ਕਪੂਰਥਲਾ (ਸਮਾਜ ਵੀਕਲੀ) (ਵਿਸੇਸ ਪ੍ਰਤੀਨਿਧ)-ਮਹਾਨ ਤਪੱਸਵੀ ਪਰਉਪਕਾਰੀ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਨਿੱਘੀ ਯਾਦ ਵਿਚ 182ਵਾਂ ਸਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਬੂਲਪੁਰ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਦੂਜੀ ਲੜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਦੌਰਾਨ ਸੰਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਵਾਲੇ, ਸੰਤ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਸੈਫਲਾਬਾਦ ਵਾਲੇ, ਬਾਬਾ ਜੈ ਸਿੰਘ ਜੀ ਮਹਿਮਦਵਾਲ ਵਾਲਿਆਂ ਨੇ ਵਿਸੇਸ ਤੌਰ ਤੇ ਸਿਰਕਤ ਕੀਤੀ। ਧਾਰਮਿਕ ਦੀਵਾਨਾਂ ਦੌਰਾਨ ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇ ਕਥਾ ਦੁਆਰਾ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ। ਉਥੇ ਹੀ ਪੰਥ ਪ੍ਰਸਿੱਧ ਢਾਡੀ ਭਾਈ ਮੇਜਰ ਸਿੰਘ ਖਾਲਸਾ ਦੇ ਜਥੇ ਨੇ ਬਾਬਾ ਬੀਰ ਸਿੰਘ ਜੀ ਦੇ ਇਤਿਹਾਸ ਨਾਲ ਸੰਬੰਧਿਤ ਢਾਡੀ ਵਾਰਾਂ ਤੇ ਕਵੀਸ਼ਰ ਭਾਈ ਪ੍ਰਿਤਪਾਲ ਸਿੰਘ ਬਰਗਾੜੀ ਵਾਲਿਆਂ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ। ਇਸ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਤੇ ਸੱਜਣ ਸਿੰਘ ਚੀਮਾ ਹਲਕਾ ਇੰਚਾਰਜ (ਆਪ) ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ ਵੀ ਵਿਸੇਸ ਤੌਰ ਤੇ ਸਮਾਗਮ ਵਿਚ ਨਤਮਸਤਕ ਹੋਏ। ਸਮਾਗਮ ਦੇ ਅੰਤ ਵਿਚ ਸਮਾਗਮ ਨੂੰ ਸਫਲ ਬਣਾਉਣ ਵਾਲੀਆਂ ਸਖ਼ਸੀਅਤਾਂ ਨੂੰ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਸਤਵਿੰਦਰ ਸਿੰਘ, ਸਾਧੂ ਸਿੰਘ, ਅਨਮੋਲ ਪ੍ਰੀਤ ਸਿੰਘ, ਹਰਜਿੰਦਰ ਸਿੰਘ, ਬਲਦੇਵ ਸਿੰਘ,ਗੁਰਿੰਦਰਪਾਲ ਸਿੰਘ, ਜਗਜੀਤ ਸਿੰਘ ਲਖਵਿੰਦਰ ਸਿੰਘ ਦੁਆਰਾ ਵਿਸੇਸ ਸਨਮਾਨ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸਰਵਣ ਸਿੰਘ ਚੰਦੀ ਦੁਆਰਾ ਬਾਖੂਬੀ ਨਿਭਾਈ ਗਈ।ਸਮਾਗਮ ਦੌਰਾਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਤੇ ਸਰਪੰਚ ਦਲਜੀਤ ਕੌਰ,ਸੋਹਣ ਸਿੰਘ ਧੰਜੂ, ਤੇਜਿੰਦਰਪਾਲ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ, ਕੇਵਲ ਸਿੰਘ ਸਾਬਕਾ ਬੀਪੀ ਈ ਓ, ਸੁਖਵਿੰਦਰ ਸਿੰਘ ਮਹਿਰੋਕ, ਕੇਵਲ ਸਿੰਘ ਧੰਜੂ, ਸਿਮਰਨਜੀਤ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਜੋਸਨ,ਬਲਦੇਵ ਸਿੰਘ ਸਾਬਕਾ ਸਰਪੰਚ, ਮਨਿੰਦਰ ਕੌਰ ਸਾਬਕਾ ਸਰਪੰਚ, ਸੁਖਦੇਵ ਸਿੰਘ, ਲਖਬੀਰ ਸਿੰਘ, ਸਾਧੂ ਸਿੰਘ, ਜਗਜੀਤ ਸਿੰਘ, ਸੁਰਿੰਦਰ ਸਿੰਘ ਚੰਦੀ, ਕੁਲਵਿੰਦਰ ਸਿੰਘ, ਸਰਬਜੀਤ ਸਿੰਘ ਆੜਤੀਆ, ਮਲਕੀਤ ਸਿੰਘ ਆੜਤੀਆ, ਦਰਸ਼ਨ ਸਿੰਘ ਧੰਜੂ, ਨੰਬਰਦਾਰ ਗੁਰਸ਼ਰਨ ਸਿੰਘ, ਭੁਪਿੰਦਰ ਸਿੰਘ, ਕੇਵਲ ਸਿੰਘ ਫੌਜੀ, ਸੁਖਦੇਵ ਸਿੰਘ, ਮਲਕੀਤ ਸਿੰਘ ਮੋਮੀ, ਰੋਹਿਤ ਜੋਸ਼ੀ, ਕਮਲਜੀਤ ਸਿੰਘ ਪਟਵਾਰੀ, ਤੇਜਵਿੰਦਰ ਸਿੰਘ ਕੌੜਾ, ਨਵਜੋਤ ਸਿੰਘ, ਸੁਖਵਿੰਦਰ ਸਿੰਘ, ਨਿਰਮਲ ਸਿੰਘ ਜੇਈ ਸੁਜੋਕਾਲੀਆ, ਲੈਕਚਰਾਰ ਜੋਗਿੰਦਰ ਸਿੰਘ,ਗੁਰਪ੍ਰੀਤ ਸਿੰਘ ਹਰਮਿੰਦਰ ਸਿੰਘ ਜੋਸਨ, ਨਰਿੰਦਰਜੀਤ ਸਿੰਘ ਕੌੜਾ ਆਦ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



