ਲੈਸਟਰ (ਇੰਗਲੈਂਡ), (ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ) ਇੰਗਲੈਂਡ ਦੇ ਸਹਿਰ ਲੈਸਟਰ ਦੇ ਗੁਰਦਾਰਾ ਦਸਮੇਸ ਸਾਹਿਬ ਜਿਪਸੀ ਲੇਨ ਰੋਡ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਜੂਨ 1984 ਦੌਰਾਨ ਵਾਪਰੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਿੰਡ ਜੁਲਾਹ ਮਾਜਰਾ, ਖਾੜਕੂਵਾਲ ਅਤੇ ਖੋਜਾ ਦੀ ਸਮੂਹ ਸੰਗਤ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ ਪਾਏ ਗਏ। ਇਸ ਮੌਕੇ ਸਜੇ ਦੀਵਾਨਾਂ ਵਿੱਚ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ ਹਿਆਲਾ, ਭਾਈ ਕੁਲਬੀਰ ਸਿੰਘ, ਭਾਈ ਮਨਵਿੰਦਰ ਸਿੰਘ ਅਤੇ ਪੰਜਬ ਤੋਂ ਵਿਸ਼ੇਸ਼ ਤੌਰ ‘ਤੇ ਪੁੱਜੇ ਰਾਗੀ ਜਥਾ ਭਾਈ ਮਨਵਿੰਦਰ ਸਿੰਘ ਜੋਗੇਵਾਲ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਬਜੀਤ ਸੰਘਾ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਘੱਲੂਘਾਰਾ ਦਿਵਸ ਨੂੰ ਸਮਰਪਿਤ ਸਮਾਗਮ 6 ਜੂਨ ਤੱਕ ਰੋਜ਼ਾਨਾ ਸ਼ਾਮ ਸਮੇਂ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 6 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ ਹਿਆਲਾ, ਕਥਾਵਾਚਕ ਗਿਆਨੀ ਮੁਖਤਾਰ ਸਿੰਘ, ਭਾਈ ਕੁਲਵੰਤ ਸਿੰਘ ਬਲਤੂਰਾ (ਇਟਲੀ) ਅਤੇ ਗਿਆਨੀ ਮੱਖਣ ਸਿੰਘ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਜੂਨ 1984 ਦੀਆਂ ਘਟਨਾਵਾਂ ਨਾਲ ਜੋੜਨਗੇ। ਇਸ ਮੌਕੇ ਗਿਆਨੀ ਰਣਧੀਰ ਸਿੰਘ ਸੰਭਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਗੁਰਬਾਣੀ ਸ੍ਰਵਣ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਟੇਜ ਸਕੱਤਰ ਦੀ ਸੇਵਾ ਭਾਈ ਸਰਬਜੀਤ ਸਿੰਘ ਨੇ ਨਿਭਾਈ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



