• ਬਲਾਚੌਰ ਅਤੇ ਰੱਤੇਵਾਲ ਵਿੱਚ ਦੁੱਧ ਤੇ ਪਨੀਰ ਦੀ ਅਚਨਚੇਤ ਚੈਕਿੰਗ
• ਫੂਡ ਸੇਫਟੀ ਟੀਮ ਵੱਲੋਂ ਸੈਂਪਲ ਭਰ ਕੇ ਲੈਬੋਰਟਰੀ ਭੇਜੇ
• “ਸ਼ੁੱਧ ਅਤੇ ਮਿਆਰੀ ਖਾਣਾ ਲੋਕਾਂ ਦਾ ਅਧਿਕਾਰ”
• ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
ਨਵਾਂਸ਼ਹਿਰ, (ਸਮਾਜ ਵੀਕਲੀ) (ਮਨੋਰੰਜਨ ਕਾਲੀਆ ) ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਬਲਾਚੌਰ ਅਤੇ ਰੱਤੇਵਾਲ ਖੇਤਰ ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਗਈ। ਚੈਕਿੰਗ ਦੌਰਾਨ ਫੂਡ ਸੇਫਟੀ ਅਫਸਰ ਸੰਗੀਤਾ ਸਹਿਦੇਵ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਨੇ ਵੱਖ-ਵੱਖ ਡੇਅਰੀਆਂ, ਦੁਕਾਨਾਂ ਅਤੇ ਵਿਕਰੇਤਾਵਾਂ ਕੋਲੋਂ ਦੁੱਧ ਅਤੇ ਪਨੀਰ ਦੇ ਸੈਂਪਲ ਇਕੱਠੇ ਕਰਕੇ ਵਿਗਿਆਨਕ ਜਾਂਚ ਲਈ ਸਰਕਾਰੀ ਲੈਬੋਰਟਰੀ ਭੇਜੇ। ਇਸ ਸਬੰਧੀ ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਮਿਆਰੀ ਖਾਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਇਸ ਹੱਕ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ ਵੱਲੋਂ ਮਿਲਾਵਟਖੋਰਾਂ ’ਤੇ ਤਿੱਖੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਹਰ ਸੈਂਪਲ ਦੀ ਵਿਗਿਆਨਕ ਜਾਂਚ ਰਾਹੀਂ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ। ਉਨ੍ਹਾਂ ਦੁੱਧ ਵਿਕਰੇਤਾਵਾਂ ਅਤੇ ਪਨੀਰ ਤਿਆਰ ਕਰਨ ਵਾਲਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਖੁਦ ਮਿਆਰੀ ਪਨੀਰ ਤਿਆਰ ਕਰਨ ਅਤੇ ਬਾਹਰੋਂ ਆ ਰਹੀ ਸ਼ੱਕੀ ਜਾਂ ਗੈਰ-ਮਿਆਰੀ ਸਪਲਾਈ ਤੋਂ ਗੁਰੇਜ਼ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਦੁੱਧ ਅਤੇ ਪਨੀਰ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਫੂਡ ਸੇਫਟੀ ਵਿਭਾਗ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਮਿਲਾਵਟ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਫੂਡ ਸੇਫਟੀ ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



