ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਦੀ ਦੂਰਅੰਦੇਸ਼ ਅਗਵਾਈ ਅਤੇ ਯੋਗ ਰਹਿਨੁਮਾਈ ਹੇਠ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਬੇਹੱਦ ਸ਼ਾਨਦਾਰ ਅਤੇ ਪ੍ਰੇਰਣਾਦਾਇਕ ਰਿਹਾ। ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਨਾ ਸਿਰਫ਼ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ, ਸਗੋਂ ਕਾਲਜ ਦੀ ਅਕਾਦਮਿਕ ਪ੍ਰਤਿਭਾ ਨੂੰ ਵੀ ਹੋਰ ਮਜ਼ਬੂਤੀ ਬਖ਼ਸ਼ੀ। ਨਤੀਜਿਆਂ ਦੌਰਾਨ ਵਿਦਿਆਰਥਣ ਮਾਨਸੀ ਨੇ 7.80ਐਸ.ਜੀ.ਪੀ.ਏ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅਰਸ਼ਪ੍ਰੀਤ ਕੌਰ ਅਤੇ ਜਸਬੀਰ ਕੌਰ ਨੇ 7.40 ਐਸ.ਜੀ.ਪੀ.ਏ ਨਾਲ ਸਾਂਝੇ ਤੌਰ ਤੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਪੂਜਾ ਨੇ 7.00 ਐਸ.ਜੀ.ਪੀ.ਏ ਹਾਸਲ ਕਰਕੇ ਤੀਜਾ ਸਥਾਨ ਆਪਣੇ ਨਾਮ ਕੀਤਾ। ਇਸ ਮੌਕੇ ਵਿਭਾਗ ਮੁਖੀ ਪ੍ਰੋ. ਮਨਦੀਪ ਕੌਰ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਉਤਸ਼ਾਹਪੂਰਵਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਅਧਿਆਪਕ ਪ੍ਰੋ. ਅਮਨਪ੍ਰੀਤ ਕੌਰ ਅਤੇ ਪ੍ਰੋ. ਹਰਸ਼ਮੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਇਸ ਕਾਮਯਾਬੀ ਲਈ ਵਧਾਈ ਦਿੰਦਿਆਂ ਕਿਹਾ ਕਿ ਨਿਰੰਤਰ ਮਿਹਨਤ ਅਤੇ ਸਕਾਰਾਤਮਕ ਸੋਚ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਦੇ ਵਿਦਿਆਰਥੀ ਹਰ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਸੰਸਥਾ ਦੀ ਗੁਣਵੱਤਾਪੂਰਨ ਸਿੱਖਿਆ ਅਤੇ ਅਧਿਆਪਕਾਂ ਦੀ ਸਮਰਪਿਤ ਸੇਵਾ ਦਾ ਜੀਵੰਤ ਸਬੂਤ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



