HOME ਜਰਖੜ ਵਿਖੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਸੈਮੀ ਫਾਈਨਲ ਮੁਕਾਬਲੇ ਅੱਜ

ਜਰਖੜ ਵਿਖੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਸੈਮੀ ਫਾਈਨਲ ਮੁਕਾਬਲੇ ਅੱਜ

ਸੈਮੀ ਵਿੱਚ ਜਰਖੜ ਅਕੈਡਮੀ ਅਤੇ ਰਾਮਪੁਰ, ਘਵੱਦੀ ਅਤੇ ਅਮਰਗੜ੍ਹ ਦੀ ਹੋਵੇਗੀ ਟੱਕਰ

ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟ੍ਰਸਟ ਪਿੰਡ ਜਰਖੜ ਵੱਲੋਂ ਕਰਵਾਏ ਜਾ ਰਹੇ 16ਵੇਂ ਜੇ. ਐਸ.ਟੀ. ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਟੂਰਨਾਮੈਂਟ ਦੇ 7ਵੇਂ ਦਿਨ ਜਿੱਥੇ ਸੀਨੀਅਰ ਵਰਗ ਵਿੱਚ ਜਰਖੜ ਹਾਕੀ ਅਕੈਡਮੀ ਅਤੇ ਅਮਰਗੜ੍ਹ ਹਾਕੀ ਸੈਂਟਰ ਨੇ ਆਪੋ ਆਪਣੇ ਮੈਚ ਜਿੱਤ ਕੇ ਸੈਮੀ ਫਾਈਨਲ ਵਿੱਚ ਪ੍ਰਵੇਸ਼ ਕੀਤਾ, ਉਥੇ ਜੂਨੀਅਰ ਵਰਗ ਵਿੱਚ ਕਿਲ੍ਹਾ ਰਾਇਪੁਰ ਹਾਕੀ ਸੈਂਟਰ, ਜਰਖੜ ਹਾਕੀ ਅਕੈਡਮੀ, ਚਚਰਾੜੀ ਅਤੇ ਐਚਟੀਸੀ ਰਾਮਪੁਰ ਨੇ ਵੀ ਜਿੱਤਾਂ ਹਾਸਲ ਕਰਦਿਆਂ ਆਖਰੀ ਚਾਰਾਂ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਸੀਨੀਅਰ ਵਰਗ ਜਰਖੜ ਹਾਕੀ ਅਕੈਡਮੀ ਨੇ ਆਪਣੇ ਕੁਆਰਟਰ  ਫਾਈਨਲ ਮੈਚ ਵਿੱਚ ਸੰਤ ਬਾਬਾ ਗੁਲਾਬ ਸਿੰਘ ਕਲੱਬ ਘੋਲੀਆ ਮੋਗਾ ਨਾਲ 7-7 ਗੋਲਾਂ ਦੀ ਬਰਾਬਰੀ ਤੋਂ ਬਾਅਦ ਪਨੈਲਟੀ ਸ਼ੂਟ ਆਊਟ ਵਿੱਚ 3-1 ਨਾਲ ਜਿੱਤ ਹਾਸਿਲ ਕੀਤੀ ਅਤੇ ਦੂਸਰੇ ਮੈਚ ਵਿੱਚ ਅਮਰਗੜ੍ਹ ਹਾਕੀ ਸੈਂਟਰ ਨੇ ਜੰਗ ਕਲੱਬ ਉਟਾਲਾ ਨੂੰ 7-3 ਨਾਲ ਹਰਾ ਕੇ ਸੈਮੀ ਫਾਈਨਲ ਵਿੱਚ ਪਹਿਲੀ ਵਾਰ ਪ੍ਰਵੇਸ਼ ਕੀਤਾ। ਜੂਨੀਅਰ ਵਰਗ ਵਿੱਚ ਜਰਖੜ ਅਕੈਡਮੀ ਨੇ ਸੰਗਰੂਰ ਨੂੰ 4-1 ਜਦਕਿ ਐਚ ਟੀ ਸੀ ਰਾਮਪੁਰ ਨੇ ਏਕ ਨੂਰ ਅਕੈਡਮੀ ਤੇਹਿੰਗ ਨੂੰ 6-4 ਨਾਲ ਹਰਾ ਕੇ ਸੈਮੀ ਫਾਈਨਲ ਵਿੱਚ ਜਗ੍ਹਾ ਪੱਕੀ ਕੀਤੀ। ਇਸ ਮੌਕੇ ਬਲਦੇਵ ਸਿੰਘ ਮੁਕੰਦਪੁਰ, ਸ੍ਰ: ਨਰਿੰਦਰ ਸਿੰਘ ਮੁੰਡੀਆ, ਮਨਜਿੰਦਰ ਸਿੰਘ ਇਆਲੀ, ਅਮਰੀਕ ਸਿੰਘ ਮਿਨਹਾਸ ਏਆਈਜੀ, ਸਰਬਜੀਤ ਸਿੰਘ ਬੱਲ ਕਨੇਡਾ ਨੇ ਵੱਖ-ਵੱਖ ਮੈਚਾਂ ਦੌਰਾਨ ਟੀਮਾਂ ਦੇ ਨਾਲ ਮੁੱਖ ਮਹਿਮਾਨ ਵਜੋਂ ਜਾਣ ਪਹਿਚਾਣ ਕੀਤੀ। ਇਸ ਮੌਕੇ ਬਲਦੇਵ ਸਿੰਘ ਮੁਕੰਦਪੁਰ ਨੇ ਖਿਡਾਰੀਆਂ ਲਈ 1 ਕੁਇੰਟਲ ਦੁੱਧ ਦੀ ਸੇਵਾ ਵੀ ਦਿੱਤੀ। ਇਸ ਮੌਕੇ ਬਾਬਾ ਰੁਲਦਾ ਸਿੰਘ ਸਾਇਆਂ ਕਲਾਂ, ਬਾਬਾ ਗੁਰਬਖਸ਼ ਸਿੰਘ ਘਵੱਦੀ, ਕਰਨਪ੍ਰੀਤ ਸਿੰਘ ਫਿਰੋਜ਼ਪੁਰ, ਕੋਚ ਮਲਕੀਤ ਸਿੰਘ ਸੰਗਰੂਰ, ਕੋਚ ਹਰਮੀਤ ਸਿੰਘ ਜਰਖੜ ਅਕੈਡਮੀ, ਗੁਰ ਸਤਿੰਦਰ ਸਿੰਘ ਪ੍ਰਗਟ, ਕੁਲਦੀਪ ਸਿੰਘ ਘਵੱਦੀ, ਗੁਰਤੇਜ ਸਿੰਘ ਲਾਡੀ ਸੁਧਾਰ, ਬੂਟਾ ਸਿੰਘ ਸਿੱਧੂ ਦੋਰਾਹਾ, ਦਲਵੀਰ ਸਿੰਘ ਜਰਖੜ, ਪਵਨਪ੍ਰੀਤ ਸਿੰਘ ਡੰਗੋਰਾ, ਅਜੀਤਪਾਲ ਸਿੰਘ ਨਾਰੰਗਵਾਲ, ਗੁਰਵਿੰਦਰ ਸਿੰਘ ਗਰੇਵਾਲ, ਮਨਜੀਤ ਸਿੰਘ ਚਾਹਲ ਡੰਗੋਰਾ, ਰਘਵੀਰ ਸਿੰਘ ਡੰਗੋਰਾ ਆਦਿ ਹੋਰ ਪ੍ਰਬੰਧਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਅਗਲੇ ਗੇੜ ਦੇ ਸੈਮੀ ਫਾਈਨਲ ਮੁਕਾਬਲੇ 30 ਮਈ ਦਿਨ ਸ਼ਨੀਵਾਰ ਨੂੰ ਹੋਣਗੇ।  ਜਿਸ ਵਿੱਚ ਸੀਨੀਅਰ ਵਰਗ ਵਿੱਚ ਪਹਿਲਾ ਮੁਕਾਬਲਾ ਜਰਖੜ ਅਕੈਡਮੀ ਬਨਾਮ ਨੀਟਾ ਕਲੱਬ ਰਾਮਪੁਰ ਵਿਚਕਾਰ ਸ਼ਾਮ 7 ਵਜੇ ਅਤੇ ਦੂਸਰਾ ਮੁਕਾਬਲਾ ਗਿੱਲ ਕਲੱਬ ਘਬੱਦੀ ਅਤੇ ਅਮਰਗੜ੍ਹ ਹਾਕੀ ਸੈਂਟਰ ਦੇ ਵਿਚਕਾਰ ਰਾਤ 8 ਵਜੇ ਖੇਡਿਆ ਜਾਵੇਗਾ ਜਦ ਕਿ ਜੂਨੀਅਰ ਵਰਗ ਦਾ ਪਹਿਲਾ ਮੁਕਾਬਲਾ ਕਿਲ੍ਹਾ ਰਾਇਪੁਰ ਬਨਾਮ ਜਰਖੜ ਹਾਕੀ ਅਕੈਡਮੀ ਵਿਚਕਾਰ 5 ਵਜੇ ਸ਼ਾਮ ਅਤੇ ਦੂਸਰਾ ਗੁਰੂ ਤੇਗ ਬਹਾਦਰ ਅਕੈਡਮੀ ਚਚਰਾੜੀ ਬਨਾਮ ਐਚ.ਟੀ.ਸੀ ਸੈਂਟਰ ਰਾਮਪੁਰ ਵਿਚਕਾਰ ਸ਼ਾਮ 6 ਵਜੇ ਖੇਡਿਆ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਟੋਲ ਪਲਾਜ਼ਾ ਖੜ੍ਹੇ ਟਰੱਕ ਦੇ ਪਿੱਛੇ ਮਰੀਜ਼ ਲੈ ਕੇ ਜਾ ਰਹੀ ਐਬੁਲੈਂਸ ਵੱਜੀ
Next articleਪਦਮ ਸ਼੍ਰੀ ਬਲਦੇਵ ਸਿੰਘ ਦਾ ਲੁਧਿਆਣਾ ਵਿਖੇ ਹੋਇਆ ਵਿਸ਼ੇਸ਼ ਸਨਮਾਨ