ਸਰਕਲ ਜਹਾਨ ਖੇਲਾਂ ਦੀ ਬੈਠਕ ਸਮਾਪਤ
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) – ਪੰਜਾਬ ਨੇ ਪਹਿਲਾਂ ਵੀ ਬਹੁਤ ਸੰਤਾਪ ਭੋਗਿਆ ਹੈ, ਜਿਸ ਦੇ ਜ਼ਖ਼ਮਾਂ ਤੋਂ ਅੱਜ ਤੱਕ ਕਈ ਪਰਿਵਾਰ ਮਾਨਸਿਕ ਤੌਰ ‘ਤੇ ਉਭਰ ਨਹੀਂ ਸਕੇ। ਪਰ ਸੱਤਾ ਦੀ ਲਾਲਚ ਵਿੱਚ ਆਮ ਆਦਮੀ ਪਾਰਟੀ ਦੁਬਾਰਾ ਪੰਜਾਬ ਨੂੰ ਕਾਲੇ ਦਿਨਾਂ ਵੱਲ ਧੱਕਣਾ ਚਾਹੁੰਦੀ ਹੈ, ਜਿਸ ਨੂੰ ਪੰਜਾਬੀ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਅੱਜ ਸਰਕਲ ਜਹਾਨ ਖੇਲਾਂ ਦੇ ਪ੍ਰਧਾਨ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ। ਸੰਜੀਵ ਤਲਵਾੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਜੋ ਕਿ ਗ੍ਰਹਿ ਮੰਤਰੀ ਵੀ ਹਨ, ਅਤੇ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਬੰਬ ਧਮਾਕਿਆਂ ਸੰਬੰਧੀ ਦਿੱਤੇ ਗਏ ਵੱਖ-ਵੱਖ ਬਿਆਨ ਪੰਜਾਬੀਆਂ ਨੂੰ ਸੋਚਣ ਲਈ ਮਜਬੂਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਸਰਕਾਰ ਅਤੇ ਪ੍ਰਸ਼ਾਸਨ ਵਿਚ ਆਪਸੀ ਤਾਲਮੇਲ ਹੀ ਨਹੀਂ, ਉਹ ਲੋਕਾਂ ਨੂੰ ਸੁਰੱਖਿਆ ਕਿਵੇਂ ਪ੍ਰਦਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰੇ ਦੀ ਸਾਂਝ ਨੂੰ ਕਾਇਮ ਰੱਖਣ ਲਈ ਪੂਰਾ ਯਤਨ ਕਰਨਗੇ। ਇਸ ਮੌਕੇ ਸਰਕਲ ਜਥੇਦਾਰ ਜਗਤਾਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਬੂਥ ‘ਤੇ ਸ਼੍ਰੋਮਣੀ ਅਕਾਲੀ ਦਲ ਦੀ 10 ਮੈਂਬਰੀ ਕਮੇਟੀ ਗਠਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੁਆਬਾ ਖੇਤਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਪੂਰਾ ਯੋਗਦਾਨ ਦੇਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੋਹਿੰਦਰ ਸਿੰਘ, ਹਰਜੀਤ ਸਿੰਘ, ਕੈਪਟਨ ਮਲਕੀਤ ਸਿੰਘ, ਦਿਲਬਾਗ ਸਿੰਘ, ਗੁਰਮੁਖ ਸਿੰਘ, ਰਵੀ, ਸਤਨਾਮ ਸਿੰਘ, ਬਲਬੀਰ ਸਿੰਘ, ਰਾਜੀਵ ਅਤੇ ਸੰਤੋਖ ਸਿੰਘ ਓਜਲਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



