ਜ਼ਿਲ੍ਹੇ ’ਚ 3792.29 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ 94 ਮਾਡਰਨ ਖੇਡ ਮੈਦਾਨ
ਪਿੰਡ ਲੰਗੜੋਆ ’ਚ ਕੀਤਾ ਮਾਡਰਨ ਖੇਡ ਮੈਦਾਨ ਦਾ ਉਦਘਾਟਨ
ਨਵਾਂ ਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸੂਬੇ ਅੰਦਰ ਖੇਡ ਸਭਿਆਚਾਰ ਪੈਦਾ ਕਰਕੇ ਰੰਗਲਾ ਪੰਜਾਬ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਕੇ ਰੱਖਣ ਲਈ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਰਾਹੀਂ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਪਹਿਲੇ ਚਰਨ ਅਧੀਨ ਤਿਆਰ ਕੀਤੇ ਗਏ ਮਾਡਰਨ ਖੇਡ ਮੈਦਾਨ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਉਹਨਾਂ ਦੇ ਨਾਲ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਮੌਜੂਦ ਸਨ।ਇਸੇ ਕੜੀ ਤਹਿਤ ਜ਼ਿਲ੍ਹਾ ਨਵਾਂ ਸ਼ਹਿਰ ਦੀ ਗ੍ਰਾਮ ਪੰਚਾਇਤ ਲੰਗੜੋਆ ਵਿਖੇ ਓਪ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਲਲਿਤ ਮੋਹਨ ਪਾਠਕ ਵਲੋਂ ਮਾਡਰਨ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨ ਦਾ ਸਵਾਗਤ ਕੀਤਾ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਪ ਚੇਅਰਮੈਨ ਸ੍ਰੀ ਪਾਠਕ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਵਾਂ ਸ਼ਹਿਰ ਜ਼ਿਲ੍ਹੇ ਵਿੱਚ 3792.29 ਲੱਖ ਰੁਪਏ ਦੀ ਲਾਗਤ ਨਾਲ 94 ਮਾਡਰਨ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਥਾਹ ਊਰਜਾ ਸ਼ਕਤੀ ਨੂੰ ਉਸਾਰੂ ਪਾਸੇ ਲਗਾਕੇ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਮਾਡਰਨ ਖੇਡ ਮੈਦਾਨਾਂ ਵਿੱਚ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮਿਲਣਗੀਆਂ ਜੋ ਕਿ ਤੰਦਰੁਸਤ ਪੰਜਾਬ ਵੱਲ ਇਕ ਵੱਡਾ ਕਦਮ ਹੋਵੇਗਾ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਬਣਨ ਨਾਲ ਪਿੰਡ ਦੇ ਨੌਜਵਾਨ ਫੁੱਟਬਾਲ, ਵਾਲੀਬਾਲ, ਕਬੱਡੀ ਤੇ ਐਥਲੈਟਿਕਸ ਵਰਗੀਆਂ ਖੇਡਾਂ ਦੀ ਤਿਆਰੀ ਕਰ ਸਕਣਗੇ। ਸਰਕਾਰ ਵੱਲੋਂ ਖੇਡਾਂ ਲਈ ਵਧੀਆ ਬੁਨਿਆਦੀ ਢਾਂਚਾ, ਕੋਚ ਅਤੇ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਮੈਦਾਨ ਦੀ ਸੰਭਾਲ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਨੌਜਵਾਨ ਖੇਡਾਂ ਵਿੱਚ ਹਿੱਸਾ ਲੈਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਨਜੀਤ ਕੌਰ , ਸਰਪੰਚ ਸੁਖਵਿੰਦਰ ਸਿੰਘ, ਪੰਚਾਇਤ ਮੈਂਬਰ, ਖੇਡ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਖਿਡਾਰੀ ਹਾਜ਼ਰ ਸਨ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


