HOME ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ...

ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ

3
ਕੰਗ ਵਲੋਂ ਬਲਾਚੌਰ ਹਲਕੇ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ
ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ, ਹਲਕੇ ਦੇ ਵਿਕਾਸ ਕਾਰਜਾਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਫੰਡਾਂ ਦੀ ਕੋਈ ਘਾਟ
ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਲੋਕਾਂ ਨੂੰ ਸਿਹਤ, ਸਿੱਖਿਆ, ਪੀਣ ਵਾਲਾ ਸਾਫ਼ ਪਾਣੀ, ਸੜਕਾਂ, ਗਲੀਆਂ-ਨਾਲੀਆਂ ਅਤੇ ਖੇਡਾਂ ਸਮੇਤ ਹਰ ਤਰ੍ਹਾਂ ਦੀਆਂ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ  ਮਲਵਿੰਦਰ ਸਿੰਘ ਕੰਗ ਨੇ ਹਲਕਾ ਬਲਾਚੌਰ ਅੰਦਰ ਅੱਜ ਵੱਖ–ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਐਮ.ਪੀ. ਲੈਡ ਫੰਡ ਤਹਿਤ 23.50 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਬਲਾਚੌਰ ਦੇ ਵੱਖ–ਵੱਖ ਪਿੰਡਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਜਗਤੇਵਾਲ ਵਿਖੇ ਕਮਿਊਨਿਟੀ ਹਾਲ ‘ਤੇ 2.50 ਲੱਖ ਰੁਪਏ, ਪਿੰਡ ਜਲਾਲਪੁਰ ਵਿਖੇ ਐਸ.ਸੀ ਧਰਮਸ਼ਾਲਾ ‘ਤੇ 5 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਐਮ.ਪੀ. ਲੈਡ ਫੰਡ ਤਹਿਤ ਹੇਡੋਂ ਬੇਟ ਅਤੇ ਖੰਡੂਪੁਰ ਵਿਖੇ 6ਲੱਖ ਰੁਪਏ ਦੇ ਵਾਟਰ ਟੈਂਕਰ ਅਤੇ ਪਿੰਡ ਪੋਜੇਵਾਲ ਤੇ ਪਿੰਡ ਟਕਾਰਲਾ ਵਿਖੇ 10 ਲੱਖ ਰੁਪਏ ਕਮਿਊਨਿਟੀ ਸੈਂਟਰ ‘ਤੇ ਖਰਚ ਕੀਤੇ ਗਏ ਹਨ। ਮਲਵਿੰਦਰ ਸਿੰਘ ਕੰਗ ਨੇ ਅੱਗੇ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਮੁਕੰਮਲ ਕੀਤੇ ਪ੍ਰਾਜੈਕਟ ਲੋਕ ਨੂੰ ਸਪੂਰਦ ਕੀਤੇ ਜਾਣਗੇ। ਓਪਨ ਜਿੰਮ ਤੇ ਖੇਡ ਮੈਦਾਨ ਬਣਨ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵੱਲ ਆਉਣਗੇ ਅਤੇ ਕਮਿਊਨਿਟੀ ਹਾਲ ਬਣਨ ਨਾਲ ਸਮਾਜਿਕ ਸਮਾਗਮਾਂ ਲਈ ਢੁੱਕਵੀਂ ਥਾਂ ਮਿਲੇਗੀ। ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਗ੍ਰਾਂਟਾਂ ਦੀ ਸਹੀ ਵਰਤੋਂ ਕਰਨ ਅਤੇ ਕੰਮਾਂ ਦੀ ਗੁਣਵੱਤਾ ਬਰਕਰਾਰ ਰੱਖਣ।ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਬਲਾਚੌਰ ਹਲਕੇ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਹਲਕੇ ਦੇ ਹਰ ਪਿੰਡ ਤੱਕ ਵਿਕਾਸ ਪਹੁੰਚਾਇਆ ਗਿਆ ਹੈ। ਸਕੂਲਾਂ ਦੀ ਨੁਹਾਰ ਬਦਲੀ ਗਈ ਹੈ, ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਲਿੰਕ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਸਤਨਾਮ ਜਲਾਲਪੁਰ, ਬੀ.ਡੀ.ਪੀ.ਓ., ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕਿਸਾਨੀ ਮੰਗਾਂ ਨੂੰ ਲੈ ਕੇ ਲਾਡੋਵਾਲ ਟੋਲ ਪਲਾਜ਼ਾ ਜੱਥੇ: ਨਿਮਾਣਾ ਦੀ ਅਗਵਾਈ ਹੇਠ 3 ਘੰਟੇ ਫ਼ਰੀ ਰੱਖਿਆ ਗਿਆ
Next articleਜ਼ਿਲ੍ਹੇ ਅੰਦਰ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ 5 ਮਈ ਤੋਂ