ਮਾਪੇ ਅਤੇ ਵਿੱਦਿਅਕ ਅਧਾਰੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਰੁਝਾਨ ਤੋਂ ਰੋਕ ਸਕਦੇ ਹਨ :ਬ੍ਰਿਗੇਡੀਅਰ ਰਾਜ ਕੁਮਾਰ
ਮੋਹਾਲੀ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਬੀਤੇ ਦਿਨੀਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨੋਜਵਾਨਾਂ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਇੱਕ ਉੱਚ ਪੱਧਰੀ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੂੰ ਵਿਸ਼ੇਸ਼ ਤੌਰ ਤੇ ਸੈਮੀਨਾਰ ਵਿੱਚ ਹਿੱਸਾ ਲੈਣ ਲਈ ਬੁਲਾਇਆ ਗਿਆ ਅਤੇ ਇਸ ਸੈਮੀਨਾਰ ਵਿੱਚ ਬੋਲਦਿਆਂ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿ ਵਿਦਿਆਰਥੀਆਂ ਦੇ ਮਾਤਾ ਪਿਤਾ ਉਨ੍ਹਾਂ ਦੇ ਅਧਿਆਪਕਾਂ ਜਾ ਉਨ੍ਹਾਂ ਦੇ ਮਿੱਤਰਾਂ ਦੋਸਤਾਂ ਵਲੋਂ ਨੋਜਵਾਨਾਂ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਸਾਨੂੰ ਸਭ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਕੇ ਸਾਡੇ ਦੇਸ਼ ਭਵਿੱਖ ਨੋਜਵਾਨ ਪੀੜੀ ਨੂੰ ਤਬਾਹ ਹੋਣ ਤੋਂ ਬਚਾਇਆ ਜਾ ਸਕੇ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਨਸ਼ਿਆ ਦੇ ਰੁਝਾਨ ਨੂੰ ਰੋਕਣ ਲਈ ਜਿੱਥੇ ਆਮ ਆਦਮੀ ਪਾਰਟੀ ਵਲੋਂ ਸਿਰ ਤੋੜ ਯਤਨ ਕੀਤੇ ਜਾ ਰਹੇ ਹਨ। ਉੱਥੇ ਯੂਨੀਵਰਸਿਟੀਆਂ, ਕਾਲਜਾਂ, ਸਕੂਲਾਂ ਅਤੇ ਉਦਯੋਗਿਕ ਸਿਖਲਾਈ ਸੈਟਰਾਂ, ਗ੍ਰਾਮ ਪੰਚਾਇਤਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਨੋਜਵਾਨ ਬੱਚਿਆਂ ਨੂੰ ਆਪਣੀ ਨਿਗਰਾਨੀ ਹੇਠ ਰੱਖਣਾ ਚਾਹੀਦਾ ਹੈ ਤਾ ਕਿ ਉਹੋ ਕਿਸੇ ਗੈਰ ਸਮਾਜੀ ਅਨਸਰਾਂ ਦੇ ਚੁੰਗਲ ਵਿੱਚ ਫਸ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣਾ ਜੀਵਨ ਬਰਬਾਦ ਨਾ ਕਰ ਲੈਣ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀ ਆਪਣੇ ਬੱਚਿਆਂ ਨੂੰ ਹਰ ਤਰੀਕੇ ਨਾਲ ਨਸ਼ਿਆ ਤੋਂ ਦੂਰ ਰੱਖੀਏ ਉਨ੍ਹਾਂ ਕਿਹਾ ਕਿ ਸੈਮੀਨਾਰ ਕਰਵਾਏ ਜਾਣੇ ਤਾਈਂ ਸਾਰਥਕ ਹਨ ਜੇ ਇਹਨਾਂ ਸੈਮੀਨਾਰਾਂ ਵਿੱਚ ਕੀਤੀਆਂ ਜਾ ਰਹੀਆਂ ਵਿਚਾਰਾਂ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਵਲੋਂ ਬ੍ਰਿਗੇਡੀਅਰ ਰਾਜ ਕੁਮਾਰ ਕੁਮਾਰ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



