ਕੰਪਿਊਟਰ ਯੁੱਗ ਦੀ ਸ਼ੁਰੂਆਤ ਅਤੇ ਲੋਕਤੰਤਰ ਨੂੰ ਹੇਠਲੇ ਪੱਧਰ ਤੋਂ ਮਜਬੂਤ ਰਾਜੀਵ ਗਾਂਧੀ ਨੇ ਕੀਤਾ- ਪੰਜਾਬ ਨੂੰ ਕਪੂਰਥਲਾ ਰੇਲ ਕੋਚ ਫੈਕਟਰੀ ਦਿੱਤੀ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.)- ਅੱਜ ਹਲਕਾ ਦੱਖਣੀ ਵਿਖੇ ਕਾਂਗਰਸੀ ਵਰਕਰਾਂ ਨੇ ਰਾਜੀਵ ਗਾਂਧੀ ਜੀ ਦੀ ਯਾਦ ਵਿੱਚ ਸਮਾਗਮ ਦੌਰਾਨ ਮਰਹੂਮ ਪ੍ਰਧਾਨ ਮੰਤਰੀ, ਭਾਰਤ ਰਤਨ “ਰਾਜੀਵ ਗਾਂਧੀ ਦੀ ਭਾਰਤ ਨੂੰ ਦੇਣ” ਵਿਸ਼ੇ ‘ਤੇ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਕੁੱਲ ਹਿੰਦ ਕਾਂਗਰਸ (ਓ.ਬੀ.ਸੀ.) ਇੰਚਾਰਜ ਹਿਮਾਚਲ ਪ੍ਰਦੇਸ਼ ਦੀ ਸਰਪ੍ਰਸਤੀ ਹੇਠ ਵਿਚਾਰਾਂ ਕੀਤੀਆਂ । ਜਿਸ ਵਿੱਚ ਸੀਨੀਅਰ ਨੇਤਾ (ਓ.ਬੀ.ਸੀ.) ਜਨਰਲ ਸਕੱਤਰ ਗੁਰਨਾਮ ਸਿੰਘ ਕਲੇਰ, ਵਰਿੰਦਰ ਭੱਲਾ ਪ੍ਰਧਾਨ ਜ਼ਿਲ੍ਹਾ ਕਾਂਗਰਸ (ਓ.ਬੀ.ਸੀ.), ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਮਾਸਟਰ ਹਰੀਦੇਵ ਬਾਵਾ, ਰਤਨੇਸ਼ ਸਿੰਘ ਵਾਈਸ ਪ੍ਰਧਾਨ, ਕੈਪਟਨ ਮਲਕੀਤ ਸਿੰਘ ਨੇ ਵਿਚਾਰ ਪੇਸ਼ ਕੀਤੇ। ਇਸ ਸਮੇਂ ਬੋਲਦੇ ਸ਼੍ਰੀ ਬਾਵਾ ਅਤੇ ਵੱਖ-ਵੱਖ ਬੁਲਾਰਿਆਂ ਨੇ ਰਾਜੀਵ ਗਾਂਧੀ ਜੀ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਕੇ ਭਾਰਤ ਨੂੰ ਦੁਨੀਆਂ ਦੇ ਮੋਹਰੀ ਦੇਸ਼ਾਂ ਦੀ ਕਤਾਰ ਵਿੱਚ ਖੜਾ ਕਰਨ ਲਈ ਕੀਤੀ ਮਿਹਨਤ ਅਤੇ ਦੂਰਅੰਦੇਸ਼ ਸੋਚ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਆਈ.ਓ.ਸੀ. ਦੇ ਪ੍ਰਧਾਨ ਸੈਮ ਪਟਰੌਦਾ ਦੀ ਅਗਵਾਈ ਵਿੱਚ ਇਤਿਹਾਸਕ ਫੈਸਲਾ ਲੈਂਦੇ ਹੋਏ ਉਹਨਾਂ ਭਾਰਤ ਵਿੱਚ ਕੰਪਿਊਟਰ ਯੁੱਗ ਦੀ ਸ਼ੁਰੂਆਤ ਕੀਤੀ ਜੋ ਅੱਜ ਕੰਪਿਊਟਰ ਅਤੇ ਹੱਥ ਵਿੱਚ ਮੋਬਾਇਲ ਫੋਨ ਹੈ, ਇਹ ਰਾਜੀਵ ਗਾਂਧੀ ਦੀ ਦੇਣ ਹੈ। ਉਹਨਾਂ ਕਿਹਾ ਕਿ ਰਾਜੀਵ ਗਾਂਧੀ ਨੇ ਹੀ ਪੰਚਾਇਤੀ ਰਾਜ ਨੂੰ ਹੇਠਲੇ ਪੱਧਰ ਤੋਂ ਮਜ਼ਬੂਤ ਕਰਕੇ ਭਾਰਤੀ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕੀਤੀਆਂ। ਉਹਨਾਂ ਕਿਹਾ ਕਿ ਕਪੂਰਥਲਾ ਰੇਲ ਕੋਚ ਫੈਕਟਰੀ ਵੀ ਪੰਜਾਬ ਨੂੰ ਰਾਜੀਵ ਗਾਂਧੀ ਦੀ ਦੇਣ ਹੈ। ਉਹਨਾਂ ਕਿਹਾ ਕਿ ਰਾਜੀਵ ਗਾਂਧੀ ਜੀ ਦੀ ਵਿਦੇਸ਼ੀ ਪਾਲਸੀ ਇੰਨੀ ਸਾਰਥਕ ਸੀ ਕਿ ਭਾਰਤ ਦੁਨੀਆ ਦੇ ਅਗਾਂਹਵਧੂ ਦੇਸ਼ਾਂ ਦੀ ਕਤਾਰ ਵਿੱਚ ਖੜਾ ਹੋ ਗਿਆ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly

