ਮੋਰਿੰਡਾ / ਚਮਕੌਰ ਸਾਹਿਬ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)– ਨਗਰ ਕੌਂਸਲ ਚਮਕੌਰ ਸਾਹਿਬ ਦੀਆਂ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 11 ਤੋਂ ਐਮਸੀ ਉਮੀਦਵਾਰ ਵਰਿੰਦਰ ਕੁਮਾਰ ਵਿੱਕੀ ਵੱਲੋਂ ਚੋਣ ਪ੍ਰਚਾਰ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਵਰਿੰਦਰ ਕੁਮਾਰ ਵਿੱਕੀ ਨੇ ਕਿਹਾ ਕਿ ਇਲਾਕੇ ਦੇ ਵਿਕਾਸ, ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਸੀਵਰੇਜ ਪ੍ਰਬੰਧ, ਸਟਰੀਟ ਲਾਈਟਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਸੁਧਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨਾ ਹੀ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ 26 ਮਈ ਨੂੰ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ “ਹੱਥ ਪੰਜਾ” ’ਤੇ ਮੋਹਰ ਲਗਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਇਆ ਜਾਵੇ ਤਾਂ ਜੋ ਵਾਰਡ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਇਲਾਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਕਾਂਗਰਸ ਪਾਰਟੀ ਇਸ ਵਾਰ ਵੱਡੀ ਜਿੱਤ ਦਰਜ ਕਰੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



