HOME ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਚੌਰ ਦੀ ਮੀਟਿੰਗ: ਪਿੰਡਾਂ ‘ਚ ਚਲਾਈ ਜਾਵੇਗੀ ਡੇਂਗੂ ਵਿਰੋਧੀ...

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਚੌਰ ਦੀ ਮੀਟਿੰਗ: ਪਿੰਡਾਂ ‘ਚ ਚਲਾਈ ਜਾਵੇਗੀ ਡੇਂਗੂ ਵਿਰੋਧੀ ਮੁਹਿੰਮ: ਡਾ ਜੋਤ

ਬਲਾਚੌਰ,  (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ ): ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿਸਟਰ 295, ਬਲਾਕ ਬਲਾਚੌਰ ਦੀ ਇੱਕ ਅਹਿਮ ਮਾਸਿਕ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਤੇਜਿੰਦਰ ਸਿੰਘ ਜੋਤ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਮੀਟਿੰਗ ਦੀ ਸ਼ੁਰੂਆਤ ਵਿੱਚ ਜਨਰਲ ਸਕੱਤਰ ਡਾਕਟਰ ਗਿਆਨ ਸਿੰਘ ਨੇ ਪਿਛਲੇ ਮਹੀਨੇ ਦੌਰਾਨ ਜਥੇਬੰਦੀ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀ ਰਿਪੋਰਟ ਪੜ੍ਹ ਕੇ ਸੁਣਾਈ। ​ਇਸ ਮੀਟਿੰਗ ਵਿੱਚ ਸੂਬਾ ਉਪ ਪ੍ਰਧਾਨ ਡਾਕਟਰ ਦਿਲਦਾਰ ਸਿੰਘ ਚਾਹਲ, ਜ਼ਿਲ੍ਹਾ ਪ੍ਰਧਾਨ ਡਾ ਕਸ਼ਮੀਰ ਸਿੰਘ ਢਿੱਲੋਂ, ਡਾ ਰਾਜੇਸ਼ ਸ਼ਰਮਾ ਬਹਿਰਾਮ ਅਤੇ ਡਾ ਵਿਮਲ ਰਾਹੋ  ਵਿਸ਼ੇਸ਼ ਤੌਰ ‘ਤੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ​​ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਡਾ ਤੇਜਿੰਦਰ ਸਿੰਘ ਜੋਤ ਨੇ ਵਧ ਰਹੀ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਮੂਹ ਕੇਡਰ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਡੇਂਗੂ ਦੇ ਖ਼ਾਤਮੇ ਲਈ  ਮੁਹੱਲਿਆਂ ਵਿੱਚ ਮੱਛਰਾਂ ਦੀ ਗਿਣਤੀ ਵਧਣ ‘ਤੇ ਪੰਚਾਇਤ ਜਾਂ ਨਗਰ ਕੌਂਸਲ ਦੇ ਸਹਿਯੋਗ ਨਾਲ ਫੌਗਿੰਗ ਕਰਵਾਓ।​ ਜੇਕਰ ਘਰ ਦੇ ਨੇੜੇ ਕਿਸੇ ਨੀਵੀਂ ਥਾਂ ‘ਤੇ ਪਾਣੀ ਖੜ੍ਹਾ ਹੈ ਅਤੇ ਉਸ ਨੂੰ ਕੱਢਣਾ ਮੁਸ਼ਕਿਲ ਹੈ, ਤਾਂ ਉਸ ਉੱਪਰ ਕਾਲਾ ਤੇਲ ਜਾਂ ਮੱਛਰ ਮਾਰਨ ਵਾਲੀ ਦਵਾਈ ਪਾ ਦਿਓ, ਇਸ ਨਾਲ ਮੱਛਰਾਂ ਦਾ ਲਾਰਵਾ ਮਰ ਜਾਂਦਾ ਹੈ।​ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਜਿਵੇਂ ਕਿ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਜੋੜਾਂ ਦਾ ਦਰਦ ਅਤੇ ਸਰੀਰ ‘ਤੇ ਚਕੱਤੇ ਪੈਣਾ ਬਾਰੇ ਜਾਗਰੂਕ ਕਰੋ ਤਾਂ ਜੋ ਲੱਛਣ ਦਿਖਣ ‘ਤੇ ਤੁਰੰਤ ਡਾਕਟਰੀ ਸਹਾਇਤਾ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਭਜੋ ਤਾਂ ਜੋ ਇਸ ਨਾਮੁਰਾਦ ਬੀਮਾਰੀ ਨੂੰ ਫੈਲਣ ਤੋਂ ਰੋਕਿਆ ਜਾ  ਸਕਦਾ ਹੈ ​ਇਸ ਮੌਕੇ ਸੂਬਾ ਉਪ ਪ੍ਰਧਾਨ ਡਾ ਦਿਲਦਾਰ ਸਿੰਘ ਚਾਹਲ ਨੇ ਮੌਜੂਦਾ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖਾ ਪ੍ਰਤੀਕਰਮ ਦਿੱਤਾ। ਉਨ੍ਹਾਂ ਸਰਕਾਰ ਨੂੰ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੰਦਿਆਂ ਕਹਾ ਕਿ ਜੇਕਰ ਚੋਣਾਂ ਤੋਂ ਪਹਿਲਾਂ-ਪਹਿਲਾਂ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਅਤੇ ਮਸਲਿਆਂ ਦਾ ਪੱਕਾ ਹੱਲ ਨਾ ਕੀਤਾ ਗਿਆ, ਤਾਂ ਜਥੇਬੰਦੀ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।​ਇਸ ਮੀਟਿੰਗ ਵਿੱਚ ਡਾ ਬਲਦੇਵ ਸਿੰਘ,ਡਾ ਬਲਵੰਤ ,ਡਾ ਭੁਪਿੰਦਰ ਸਿੰਘ, ਡਾ ਮਨੋਹਰ ਲਾਲ ਚੇਅਰਮੈਨ,ਡਾ ਯਸ਼ਪਾਲ ਸ਼ਰਮਾ,ਡਾ ਬਹਾਦਰ ਸਿੰਘ, ਡਾ ਜਸਵੀਰ ਸਿੰਘ, ਡਾ ਸੁਭਾਸ਼,ਡਾ ਸਾਹਿਲ,ਡਾ ਸ਼ਮਸ਼ੇਰ ਸਿੰਘ, ਡਾ ਸੋਢੀ,ਡਾ ਰਮਨ, ਡਾ ਪ੍ਰੇਮ ਸਿੰਘ,ਡਾ ਪਵਨ,ਬਲਾਕ ਦੇ ਵੱਡੀ ਗਿਣਤੀ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਹਾਜ਼ਰ ਸਨ, ਜਿਨ੍ਹਾਂ ਨੇ ਜਥੇਬੰਦੀ ਦੇ ਫੈਸਲਿਆਂ ‘ਤੇ ਫੁੱਲ ਚੜ੍ਹਾਉਣ ਦਾ ਪ੍ਰਣ ਲਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleRSS, BJP: India’s tilt towards US subservience
Next articleਇੰਗਲੈਂਡ ਪੁੱਜਣ ’ਤੇ ਸੰਪਾਦਕ ਬਲਜੀਤ ਸਿੰਘ ਬਰਾੜ ਦਾ ਨਿੱਘਾ ਸਵਾਗਤ