HOME ਮਾਨ ਸਰਕਾਰ ਦਾ ਮਿਸ਼ਨ ਵਿਕਾਸ”: ਸੰਤੋਸ਼ ਕਟਾਰੀਆ ਨੇ ਪਿੰਡ ਚਾਹਲ ਜੱਟਾਂ ਦੇ...

ਮਾਨ ਸਰਕਾਰ ਦਾ ਮਿਸ਼ਨ ਵਿਕਾਸ”: ਸੰਤੋਸ਼ ਕਟਾਰੀਆ ਨੇ ਪਿੰਡ ਚਾਹਲ ਜੱਟਾਂ ਦੇ ਵਿਕਾਸ ਕਾਰਜਾਂ ਤੋਂ ਚੁੱਕਿਆ ਪਰਦਾ

ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ, ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਚਾਹਲ ਜੱਟਾਂ ਵਿਖੇ  22 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਕਟਾਰੀਆ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡ ਚਾਹਲ ਦੇ ਵਿਕਾਸ ਲਈ ਖਰਚੇ ਗਏ ਇਹ 22 ਲੱਖ ਰੁਪਏ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੇ, ਜਿਸ ਵਿੱਚ ਗਲੀਆ ਨਾਲਿਆ, ਛਪੜ,ਅਤੇ ਪਾਰਕ ਦਾ ਨਿਰਮਾਣ ਅਤੇ ਹੋਰ ਸਾਂਝੇ ਕੰਮ ਸ਼ਾਮਲ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਸਮਾਗਮ ਵਿੱਚ ਮੌਜੂਦ ਸੀਨੀਅਰ ਆਮ ਆਦਮੀ ਪਾਰਟੀ ਆਗੂ ਸ੍ਰੀ ਅਸ਼ੋਕ ਕਟਾਰੀਆ ਨੇ ਪਿਛਲੀਆਂ ਸਰਕਾਰਾਂ ‘ਤੇ ਤੰਜ ਕੱਸਦਿਆਂ ਕਿਹਾ ਕਿ ਪੁਰਾਣੀਆਂ ਪਾਰਟੀਆਂ ਨੇ ਸਿਰਫ਼ ਲਾਰਿਆਂ ਨਾਲ ਲੋਕਾਂ ਨੂੰ ਗੁਮਰਾਹ ਕੀਤਾ ਸੀ। ਉਨ੍ਹਾਂ ਕਿਹਾ”ਸਾਡੀ ਸਰਕਾਰ ਗੱਲਾਂ ਵਿੱਚ ਨਹੀਂ, ਸਗੋਂ ਧਰਾਤਲ ‘ਤੇ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਅੱਜ ਪਿੰਡ ਚਾਹਲ ਜੱਟਾਂ ਵਿੱਚ ਹੋਇਆ ਉਦਘਾਟਨ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਦਾ ਇੱਕ-ਇੱਕ ਪੈਸਾ ਪੂਰੀ ਇਮਾਨਦਾਰੀ ਨਾਲ ਉਨ੍ਹਾਂ ਦੀ ਸਹੂਲਤ ਲਈ ਖਰਚਿਆ ਜਾ ਰਿਹਾ ਹੈ। ਸਾਡਾ ਨਿਸ਼ਾਨਾ ਹਰ ਪਿੰਡ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਦੇਣਾ ਹੈ।”ਪਿੰਡ ਦੀ ਪੰਚਾਇਤ ਅਤੇ ਇਲਾਕੇ ਦੇ ਮੋਹਤਬਰਾਂ ਨੇ ਵਿਧਾਇਕ ਸੰਤੋਸ਼ ਕਟਾਰੀਆ ਅਤੇ ਅਸ਼ੋਕ ਕਟਾਰੀਆ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਦੀਆਂ ਪੁਰਾਣੀਆਂ ਮੰਗਾਂ ਪੂਰੀਆਂ ਹੋਈਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਇਸ ਮੌਕੇ ਹਰਵਿੰਦਰ ਸਿੰਘ ਸਰਪੰਚ, ਵਿਦਿਆ ਸਾਗਰ ਸਾਬਕਾ ਸਰਪੰਚ, ਮੋਹਣ ਸਿੰਘ ਸੂਬੇਦਾਰ, ਨਿਰਮਲ ਸਿੰਘ, ਦੀਪਾ ਫੌਜੀ, ਨਿਰਮਲ ਸਿੰਘ ਹਰਦੀਪ ਸਿੰਘ ਫੌਜੀ, ਭਿੰਦਾ ਪਾਰਟੀ ਦੇ ਹੋਰ ਅਹੁਦੇਦਾਰ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਗੁਰਦੀਪ ਸਿੰਘ ਲੀਲ ਦੀ ਅਗਵਾਈ ਵਿੱਚ ਹੋਈ
Next articleਘਰੇਲੂ ਗੈਸ ਸਿਲੰਡਰਾਂ ਦੀ ਕਿੱਲਤ ਨੇ ਜਨਤਾ ਦਾ ਕੱਢਿਆ ਕਚੂਮਰ; ਰੇੜੀਆਂ ‘ਤੇ ਸ਼ਰੇਆਮ ਹੋ ਰਹੀ ਦੁਰਵਰਤੋਂ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ