ਡੇਰਾਬਸੀ, (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ) ਪਿੰਡ ਅਮਲਾਲਾ ਸਥਿਤ ਗੁੱਗਾ ਮਾੜੀ ਵਿਖੇ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਭੰਡਾਰੇ ਦਾ ਆਯੋਜਨ ਕੀਤਾ ਗਿਆ। ਇਹ ਭੰਡਾਰਾ ਭਗਤ ਬਾਬਾ ਪ੍ਰਿੰਸ ਜੀ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਜ਼ਿਲਾਂ ਕਾਂਗਰਸ ਦੇ ਵਾਇਸ ਪ੍ਰਧਾਨ ਬਲਿਹਾਰ ਸਿੰਘ ਬੱਲੀ ਨੇ ਲੰਗਰ ਸੇਵਾ ਲਈ 5100 ਰੁਪਏ ਦੀ ਰਕਮ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿੱਚ ਸੇਵਾ ਕਰਨਾ ਹਰ ਵਿਅਕਤੀ ਦਾ ਫਰਜ਼ ਹੈ। ਉਨ੍ਹਾਂ ਨੇ ਗੁੱਗਾ ਮਾੜੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਮਾੜੀ ਵਿੱਚ ਲੱਗ ਰਹੀਆਂ ਟਾਈਲਾਂ ਦੀ ਸੇਵਾ ਵਿੱਚ ਵੀ ਆਪਣਾ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ। ਭਗਤ ਬਾਬਾ ਪ੍ਰਿੰਸ ਜੀ ਨੇ ਸੰਗਤ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਹੀ ਧਾਰਮਿਕ ਅਸਥਾਨਾਂ ਦੀ ਸੰਭਾਲ ਅਤੇ ਵਿਕਾਸ ਸੰਭਵ ਹੋ ਸਕਦਾ ਹੈ। ਇਸ ਮੌਕੇ ਪਿਆਰਾ ਸਿੰਘ, ਬੂਟਾ ਸਿੰਘ, ਰਜਿੰਦਰ ਪੰਡਿਤ, ਸੁਸ਼ੀਲ ਕੁਮਾਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਭੰਡਾਰੇ ਦੌਰਾਨ ਸੰਗਤ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਅਤੇ ਸ਼ਰਧਾਲੂਆਂ ਨੇ ਪੂਰੀ ਸ਼ਰਧਾ ਨਾਲ ਪ੍ਰਸਾਦ ਗ੍ਰਹਿਣ ਕੀਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



