HOME ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ...

ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ ‘ਤੇ

ਕਿਸੇ ਵੀ ਬੁਖਾਰ ਨੂੰ ਹਲਕੇ ਵਿੱਚ ਨਾ ਲਓ, ਤੁਰੰਤ ਕਰਵਾਓ ਮਲੇਰੀਆ ਟੈਸਟ : ਡਾ. ਰਾਕੇਸ਼ ਪਾਲ
– ਮਲੇਰੀਆ ਦੇ ਮੁਕੰਮਲ ਖਾਤਮੇ ਲਈ ਬਲੱਡ ਸਲਾਈਡਾਂ ਦੇ ਨਿਰਧਾਰਿਤ ਟੀਚੇ ਹਰ ਹਾਲ ਵਿੱਚ ਕੀਤੇ ਜਾਣ ਪੂਰੇ 
– ਨੈਸ਼ਨਲ ਵੈਕਟਰ ਬੌਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮਹੀਨਾਵਾਰ ਸਮੀਖਿਆ ਮੀਟਿੰਗ ਆਯੋਜਿਤ
ਨਵਾਂਸ਼ਹਿਰ,   (ਸਮਾਜ ਵੀਕਲੀ)   (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਅੰਦਰ ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ ‘ਤੇ ਹੈ। ਇਸੇ ਉਦੇਸ਼ ਨਾਲ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਸ਼ਿਆਮਾਵੇਦਾ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਨੈਸ਼ਨਲ ਵੈਕਟਰ ਬੌਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਡੇਂਗੂ, ਮਲੇਰੀਆ, ਚਿਕਨਗੁਨਿਆ ਅਤੇ ਹੋਰ ਵੈਕਟਰ-ਬੌਰਨ ਬਿਮਾਰੀਆਂ ਦੀ ਰੋਕਥਾਮ ਤੇ ਵਾਟਰ ਬੌਰਨ ਬਿਮਾਰੀਆਂ ਸਬੰਧੀ ਮਹੀਨਾਵਾਰ ਸਮੀਖਿਆ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ (ਮੇਲ) ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਕੇਸ਼ ਪਾਲ ਨੇ ਕਿਹਾ ਕਿ ਮਲੇਰੀਆ ਮੁਕਤ ਜ਼ਿਲ੍ਹੇ ਦੇ ਟੀਚੇ ਨੂੰ ਹਾਸਲ ਕਰਨ ਲਈ ਬੁਖਾਰ ਦੇ ਹਰੇਕ ਸ਼ੱਕੀ ਮਰੀਜ਼ ਦੀ ਬਲੱਡ ਸਲਾਈਡ ਨਿਰਧਾਰਿਤ ਟੀਚਿਆਂ ਅਨੁਸਾਰ ਬਣਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਮਲੇਰੀਆ ਸੰਕਰਮਿਤ ਮਾਦਾ ਐਨੋਫਿਲੀਜ਼ ਮੱਛਰ ਦੇ ਕੱਟਣ ਨਾਲ ਫੈਲਣ ਵਾਲੀ ਗੰਭੀਰ ਬਿਮਾਰੀ ਹੈ, ਜਦਕਿ ਡੇਂਗੂ ਮਾਦਾ ਏਡੀਜ਼ ਏਜਿਪਟੀ ਮੱਛਰ ਰਾਹੀਂ ਫੈਲਦਾ ਹੈ। ਦੋਵੇਂ ਬਿਮਾਰੀਆਂ ਤੋਂ ਬਚਾਅ ਲਈ ਮੱਛਰਾਂ ਦੀ ਪੈਦਾਵਾਰ ਨੂੰ ਰੋਕਣਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ, ਸਿਰ ਦਰਦ, ਠੰਢ ਲੱਗਣ ਜਾਂ ਹੋਰ ਲੱਛਣ ਦਿਖਾਈ ਦੇਣ ’ਤੇ ਤੁਰੰਤ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਖੇ ਜਾਂਚ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਮਲੇਰੀਆ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਹੈ। ਡਾ. ਪਾਲ ਨੇ ਕਿਹਾ ਕਿ ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਦੌਰਾਨ ਡੇਂਗੂ, ਮਲੇਰੀਆ, ਚਿਕਨਗੁਨਿਆ ਅਤੇ ਹੋਰ ਵੈਕਟਰ-ਬੌਰਨ ਬਿਮਾਰੀਆਂ ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ। ਇਸ ਲਈ ਹਰ ਸ਼ੁੱਕਰਵਾਰ ਨੂੰ “ਡ੍ਰਾਈ ਡੇ” ਵਜੋਂ ਮਨਾਉਂਦੇ ਹੋਏ ਫਰਿੱਜ ਦੀਆਂ ਟਰੇਆਂ, ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ, ਖਾਲੀ ਡੱਬਿਆਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਵਸਤਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖ ਕੇ ਅਤੇ ਪਾਣੀ ਖੜ੍ਹਾ ਨਾ ਹੋਣ ਦੇ ਕੇ ਇਨ੍ਹਾਂ ਬਿਮਾਰੀਆਂ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ।ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਵੈਕਟਰ-ਬੌਰਨ ਬਿਮਾਰੀਆਂ ਤੋਂ ਬਚਾਅ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਜ਼ਮੀਨੀ ਪੱਧਰ ’ਤੇ ਸਰਵੇਖਣ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਸ਼ਿਆਮਾਵੇਦਾ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਹੈਲਥ ਇੰਸਪੈਕਟਰ ਰਾਜੀਵ ਕੁਮਾਰ, ਜੋਗਿੰਦਰਪਾਲ ਸਿੰਘ, ਸੁਨੀਤਾ ਰਾਣੀ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਿੰਡ ਖਡਿਆਲ ਦੀ ਬੇਟੀ ਸਹਿਨੂਰ ਬਾਵਾ ਅਥੈਲਟਿਕਸ ਵਿੱਚ ਜਿੱਤਿਆ ਗੋਲਡ
Next article‘ਰੰਗਲਾ ਪੰਜਾਬ’ ਮੁਹਿੰਮ ਤਹਿਤ ਮਾਨ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ: ਵਿਧਾਇਕਾ ਸੰਤੋਸ਼ ਕਟਾਰੀਆ