HOME ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਪਿੰਡ ਆਸਰੋਂ...

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਪਿੰਡ ਆਸਰੋਂ , ਡੇਰਾ ਬਾਬਾ ਬਦਲੀਸ਼ੇਰ, ਬਲਾਚੌਰ ਵਿਖੇ ਨਤਮਸਤਕ ਹੋਏ

4

ਬਾਬਾ ਸਤਪਾਲ ਸਿੰਘ ਜੀ ਨਾਲ ਕੀਤੀ ਮੁਲਾਕਾਤ, ਸਮਾਜਿਕ ਕਾਰਜਾਂ ਦੀ ਕੀਤੀ ਸ਼ਲਾਘਾ

ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਪਿੰਡ ਆਸਰੋਂ ਸਥਿਤ ਡੇਰਾ ਬਾਬਾ ਬਦਲੀਸ਼ੇਰ ਵਿਖੇ ਨਤਮਸਤਕ ਹੋਏ ਅਤੇ ਡੇਰਾ ਦੇ ਮੁੱਖ ਸੇਵਾਦਾਰ ਬਾਬਾ ਸਤਪਾਲ ਸਿੰਘ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੇਅਰਮੈਨ ਗੜ੍ਹੀ ਨੇ ਕਿਹਾ ਕਿ ਧਾਰਮਿਕ ਸਥਾਨ ਹਮੇਸ਼ਾ ਸਮਾਜ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਲੋਕਾਂ ਨੂੰ ਆਪਸੀ ਭਾਈਚਾਰੇ ਤੇ ਸਮਾਜਿਕ ਬਰਾਬਰੀ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਡੇਰਾ ਬਾਬਾ ਬਦਲੀਸ਼ੇਰ ਵੱਲੋਂ ਸਿੱਖਿਆ, ਸਿਹਤ ਅਤੇ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਹ ਇਸ ਡੇਰੇ ‘ਤੇ ਛੋਟੇ ਉਮਰ ਵਿੱਚ ਵੀ ਆਉਂਦੇ ਸੀ ਅਤੇ ਉਹ 25 ਸਾਲ ਬਾਅਦ ਇੱਥੇ ਮੱਥਾ ਟੇਕਣ ਲਈ ਆਏ ਹਨ।  ਬਾਬਾ ਸਤਪਾਲ ਸਿੰਘ ਜੀ ਨੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਡੇਰੇ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਲੋਕ ਭਲਾਈ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਗੜ੍ਹੀ ਨੇ ਭਰੋਸਾ ਦਿੱਤਾ ਕਿ ਜੋ ਕੰਮ ਉਨ੍ਹਾਂ ਵੱਲੋਂ ਦੱਸੇ ਗਏ ਹਨ, ਉਹ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ‘ਤੇ ਸਰਪੰਚ ਜਸਵੀਰ ਸਿੰਘ ਔਲੀਆ, ਪਰਮਿੰਦਰ ਬੇਰਕਾ, ਪਰਮਿੰਦਰ ਭਾਟੀਆ, ਚਮਨ ਲਾਲ, ਤੂਰ,  ਡੇਰੇ ਦੇ ਸੇਵਾਦਾਰਾਂ, ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਵਿਸ਼ੇਸ਼ ਆਯੋਜਿਤ
Next articleਪੀ.ਏ.ਯੂ.-ਕੇ.ਵੀ.ਕੇ. ਸ਼ਹੀਦ ਭਗਤ ਸਿੰਘ ਨਗਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਇੰਨਪੁੱਟ ਡੀਲਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ