ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) ਰੋਪੜ੍ਹ -ਬਲਾਚੌਰ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਰੱਕੜਾਂ ਅਤੇ ਲੋਹਟਾਂ ਦੇ ਵਿਚਕਾਰ ਸੜਕ ਕਿਨਾਰੇ ਖੜ੍ਹੇ ਝਾੜੀਆਂ ਅਤੇ ਦਰੱਖਤਾਂ ਨੂੰ ਅਚਾਨਕ ਭਿਆਨਕ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਦੀ ਇਸ ਘਟਨਾ ਦਾ ਪਤਾ ਚੱਲਦਿਆਂ ਹੀ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਕਾਰਵਾਈ ਕੀਤੀ। ਹਾਈਵੇ ਅਥਾਰਟੀ ਵਲੋਂ ਨਵਾਂਸ਼ਹਿਰ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਮੌਕੇ ‘ਤੇ ਸੱਦਿਆ ਗਿਆ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਭਾਰੀ ਮੁਸ਼ੱਕਤ ਨਾਲ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਉਂਦਿਆਂ ਇਸ ਨੂੰ ਹੋਰ ਫੈਲਣ ਤੋਂ ਰੋਕਿਆ ਅਤੇ ਬੁਝਾਇਆ । ਅਧਿਕਾਰੀਆਂ ਦੀ ਇਸ ਤੁਰੰਤ ਕਾਰਵਾਈ ਸਦਕਾ ਹਾਈਵੇ ‘ਤੇ ਕੋਈ ਵੱਡਾ ਹਾਦਸਾ ਹੋਣੋਂ ਬਚ ਗਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



