ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ): ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐੱਸ.ਐੱਸ.ਪੀ. ਡਾ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਅਤੇ ਸ਼ਰਾਰਤੀ ਅਨਸਰਾਂ ‘ਤੇ ਨਕੇਲ ਕੱਸਣ ਲਈ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ਇਸੇ ਤਹਿਤ ਥਾਣਾ ਸਦਰ ਬਲਾਚੌਰ ਦੇ ਮੁੱਖ ਅਫ਼ਸਰ (ਐੱਸ.ਐੱਚ.ਓ.) ਸਬ-ਇੰਸਪੈਕਟਰ ਬਿਕਰਮ ਸਿੰਘ ਵਲੋਂ ਦੇਰ ਰਾਤ ਇਲਾਕੇ ਵਿੱਚ ਵਿਸ਼ੇਸ਼ ਨਾਈਟ ਚੈਕਿੰਗ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਹਾਈਟੈੱਕ ਨਾਕਾ ਆਸਰੋਂ ਤੋਂ ਲੈ ਕੇ ਪੋਜੇਵਾਲ ਤੱਕ ਵੱਖ-ਵੱਖ ਥਾਵਾਂ ‘ਤੇ ਸਰਪ੍ਰਾਈਜ਼ ਨਾਕੇ ਲਗਾ ਕੇ ਚੈਕਿੰਗ ਕੀਤੀ ਗਈ। ਐੱਸ.ਐੱਚ.ਓ. ਬਿਕਰਮ ਸਿੰਘ ਨੇ ਖੁਦ ਮੌਕੇ ‘ਤੇ ਮੌਜੂਦ ਰਹਿ ਕੇ ਡਿਊਟੀ ਸੰਭਾਲੀ ਅਤੇ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਅਤੇ ਗੱਡੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਐੱਸ.ਐੱਚ.ਓ. ਬਿਕਰਮ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਰਾਤ ਦੇ ਸਮੇਂ ਹੋਣ ਵਾਲੀਆਂ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣਾ ਅਤੇ ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਹੈ। ਐੱਸ.ਐੱਚ.ਓ. ਬਿਕਰਮ ਸਿੰਘ ਨੇ ਦੱਸਿਆ ਕਿ ਇਹ ਚੈਕਿੰਗ ਅੱਗੇ ਵੀ ਲਗਾਤਾਰ ਜਾਰੀ ਰਹੇਗੀ ਤਾਂ ਜੋ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


