ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ): ਤੀਜਾ ਘੱਲੂਘਾਰਾ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਨਿੱਘੀ ਤੇ ਮਿੱਠੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਇਤਿਹਾਸਕ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ, ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਧਾਰਮਿਕ ਸਮਾਗਮ ਆਉਂਦੀ 7 ਜੂਨ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੂਰੀ ਸ਼ਰਧਾ ਭਾਵਨਾ ਨਾਲ ਸਜਾਇਆ ਜਾਵੇਗਾ। ਇਸ ਸਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪ੍ਰਮੁੱਖ ਧਾਰਮਿਕ ਸ਼ਖਸੀਅਤ ਗਿਆਨੀ ਸਤਨਾਮ ਸਿੰਘ ਭਾਰਾਪੁਰ ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਮਹਾਨ ਗੁਰਮਤਿ ਸਮਾਗਮ ਵਿੱਚ ਸੰਗਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧਕਾਂ ਵੱਲੋਂ ਪਿੰਡ-ਪਿੰਡ ਜਾ ਕੇ ਸੰਗਤਾਂ ਨੂੰ ਇਸ ਸਮਾਗਮ ਪ੍ਰਤੀ ਜਾਗਰੂਕ ਅਤੇ ਲਾਮਬੰਦ ਕਰਦਿਆਂ ਗੁਰੂ ਚਰਨਾਂ ਵਿੱਚ ਹਾਜ਼ਰੀ ਭਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ ਤਾਂ ਜੋ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਜਾ ਸਕੇ। ਸੰਗਤਾਂ ਨੂੰ ਲਾਮਬੰਦ ਕਰਨ ਦੀ ਇਸ ਮੁਹਿੰਮ ਦੌਰਾਨ ਗਿਆਨੀ ਸਤਨਾਮ ਸਿੰਘ ਭਾਰਾਪੁਰ ਦੇ ਨਾਲ ਮਾਸਟਰ ਬਖਸ਼ੀਸ਼ ਸਿੰਘ ਜਗਤਪੁਰ, ਜਥੇਦਾਰ ਸਤਨਾਮ ਸਿੰਘ ਗੁੱਲਪੁਰ ਅਤੇ ਜਥੇਦਾਰ ਦਲਜੀਤ ਸਿੰਘ ਮੋਲਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਨ੍ਹਾਂ ਸਾਰੇ ਆਗੂਆਂ ਨੇ ਸਮੂਹ ਮਾਈ-ਭਾਈ ਅਤੇ ਇਲਾਕੇ ਦੀ ਸਾਧ-ਸੰਗਤ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 7 ਜੂਨ ਨੂੰ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਸਮੇਂ ਸਿਰ ਪਹੁੰਚ ਕੇ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰਾਂ ਸਰਵਣ ਕਰਨ ਅਤੇ ਗੁਰੂ ਘਰ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



