HOME ਨਗਰ ਕੌਂਸਲ ਗੜ੍ਹਸ਼ੰਕਰ ਦੇ 13 ਵਾਰਡਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ...

ਨਗਰ ਕੌਂਸਲ ਗੜ੍ਹਸ਼ੰਕਰ ਦੇ 13 ਵਾਰਡਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ

3

ਗੜ੍ਹਸ਼ੰਕਰ,  (ਸਮਾਜ ਵੀਕਲੀ)   ਨਗਰ ਕੌਂਸਲ ਗੜ੍ਹਸ਼ੰਕਰ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਦਿਆਂ ਵਾਰਡਾਂ ਨੰਬਰ ‘ਇੱਕ ਤੋਂ ਸ਼੍ਰੀਮਤੀ ਬਿਮਲਾ ਦੇਵੀ ਰਾਜੂ, ਵਾਰਡ ਨੰਬਰ ‘ਦੋ ਤੋਂ ਹਰਦੀਪ ਸਿੰਘ, ਵਾਰਡ ਨੰਬਰ ‘ਤਿੰਨ ਤੋਂ ਸ਼੍ਰੀਮਤੀ ਜਸਵੀਰ ਕੌਰ, ਵਾਰਡ ਨੰਬਰ ‘ਚਾਰ ਤੋਂ ਪ੍ਰਿੰਸ ਚੌਧਰੀ, ਵਾਰਡ ਨੰਬਰ ‘ਪੰਜ ਤੋਂ ਸ਼੍ਰੀਮਤੀ ਨੀਂਰਜ ਖੰਨਾ, ਵਾਰਡ ਨੰਬਰ ‘ਛੇ ਤੋਂ ਹਰਪ੍ਰੀਤ ਸਿੰਘ, ਵਾਰਡ ਨੰਬਰ ‘ਸੱਤ ਤੋਂ ਸ਼੍ਰੀਮਤੀ ਸਰਬਜੀਤ ਕੌਰ, ਵਾਰਡ ਨੰਬਰ ‘ਅੱਠ ਤੋਂ ਸੋਮ ਨਾਥ ਬੰਗੜ, ਵਾਰਡ ਨੰਬਰ ‘ਨੌ ਤੋਂ ਸ਼੍ਰੀਮਤੀ ਜਸਵਿੰਦਰ ਕੌਰ, ਵਾਰਡ ਨੰਬਰ ‘ਦੱਸ ਤੋਂ ਯੋਗੇਸ਼ ਵਾਲੀਆ, ਵਾਰਡ ਨੰਬਰ ‘ਗਿਆਰਾਂ ਤੋਂ ਸ਼੍ਰੀਮਤੀ ਸੋਨਿਕਾਂ, ਵਾਰਡ ਨੰਬਰ ‘ਬਾਰਾਂ ਤੋਂ ਉਪਕਰਨ ਬੰਗੜ ਅਤੇ ਵਾਰਡ ਨੰਬਰ ’13 ਤੋਂ ਸ਼੍ਰੀਮਤੀ ਸੋਨੀਆ ਵੱਲੋਂ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਮਾਣਯੋਗ ਐਸ.ਡੀ.ਐਮ. ਗੜ੍ਹਸ਼ੰਕਰ ਦੇ ਦਫ਼ਤਰ ਵਿੱਚ ਦਾਖਲ ਕਰਵਾਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਸਮਰਥਕ ਮੌਜੂਦ ਰਹੇ। ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਇਮਾਨਦਾਰ ਅਤੇ ਲੋਕ ਭਲਾਈ ਦੀ ਸੋਚ ਵਾਲੇ ਉਮੀਦਵਾਰਾਂ ਨੂੰ ਅੱਗੇ ਲਿਆਉਣ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਸਾਰੇ ਉਮੀਦਵਾਰ ਪੜ੍ਹੇ-ਲਿਖੇ, ਸੂਝਵਾਨ ਅਤੇ ਲੋਕ ਸੇਵਾ ਦੀ ਭਾਵਨਾ ਰੱਖਣ ਵਾਲੇ ਹਨ, ਜੋ ਗੜ੍ਹਸ਼ੰਕਰ ਸ਼ਹਿਰ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਡਿਪਟੀ ਸਪੀਕਰ ਰੌੜੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੜ੍ਹਸ਼ੰਕਰ ਨੂੰ ਹੋਰ ਸੋਹਣਾ, ਸਾਫ-ਸੁਥਰਾ ਅਤੇ ਖੁਸ਼ਹਾਲ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਆਪਣਾ ਕੀਮਤੀ ਵੋਟ ਦੇ ਕੇ ਭਾਰੀ ਬਹੁਮਤ ਨਾਲ ਕਾਮਯਾਬ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਗੜ੍ਹਸ਼ੰਕਰ ਵਿੱਚ ਵੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਹਲਕਾ ਸੰਗਠਨ ਇੰਚਾਰਜ ਅਤੇ ਓਐਸਡੀ ਚਰਨਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਤੋਂ ਚੇਅਰਮੈਨ ਬਲਦੀਪ ਸੈਣੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ ਅਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਵੱਲੋਂ ਪਾਰਟੀ ਦੀ ਜਿੱਤ ਦਾ ਭਰੋਸਾ ਜਤਾਇਆ ਗਿਆ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous article( ਦ੍ਰੋਪਦੀ ਅੱਜ ਫਿਰ ਬੇਪੱਤ ਹੋਈ )
Next articleਦੁਸਾਂਝ ਕਲਾਂ ਦੇ ਹਸਪਤਾਲ ਵਿਖੇ ਐਸ. ਪੀ. ਸਿੰਘ ਉਬਰਾਏ ਨੇ ਲੈਬ ਦਾ ਕੀਤਾ‌ ਉਦਘਾਟਨ