HOME ਨੌਜਵਾਨ ਭਾਰਤ ਸਭਾ ਵੱਲੋਂ ਪਿੰਡ ਸਵੱਦੀ ਖੁਰਦ ਵਿੱਚ ਚੱਲ ਰਹੀਆਂ ਮੁਸ਼ਕਿਲਾਂ ਸੰਬੰਧੀ...

ਨੌਜਵਾਨ ਭਾਰਤ ਸਭਾ ਵੱਲੋਂ ਪਿੰਡ ਸਵੱਦੀ ਖੁਰਦ ਵਿੱਚ ਚੱਲ ਰਹੀਆਂ ਮੁਸ਼ਕਿਲਾਂ ਸੰਬੰਧੀ ਪਿੰਡ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ*

ਰਾਏਕੋਟ   (ਸਮਾਜ ਵੀਕਲੀ)   ( ਗੁਰਭਿੰਦਰ ਗੁਰੀ )  ਪਿੰਡ ਸਵੱਦੀ ਖੁਰਦ ਵਿੱਚ ਕਾਫੀ ਲੰਮੇ ਸਮੇ ਤੋਂ ਪਿੰਡ ਦੀਆਂ ਗਲੀਆਂ, ਨਾਲੀਆਂ  ਤੇ ਸੜਕਾਂ ਦੀ ਹਾਲਤ ਬਹੁਤ ਤਰਸਯੋਗ ਹੈਂ,  ਜਿਸ ਕਰਕੇ ਪਿੰਡ ਦੇ ਲੋਕਾਂ ਨੂੰ ਇਹਨਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈਂ , ਵਾਰਿਸ਼ ਦੇ ਮੌਸਮ ਵਿੱਚ ਛੱਪੜਾਂ ਦਾ ਪਾਣੀ ਓਵਰਫਲੋ ਹੋਣ ਕਰਕੇ ਸਾਰਾ ਪਾਣੀ ਗਲੀਆਂ ਵਿੱਚ ਖੜ੍ਹ ਜਾਂਦਾ ਹੈਂ,  ਜਿਸ ਕਰਕੇ ਲੋਕਾਂ ਦਾ ਆਉਣਾ-ਜਾਣਾ ਮੁਸ਼ਕਿਲ ਹੋ ਜਾਂਦਾ ਹੈਂ,  ਤੇ ਗੰਦੇ ਪਾਣੀ ਕਰਕੇ ਬੀਮਾਰੀਆਂ ਦਾ ਖਤਰਾ ਵੀ ਕਾਫੀ ਵੱਧ ਜਾਂਦਾ ਹੈਂ, ਇਸਦੇ ਨਾਲ ਕੁੱਝ ਘਰਾਂ ਵਿੱਚ ਪਾਣੀ ਦੀ ਨਿਕਾਸੀ ਲਈ ਨਾਲੀਆਂ ਦਾ ਵੀ ਕੋਈ ਪ੍ਰਬੰਧ ਨਹੀਂ ਹੈ, ਤੇ ਪਿੰਡ ਦੇ ਖਿਡਾਰੀਆਂ  ਤੇ ਨੌਜਵਾਨ ਲਈ ਪਿੰਡ ਵਿੱਚ ਕੋਈ ਖੇਡ ਮੈਦਾਨ ਤੇ ਜਿੰਮ ਦਾ ਕੋਈ ਖਾਸ ਪ੍ਰਬੰਧ ਨਹੀਂ ਹੈਂ,  ਇਹਨਾਂ ਮੁਸ਼ਕਿਲਾ ਨੂੰ ਧਿਆਨ ਵਿੱਚ ਰੱਖਦਿਆਂ ਨੌਜਵਾਨ ਭਾਰਤ ਸਭਾ ਦੇ ਆਗੂ ਹਰਦੀਪ ਸਿੰਘ, ਸਵੱਦੀ , ਧਰਮਿੰਦਰ ਸਿੰਘ, ਸੁਖਜੀਵਨ ਸਿੰਘ ਖਾਲਸਾ, ਗੁਰਵਿੰਦਰ ਸਿੰਘ, ਜਸਨਦੀਪ ਸਿੰਘ, ਆਦਿ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਨੌਜਵਾਨ ਭਾਰਤ ਸਭਾ ਦੇ ਜਨਰਲ ਸਕੱਤਰ ਕਰਮਜੀਤ ਸਿੰਘ ਕੋਟਕਪੂਰਾ ਦੇ ਧਿਆਨ ਵਿੱਚ ਲਿਆਂਦਾ, ਜਿਸ ਵਿੱਚ ਪਿੰਡ ਦੇ ਲੋਕਾਂ ਨਾਲ ਗੱਲ ਬਾਤ ਕਰਕੇ ਇਹਨਾਂ ਮੁਸ਼ਕਿਲਾ ਦੇ ਹੱਲ ਲਈ ਮੋਜੂਦਾ ਸਰਕਾਰ ਦੀ ਐਮ,ਐਲ,ਏ ਸਰਬਜੀਤ ਕੌਰ ਮਾਣੂੰਕੇ ਨੂੰ ਪਿੰਡ ਦੀਆਂ ਮੰਗਾਂ ਸਬੰਧੀ 30 ਮਈ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ, ਜੇਕਰ ਹੱਲ ਨਾ ਹੋਇਆ ਤਾਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਪੈਟਰੋਲ ਡੀਜਲ ਦੀਆਂ ਵਧੀਆਂ ਕੀਮਤਾਂ, ਮਹਿੰਗਾਈ ਖਿਲਾਫ, ਗੈਸ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਲਈ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਾਂ
Next articleਬੱਚਿਆਂ ਦੀ ਤੰਦਰੁਸਤੀ ਅਤੇ ਚੰਗੀ ਸਿਹਤ ਲਈ ਮਾਂ ਦਾ ਦੁੱਧ ਜ਼ਰੂਰੀ: ਡਾ. ਵਿਸ਼ਾਲੀ ਸ਼ਰਮਾ