* ਲੋੜਵੰਦ ਮਰੀਜ਼ਾਂ ਦੀ ਮੱਦਦ ਕਰਨਾ ਮਨੁੱਖਤਾ ਦੀ ਸੱਚੀ ਸੇਵਾ-ਇੰਦਰਜੀਤ ਸਿੰਘ ਮੱਕੜ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਗੁਰੂ ਗੋਬਿੰਦ ਸਿੰਘ ਜੀ ਚੈਰੀਟੇਬਲ ਹਸਪਤਾਲ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਰਕਲ ਹੈਲਥ ਅੱਖਾਂ ਦਾ ਹਸਪਤਾਲ ਲੁਧਿਆਣਾ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਲਗਾਏ ਗਏ ਅੱਖਾਂ ਦੇ ਫਰੀ ਚੈਕਅੱਪ ਕੈਂਪ ਦਾ ਰਸਮੀ ਤੌਰ ਤੇ ਉਦਘਾਟਨ ਕਰਨ ਲਈ ਪੁੱਜੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸ੍ਰ: ਇੰਦਰਜੀਤ ਸਿੰਘ ਮੱਕੜ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿੱਚ ਲਗਾ ਕੇ ਲੋੜਵੰਦਾਂ ਦੀ ਸੇਵਾ ਕਰਨਾ ਹੀ ਸੱਚੀ ਮਨੁੱਖਤਾ ਦੀ ਸੇਵਾ ਹੈ। ਸ੍ਰ: ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦਾ ਫਰੀ ਚੈਕਅੱਪ ਕਰਕੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਦਵਾਈਆਂ ਉਪਲਬਧ ਕਰਵਾਉਣ ਵਾਲੀ ਸੰਸਥਾ ਸਰਕਲ ਹੈਲਥ ਅੱਖਾਂ ਦਾ ਹਸਪਤਾਲ ਲੁਧਿਆਣਾ ਦਾ ਉਪਰਾਲਾ ਸਮੁੱਚੇ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਇੰਚਾਰਜ ਤੇ ਕੈਂਪ ਦੇ ਮੁੱਖ ਪ੍ਰਬੰਧਕ ਡਾ: ਵੀਰ ਸਿੰਘ ਅਤੇ ਸਰਕਲ ਹੈਲਥ ਅੱਖਾਂ ਦਾ ਹਸਪਤਾਲ ਲੁਧਿਆਣਾ ਦੀ ਪ੍ਰਮੁੱਖ ਡਾਕਟਰ ਡਾ: ਨੀਲੀਮਾ ਐਰੇਨ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਸਮੇਤ, ਯਸੀਕਾ ਪੁਰੀ, ਡਾ: ਦੀਪਕਾ ਗੁਪਤਾ, ਡਾ: ਕੀਸਕੀਨਦਾ ਦੱਤਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਡਾਕਟਰ ਸਾਹਿਬਾਨ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਲਗਾਏ ਗਏ ਅੱਖਾਂ ਦੇ ਫਰੀ ਮੈਡੀਕਲ ਚੈਕਅੱਪ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕੈਂਪ ਦੇ ਮੁੱਖ ਪ੍ਰਬੰਧਕ ਡਾ: ਵੀਰ ਸਿੰਘ ਨੇ ਦੱਸਿਆ ਕਿ ਕੈਂਪ ਅੰਦਰ ਲਗਭਗ 120 ਦੇ ਕਰੀਬ ਮਰੀਜ਼ਾਂ ਪੁੱਜੇ, ਜਿਨ੍ਹਾਂ ਦੀਆਂ ਅੱਖਾਂ ਦਾ ਫਰੀ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਦਵਾਈਆਂ ਵੀ ਦਿੱਤੀਆਂ। ਇਸ ਸਮੇਂ ਉਨ੍ਹਾਂ ਦੇ ਨਾਲ ਸੁਖਵਿੰਦਰ ਸਿੰਘ ਹੈਪੀ ਕੋਚਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



