ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਗੌਤਮ ਮਰਵਾਹਾ ਤੇ ਮਰਵਾਹਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਵੀਨਾ ਮਰਵਾਹਾ ਦਾ ਬੀਤੇ ਦਿਨ ਅਚਾਨਕ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਰਹਿੰਦੇ ਸਨ। ਉਨਾਂ ਦੀ ਬੇਵਕਤੀ ਮੌਤ ਤੇ ਇਲਾਕੇ ਭਰ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ, ਵੱਖ ਵੱਖ ਰਾਜਨੀਤਿਕ ਪਾਰਟੀਆਂ ਤੇ ਸਮਾਜਿਕ ਸੰਸਥਾਵਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨਾਂ ਦਾ ਅੰਤਿਮ ਸੰਸਕਾਰ ਅੱਜ ਸੁਨੇਤ ਲੁਧਿਆਣਾ ਵਿਖੇ ਕਰ ਦਿੱਤਾ ਗਿਆ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



