HOME ਨਗਰ ਕੌਂਸਲ ਦੇ 15 ਵਾਰਡਾਂ ਲਈ 72.29% ਵੋਟਾਂ ਪੋਲ, ਵੋਟਾਂ ਦੀ ਗਿਣਤੀ...

ਨਗਰ ਕੌਂਸਲ ਦੇ 15 ਵਾਰਡਾਂ ਲਈ 72.29% ਵੋਟਾਂ ਪੋਲ, ਵੋਟਾਂ ਦੀ ਗਿਣਤੀ 29 ਮਈ ਨੂੰ

16
ਮੋਰਿੰਡਾ,   (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ)-ਨਗਰ ਕੌਂਸਲ ਮੋਰਿੰਡਾ ਦੇ 15 ਵਾਰਡਾਂ ਦੀਆਂ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਅੱਜ ਪੂਰਨ ਤੌਰ ‘ਤੇ ਸ਼ਾਂਤੀਪੂਰਵਕ ਨੇਪਰੇ ਚੜ੍ਹ ਗਿਆ। ਕੜਕਦੀ ਗਰਮੀ ਦੇ ਬਾਵਜੂਦ ਅੱਜ ਸਵੇਰੇ 8 ਵਜੇ ਤੋਂ ਹੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਲੋਕ ਸਵੇਰੇ ਹੀ ਪੋਲਿੰਗ ਸਟੇਸ਼ਨਾਂ ‘ਤੇ ਲੰਮੀਆਂ ਕਤਾਰਾਂ ਵਿੱਚ ਖੜ੍ਹਨੇ ਸ਼ੁਰੂ ਹੋ ਗਏ ਸਨ। ਇਸ ਚੋਣ ਦੌਰਾਨ ਸ਼ਹਿਰ ਦੇ ਕੁੱਲ 19,202 ਵੋਟਰਾਂ ਵਿੱਚੋਂ 13,881 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ, ਜਿਸ ਨਾਲ ਕੁੱਲ ਪੋਲਿੰਗ 72.29 ਪ੍ਰਤੀਸ਼ਤ ਰਹੀ। ਚੋਣਾਂ ਦੌਰਾਨ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਵੱਲੋਂ ਆਪਣੇ ਸਮਰਥਕਾਂ ਰਾਹੀਂ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਲਿਆਉਣ ਦੇ ਪੂਰੇ ਉਪਰਾਲੇ ਕੀਤੇ ਗਏ। ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਜਿੱਥੇ ਪ੍ਰਸ਼ਾਸਨ ਵੱਲੋਂ ਸਾਰੇ ਪੋਲਿੰਗ ਬੂਥਾਂ ‘ਤੇ ਸ਼ਾਮਿਆਨੇ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਉੱਥੇ ਹੀ ਵੱਖ-ਵੱਖ ਉਮੀਦਵਾਰਾਂ ਵੱਲੋਂ ਵੀ ਵੋਟਰਾਂ ਲਈ ਠੰਢੇ-ਮਿੱਠੇ ਜਲ ਦੀਆਂ ਛਬੀਲਾਂ, ਲੱਸੀ ਅਤੇ ਕੋਲਡ ਡਰਿੰਕਸ ਦੇ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਐਸ.ਡੀ.ਐਮ. ਮੋਰਿੰਡਾ ਸ਼੍ਰੀ ਚੇਤਨ ਬੰਗੜ, ਤਹਿਸੀਲਦਾਰ ਸੁਰਿੰਦਰ ਪਾਲ ਸਿੰਘ ਪੰਨੂ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀ, ਸ਼੍ਰੋਮਣੀ ਅਕਾਲੀ ਦਲ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਨ ਸਿੰਘ ਸੰਧੂ ਅਤੇ ਭਾਜਪਾ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਸਮੇਤ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਵੱਲੋਂ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਾਂ ਪਾਉਣ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਵੋਟਾਂ ਪਾਉਣ ਦਾ ਸਰਕਾਰੀ ਸਮਾਂ ਸ਼ਾਮ 5 ਵਜੇ ਬੰਦ ਕਰ ਦਿੱਤਾ ਗਿਆ ਸੀ, ਪਰ ਵਾਰਡ ਨੰਬਰ 6, 11 ਅਤੇ 12 ਸਮੇਤ ਕਈ ਵਾਰਡਾਂ ਵਿੱਚ 5 ਵਜੇ ਤੋਂ ਬਾਅਦ ਵੀ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਸਨ, ਜਿਨ੍ਹਾਂ ਦੀ ਵੋਟ ਪ੍ਰਸ਼ਾਸਨ ਵੱਲੋਂ ਦੇਰ ਸ਼ਾਮ ਤੱਕ ਪਵਾਈ ਗਈ। ਚੋਣਾਂ ਪੂਰੀ ਤਰ੍ਹਾਂ ਅਮਨ-ਅਮਾਨ ਨਾਲ ਸਮਾਪਤ ਹੋਈਆਂ ਅਤੇ ਹੁਣ ਉਮੀਦਵਾਰਾਂ ਦੀ ਹਾਰ-ਜਿੱਤ ਦਾ ਫੈਸਲਾ 29 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਹੋਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਐਸ.ਬੀ.ਐਸ. ਨਗਰ ਵਿੱਚ ਨਗਰ ਨਿਗਮ ਚੋਣਾਂ ਲਈ 60.70 ਫੀਸਦੀ ਮਤਦਾਨ*
Next articleਮਾਸੂਮ ਦਿਲਾਂ ਦੀ ਵੱਡੀ ਸੋਚ: ਤਪਦੀ ਗਰਮੀ ਵਿੱਚ ਪਿੰਡ ਟੌਂਸਾ ਦੇ ਬੱਚਿਆਂ ਨੇ ਲਗਾਈ ਠੰਢੇ-ਮਿੱਠੇ