ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਬੀ.ਸੀ.ਐਮ ਸਕੂਲ, ਫੋਕਲ ਪੁਆਇੰਟ, ਲੁਧਿਆਣਾ ਵੱਲੋਂ ਕਿੰਡਰਗਾਰਟਨ ਦੀਆਂ ਮਾਵਾਂ ਲਈ ਮਾਤਾ ਦਿਵਸ `ਤੇ “Mom in the Spotlight” ਨਾਮਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਮਾਵਾਂ ਦੇ ਪਿਆਰ, ਸਮਰਪਣ ਅਤੇ ਮਹੱਤਵ ਨੂੰ ਸਨਮਾਨ ਦੇਣਾ ਸੀ। ਸਮਾਗਮ ਦੌਰਾਨ ਮਾਵਾਂ ਲਈ Dish Preparation Competition, Ramp Walk ਅਤੇ Fun Games ਵਰਗੀਆਂ ਮਨੋਰੰਜਕ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਮਾਵਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਨੇ ਆਪਣੀ ਪ੍ਰਤਿਭਾ, ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਜੱਜਾਂ ਦੀ ਭੂਮਿਕਾ ਸ਼੍ਰੀਮਤੀ ਰੁਚੀ ਅਤੇ ਸ਼੍ਰੀਮਤੀ ਜਸਪ੍ਰੀਤ ਕੌਰ ਵੱਲੋਂ ਨਿਭਾਈ ਗਈ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਿੰਪਲ ਵਰਮਾ ਜੀ ਨੇ ਸਾਰੀਆਂ ਮਾਵਾਂ ਨੂੰ ਮਾਤਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਅਤੇ ਸਭ ਤੋਂ ਵੱਡੀ ਪ੍ਰੇਰਣਾ ਹੁੰਦੀ ਹੈ। ਸਮਾਗਮ ਖੁਸ਼ੀ, ਉਤਸ਼ਾਹ ਅਤੇ ਯਾਦਗਾਰ ਪਲਾਂ ਨਾਲ ਭਰਪੂਰ ਰਿਹਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



