2 ਤੋਂ 4 ਜੂਨ ਤੱਕ ਜਨਮ-ਦਿਨ ’ਤੇ ਵਿਸ਼ੇਸ਼
(ਸਮਾਜ ਵੀਕਲੀ) 20ਵੀਂ ਸਦੀ ਵਿੱਚ ਮਾਨਵਤਾ ਦੇ ਭਲੇ ਹਿੱਤ, ਮਹਾਨ ਦਾਰਸ਼ਨਿਕ, ਦੀਨ-ਦੁਖੀਆਂ ਦੇ ਰਹਿਬਰ, ਬੇਸਹਾਰਿਆਂ ਦੇ ਮਸੀਹਾ ਭਗਤ ਪੂਰਨ ਸਿੰਘ ਦਾ ਜਨਮ 4 ਜੂਨ 1904 ਈ: ਨੂੰ ਪਿੰਡ ਰਾਜੇਵਾਲ ਰੋਹਣੋਂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ਼੍ਰੀ ਸ਼ਿੱਬੂ ਮੱਲ ਸ਼ਾਹੂਕਾਰ ਦੇ ਘਰ ਮਾਤਾ ਮਹਿਤਾਬ ਕੌਰ ਜੀ ਦੀ ਕੁੱਖੋਂ ਹੋਇਆ। ਬਚਪਨ ਤੋਂ ਹੀ ਉਹਨਾਂ ਨੂੰ ਸੇਵਾ ਕਰਨ ਦਾ ਸ਼ੌਕ ਸੀ। ਘਰ ’ਚ ਗ਼ਰੀਬੀ ਕਰਕੇ ਪੜ੍ਹਾਈ ਵਿੱਚ ਹੀ ਛੱਡਣੀ ਪਈ ਅਤੇ ਨੌਕਰੀ ਦੀ ਭਾਲ ਵਿੱਚ ਮਾਤਾ ਨਾਲ ਲਾਹੌਰ ਜਾਣਾ ਪਿਆ। ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਭਗਤ ਪੂਰਨ ਸਿੰਘ ਬਿਨਾਂ ਤਨਖਾਹ ਤੋਂ ਸੇਵਾ ਕਰਨ ਲੱਗਿਆ। ਉਥੋਂ ਦੇ ਮਹੰਤ ਤੇਜਾ ਸਿੰਘ ਜੀ ਭਗਤ ਜੀ ਨੂੰ ਅਨੇਕਾਂ ਵਾਰ ਲਾਡ ਨਾਲ ਬੁਲਾਉਂਦੇ ਕਹਿੰਦੇ, ਪੂਰਨ ਸਿੰਘ ਪ੍ਰੇਮੀ ! ਪੂਰਨ ਸਿੰਘ ਪ੍ਰੇਮੀ !! ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਲੰਗਰ ਦੀ, ਜੋੜਿਆਂ ਦੀ, ਯਾਤਰੂਆਂ ਨੂੰ ਬਿਸਤਰੇ ਅਤੇ ਭਾਂਡੇ ਦੇਣ ਦੀ ਬਹੁਤ ਸਾਲ ਨਿਸ਼ਕਾਮ ਸੇਵਾ ਕੀਤੀ । ਭਗਤ ਪੂਰਨ ਸਿੰਘ ਦਾ ਬਚਪਨ ਦਾ ਨਾਂ ‘ਰਾਮ ਜੀ ਦਾਸ’ ਸੀ। ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕੀਤੀ ਨਿਸ਼ਕਾਮ ਸੇਵਾ ਅਤੇ ਲਾਚਾਰ ਤੇ ਲਾਵਾਰਸ ਰੋਗੀਆਂ ਦੀ ਸੇਵਾ-ਸੰਭਾਲ ਨੇ ਉਹਨਾਂ ਨੂੰ ਰਾਮ ਜੀ ਦਾਸ ਤੋਂ ‘ਪੂਰਨ ਸਿੰਘ’ ਬਣਾ ਦਿੱਤਾ।
ਭਗਤ ਜੀ ਨੇ ਲਾਹੌਰ ਵਿਖੇ ਦਿਆਲ ਸਿੰਘ ਲਾਇਬਰੇਰੀ ’ਚ ‘ਯੰਗ ਇੰਡੀਆ’ ਮੈਗਜ਼ੀਨ ਵਿੱਚੋਂ ਬੇਕਾਰੀ ਦੂਰ ਕਰਨ ਦਾ ਹੱਲ ਲੱਭਿਆ। ਭਗਤ ਜੀ ਦਾ ਸੁਭਾਅ ਨਿਮਰਤਾ, ਸਹਿਨਸ਼ੀਲਤਾ, ਸਾਦਗੀ ਤੇ ਅਣਥੱਕ ਮਿਹਨਤ ਵਾਲਾ ਸੀ।
ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਸੇਵਾ ਦਾ ਮੁੱਢ ਸੰਨ 1934 ਈ: ਵਿੱਚ ਇੱਕ ਚਾਰ ਸਾਲ ਦੇ ਬੱਚੇ (ਪਿਆਰਾ ਸਿੰਘ) ਦੀ ਸੇਵਾ ਤੋਂ ਸ਼ੁਰੂ ਕੀਤਾ। ਇਸ ਅਪੰਗ ਬੱਚੇ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੀ ਡਿਓੜ੍ਹੀ ਅੱਗੇ ਕੋਈ ਚੋਰੀ ਛੱਡ ਗਿਆ ਸੀ। ਇਹ ਬੱਚਾ ਸ਼ਕਲ ਸੂਰਤ ਤੋਂ ਬੜਾ ਕਰੂਪ ਸੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਬੱਚੇ ਨੂੰ ਭਗਤ ਜੀ ਦੇ ਹਵਾਲੇ ਕਰਕੇ ਆਖਿਆ, ‘‘ਪੂਰਨ ਸਿੰਘ ! ਤੂੰ ਹੀ ਅੱਜ ਤੋਂ ਇਸ ਬੱਚੇ ਦੀ ਸੇਵਾ-ਸੰਭਾਲ ਕਰ।’’ ਭਗਤ ਜੀ ਲਈ ਇਹ ਬੱਚਾ ਪਿਆਰ ਦਾ ਸੋਮਾ ਹੋ ਨਿੱਬੜਿਆ, ਜਿਸ ਕਰਕੇ ਉਸ ਦਾ ਨਾਂ ਪਿਆਰਾ ਸਿੰਘ ਹੋ ਗਿਆ। ਭਗਤ ਪੂਰਨ ਸਿੰਘ 14 ਸਾਲ ਤੱਕ ਇਸ ਲਾਚਾਰ ਬੱਚੇ ਨੂੰ ਵੱਖ-ਵੱਖ ਥਾਵਾਂ ਤੇ ਆਪਣੇ ਮੋਢਿਆਂ ਤੇ ਚੁੱਕ ਕੇ ਫਿਰਦੇ ਰਹੇ ਕਿਉਂ ਜੋ ਉਸ ਸਮੇਂ ਉਹਨਾਂ ਕੋਲ ਕੋਈ ਪੱਕੀ ਜਗ੍ਹਾ ਨਹੀਂ ਸੀ ।
1947 ਵਿੱਚ ਜਦੋਂ ਦੇਸ਼ ਦੀ ਵੰਡ ਹੋਈ ਤਾਂ ਭਗਤ ਪੂਰਨ ਸਿੰਘ ਉਸ ਲੂਲ੍ਹੇ ਬੱਚੇ ਨੂੰ 18 ਅਗਸਤ 1947 ਈ: ਨੂੰ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਸ਼ਰਨਾਰਥੀ ਕੈਂਪ ਵਿੱਚ ਲੈ ਕੇ ਪਹੁੰਚੇ। ਉਸ ਕੈਂਪ ਵਿੱਚ ਹਜ਼ਾਰਾਂ ਮਰਦ, ਔਰਤਾਂ, ਬੱਚੇ ਸਨ। ਅਪਾਹਜਾਂ ਦੀ ਸੇਵਾ-ਸੰਭਾਲ ਤੇ ਕੱਪੜੇ ਧੋਣ ਅਤੇ ਉਹਨਾਂ ਨੂੰ ਨਹਾਉਣ ਤੋਂ ਇਲਾਵਾ ਭਗਤ ਪੂਰਨ ਸਿੰਘ ਇਕੱਲੇ ਹੀ ਦੋਵੇਂ ਵੇਲੇ ਘਰਾਂ ਵਿੱਚੋਂ ਪ੍ਰਸ਼ਾਦੇ ਮੰਗ ਕੇ ਲਿਆਉਂਦੇ ਸਨ ਤੇ ਸਭ ਨੂੰ ਵਰਤਾਉਂਦੇ। ਇੱਥੋਂ ਤੱਕ ਕਿ ਆਪਣੇ ਹੱਥਾਂ ਨਾਲ ਉਹਨਾਂ ਦੇ ਮੂੰਹ ਵਿੱਚ ਬੁਰਕੀਆਂ ਵੀ ਪਾਉਂਦੇ ਸਨ। ਇਕੱਲੇ ਭਗਤ ਪੂਰਨ ਸਿੰਘ ਨੇ ਇਹ ਸੇਵਾ ਨਿਭਾਈ।
1949 ਤੋਂ 1958 ਈ: ਤੱਕ ਫੁੱਟਪਾਥਾਂ, ਰੁੱਖਾਂ ਦੀ ਛਾਵੇਂ, ਕਦੇ ਖ਼ਾਲਸਾ ਕਾਲਜ ਕੋਲ, ਕਦੇ ਰੇਲਵੇ ਸਟੇਸ਼ਨ ਕੋਲ, ਕਦੇ ਚੀਫ਼ ਖ਼ਾਲਸਾ ਦੀਵਾਨ ਦੇ ਕੋਲ ਝੌਂਪੜੀਆਂ ਬਣਾ ਕੇ ਪੀੜ੍ਹਤ ਲੋਕਾਂ ਦੀ ਉਹਨਾਂ ਸੇਵਾ-ਸੰਭਾਲ ਕੀਤੀ। 1958 ਈਸਵੀ ਵਿੱਚ ਤਹਿਸੀਲਪੁਰਾ ਜੀ.ਟੀ.ਰੋਡ.ਅੰਮ੍ਰਿਤਸਰ ਵਿਖੇ ਥਾਂ ਮੁੱਲ ਖ਼ਰੀਦ ਕੇ ਭਗਤ ਜੀ ਨੇ ਪਿੰਗਲਵਾੜੇ ਦੀ ਨੀਂਹ ਰੱਖੀ। ਜਿੱਥੇ ਮਾਨਸਿਕ ਅਤੇ ਲਾਵਾਰਸ ਰੋਗੀਆਂ, ਲੂਲ੍ਹੇ-ਲੰਗੜਿਆਂ ਅਤੇ ਬਜ਼ੁਰਗਾਂ ਦੀ ਸੇਵਾ-ਸੰਭਾਲ ਕੀਤੀ ਜਾਣ ਲੱਗ ਪਈ। ਇਹ ਆਸ਼ਰਮ ਜੋ ਕੁਝ ਮਰੀਜ਼ਾਂ ਨੂੰ ਲੈ ਕੇ ਭਗਤ ਪੂਰਨ ਸਿੰਘ ਜੀ ਨੇ ਬੀਜ ਰੂਪ ਵਿੱਚ ਸ਼ੁਰੂ ਕੀਤਾ, ਅੱਜ 1756 ਤੋਂ ਵੱਧ ਮਰੀਜ਼ ਜਿਨ੍ਹਾਂ ਵਿੱਚ ਔਰਤਾਂ, ਬੱਚੇ ਤੇ ਬੁੱਢੇ ਸ਼ਾਮਲ ਹਨ, ਲਈ ਘਰ ਵਰਗੇ ਸੁੱਖਾਂ ਦਾ ਸਾਧਨ ਬਣਿਆ ਹੋਇਆ ਹੈ।
ਭਗਤ ਪੂਰਨ ਸਿੰਘ ਨੇ ਪ੍ਰਦੂਸ਼ਣ, ਜਲ ਸਾਧਨਾ, ਜੰਗਲਾਂ ਦੀ ਕਟਾਈ ਤੋਂ ਪੈਦਾ ਹੋਣ ਵਾਲੇ ਖਤਰਿਆਂ ਨਾਲ ਸੰਬੰਧਿਤ ਅਨੇਕਾਂ ਕਿਤਾਬਚੇ, ਟ੍ਰੈਕਟ, ਫੋਲਡਰ ਅਤੇ ਇਸ਼ਤਿਹਾਰ ਲੱਖਾਂ ਦੀ ਗਿਣਤੀ ਵਿੱਚ ਛਾਪ ਕੇ ਵੰਡੇ। ਅੱਜ ਵੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਬਾਹਰ ਘੰਟਾ ਘਰ ਚੌਂਕ ਤੇ ਸਰਾਂ ( ਰਿਹਾਇਸ਼) ਵਾਲੇ ਪਾਸੇ ਅਤੇ ਦੇਸ਼ ਭਰ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿੱਚ ਉਹਨਾਂ ਦੇ ਸ਼ਰਧਾਲੂ ਕਿਤਾਬਚੇ, ਟ੍ਰੈਕਟ, ਇਸ਼ਤਿਹਾਰ, ਪੈਂਫਲਿਟ, ਫੋਲਡਰ ਮੁਫ਼ਤ ਵੰਡ ਰਹੇ ਹਨ। ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਿੰਗਲਵਾੜਾ ਬੱਸ ਸਟੈਂਡ ਦੇ ਨਜ਼ਦੀਕ ਚੱਲ ਰਿਹਾ ਹੈ। ਇਸ ਦੇ ਬਾਨੀ ਭਗਤ ਪੂਰਨ ਸਿੰਘ ਨੂੰ ਭਾਵੇਂ ਬਹੁਤ ਮੁਸ਼ਕਲਾਂ ਆਈਆਂ ਪਰ ਉਹ ਆਪਣੇ ਮਿਸ਼ਨ ਵਿੱਚ ਸਫ਼ਲ ਹੋਏ।
ਪਿੰਗਲਵਾੜਾ ਸੰਸਥਾ ਦੀ ਹਦੂਦ ਅੰਦਰ ਦਰਜੀ ਦਾ ਕੰਮ, ਟਾਈਪ ਕਰਨਾ, ਕੁਰਸੀਆਂ ਬੁਣਨੀਆਂ, ਮੋਮਬੱਤੀਆਂ, ਗੁੱਡੀਆਂ, ਖਿਡੌਣੇ

ਆਦਿ ਦੀ ਸਿਖਲਾਈ ਦਿੱਤੀ ਜਾਂਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਪਿੰਗਲਵਾੜਾ ਨੂੰ 10 ਲੱਖ ਰੁਪਏ ਸਾਲਾਨਾ ਸਹਾਇਤਾ ਮਿਲਦੀ ਹੈ। ਭਗਤ ਜੀ ਨੇ ਕੁਦਰਤੀ ਸੋਮਿਆਂ ਦੀ ਰੱਖਿਆ ਕਰੋ, ਸਾਦਾ ਜੀਵਨ ਬਤੀਤ ਕਰੋ, ਵੱਧ ਤੋਂ ਵੱਧ ਰੁੱਖ ਲਗਾ ਕੇ ਮਨੁੱਖਤਾ ਦਾ ਭਲਾ ਕਰੋ, ਖਾਦੀ ਦਾ ਕੱਪੜਾ ਪਹਿਨ ਕੇ ਬੇਰੁਜ਼ਗਾਰੀ ਨੂੰ ਘਟਾਉਣ ਵਿੱਚ ਮਦਦ ਕਰੋ, ਸਾਦਾ ਖਾਣਾ, ਸਾਦਾ ਪਾਉਣਾ ਅਤੇ ਸਾਦਗੀ ਵਿੱਚ ਰਹਿਣ ਦਾ ਅਨੰਦ ਹੀ ਵੱਖਰਾ ਹੈ, ਡੀਜ਼ਲ ਤੇ ਪੈਟਰੋਲ ਦੀ ਵਰਤੋਂ ਘੱਟ ਕਰੋ, ਵੱਧ ਰਹੀ ਆਬਾਦੀ ਨੂੰ ਠੱਲ੍ਹ ਪਾਉਣ ਲਈ ਸੰਜਮਮਈ ਜੀਵਨ ਬਤੀਤ ਕਰੋ, ਰੋ ਰਹੀ ਹਵਾ, ਪਾਣੀ ਅਤੇ ਧਰਤੀ ਮਾਤਾ ਦੀ ਪੁਕਾਰ ਸੁਣੋ, ਬਰਸਾਤ ਦੇ ਮੌਸਮ ਵਿੱਚ ਹਰ ਪ੍ਰਾਣੀ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਵੇ, ਰਸਤੇ ਵਿੱਚ ਪਏ ਕੇਲਿਆਂ ਦੇ ਛਿੱਲੜ, ਕਿੱਲ, ਸ਼ੀਸ਼ੇ ਅਤੇ ਖੁਰੀ ਚੁੱਕ ਕੇ ਪ੍ਰਾਣੀ ਮਾਤਰ ਦਾ ਭਲਾ ਕਰੋ, ਜਾਨਵਰਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਉਪਰਾਲੇ ਕਰੋ ਆਦਿ ਉਪਦੇਸ਼ ਸਮੁੱਚੀ ਮਾਨਵਤਾ ਨੂੰ ਦਿੱਤੇ ਹਨ।
ਭਗਤ ਪੂਰਨ ਸਿੰਘ ਆਦਰਸ਼ ਸਕੂਲ ਮਾਨਾਂਵਾਲਾ, ਭਗਤ ਪੂਰਨ ਸਿੰਘ ਆਦਰਸ਼ ਸਕੂਲ ਬੁੱਟਰ ਕਲਾਂ ਕਾਦੀਆਂ, ਭਗਤ ਪੂਰਨ ਸਿੰਘ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ, ਭਗਤ ਪੂਰਨ ਸਿੰਘ ਗੂੰਗੇ-ਬੋਲੇ ਬੱਚਿਆਂ ਦਾ ਸਕੂਲ ਮਾਨਾਂਵਾਲਾ, ਭਗਤ ਪੂਰਨ ਸਿੰਘ ਕਿੱਤਾ ਸਿਖਲਾਈ ਕੇਂਦਰ ਮਾਨਾਂਵਾਲਾ ਆਦਿ ਵਿਖੇ ਮੁਫ਼ਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।
ਭਗਤ ਪੂਰਨ ਸਿੰਘ ਦੀਆਂ ਜੀਵਨ ਘਾਲਨਾਵਾਂ ਸੰਬੰਧੀ ਤਸਵੀਰਾਂ ਦਾ ਸੰਗ੍ਰਹਿ ਅਜਾਇਬ ਘਰ ਪਿੰਗਲਵਾੜਾ ਵਿੱਚ ਸਥਾਪਿਤ ਕੀਤਾ ਗਿਆ ਹੈ। ਉਹਨਾਂ ਦੇ ਜੀਵਨ ਨੂੰ ਦਰਸਾਉਂਦੀਆਂ ਹੋਈਆਂ ਕੁਝ ਵੀਡੀਓ ਫ਼ਿਲਮਾਂ ਵੀ ਵੱਖ-ਵੱਖ ਬੁੱਧੀਜੀਵੀਆਂ ਵੱਲੋਂ ਤਿਆਰ ਕੀਤੀਆਂ ਗਈਆਂ ਹਨ। ਭਗਤ ਪੂਰਨ ਸਿੰਘ ਜੀ ਦੀ ਜੀਵਨੀ ਬਾਰੇ ਦਸਤਾਵੇਜ਼ੀ ਫ਼ਿਲਮ ਇਹੁ ਜਨਮੁ ਤੁਮ੍ਹਾਰੇ ਲੇਖੇ, ਏ ਸੈਲਫਲੈਸ ਲਾਈਫ਼’ ਫ਼ਰਵਰੀ 2000 ਵਿੱਚ ਰਿਲੀਜ਼ ਕੀਤੀ ਗਈ। ਭਗਤ ਪੂਰਨ ਸਿੰਘ ਦੇ ਜਨਮ ਸਥਾਨ ’ਤੇ ਪਿੰਡ ਰਾਜੇਵਾਲ ਵਿਖੇ ‘ਭਗਤ ਪੂਰਨ ਸਿੰਘ ਸਮਾਰਕ’ ਦਾ ਨਿਰਮਾਣ ਹੋ ਚੁੱਕਾ ਹੈ। ਪਿੰਗਲਵਾੜਾ (ਅੰਮ੍ਰਿਤਸਰ) ਦੇ ਨਜ਼ਦੀਕ ‘ਭਗਤ ਪੂਰਨ ਸਿੰਘ ਯਾਦਗਾਰੀ ਗੇਟ’ ਉਸਾਰਿਆ ਗਿਆ ਹੈ। ਭਗਤ ਪੂਰਨ ਸਿੰਘ ਮਸਨੂਈ ਅੰਗ ਕੇਂਦਰ ਵਿੱਚ 15451 ਮਰੀਜ਼ਾਂ ਨੂੰ ਬਨਾਵਟੀ ਅੰਗ ਲਗਾਏ ਜਾ ਚੁੱਕੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ‘ਭਗਤ ਪੂਰਨ ਸਿੰਘ ਚੇਅਰ’ ਦੀ ਸਥਾਪਨਾ ਕੀਤੀ ਗਈ ਹੈ। ਭਾਰਤ ਸਰਕਾਰ ਵੱਲੋਂ 10 ਦਸੰਬਰ 2004 ਨੂੰ ਭਗਤ ਪੂਰਨ ਸਿੰਘ ਜੀ ਦੀ ਇੱਕ ਡਾਕ-ਟਿਕਟ ਦਿੱਲੀ ਵਿਖੇ ਰਿਲੀਜ਼ ਕੀਤੀ ਗਈ ਹੈ। ਭਗਤ ਪੂਰਨ ਸਿੰਘ ਦੀਆਂ 21 ਹੱਥ ਲਿਖਤਾਂ, 23 ਅੰਗਰੇਜ਼ੀ ਦੇ ਕਿਤਾਬਚੇ, 77 ਹਿੰਦੀ ’ਚ ਟ੍ਰੈਕਟ, ਫੋਲਡਰ, ਭਗਤ ਜੀ ਵੱਲੋਂ ਪ੍ਰਕਾਸ਼ਿਤ ਵੱਖ-ਵੱਖ ਰਾਗਾਂ ਦੇ 58 ਗੁਰਬਾਣੀ ਦੇ ਸ਼ਬਦ “ਭਗਤ ਪੂਰਨ ਸਿੰਘ ਅਜਾਇਬ ਘਰ” ਵਿੱਚ ਸੁਭਾਇਮਾਨ ਹਨ।
ਭਗਤ ਪੂਰਨ ਸਿੰਘ ਨੇ ਪਿੰਗਲਵਾੜਾ ਸਥਾਪਿਤ ਕਰਕੇ ਬੇਸਹਾਰਾ, ਅਪਾਹਜਾਂ, ਅਪੰਗਾਂ ਉੱਤੇ ਮਹਾਨ ਪਰ-ਉਪਕਾਰ ਕੀਤਾ ਹੈ। ਭਾਰਤ ਵਿੱਚ ਮਦਰ ਟੈਰੇਸਾ ਨੇ ਜੋ ਕੰਮ ਕੀਤਾ, ਭਗਤ ਪੂਰਨ ਸਿੰਘ ਨੇ ਉਸ ਦੇ ਮੁਕਾਬਲੇ ਬਹੁਤ ਅਗਾਂਹ ਵੱਧ ਕੇ ਕੰਮ ਕੀਤਾ ਹੈ। ਭਗਤ ਪੂਰਨ ਸਿੰਘ ਨੂੰ 1981 ’ਚ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਪਰ ਭਾਰਤ ਸਰਕਾਰ ਵੱਲੋਂ 1984 ਵਿੱਚ ਸ਼੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੇ ਹੋਏ ਹਮਲੇ ਦੇ ਰੋਸ ਵਜੋਂ ਉਹਨਾਂ ਨੇ ਇਹ ਐਵਾਰਡ ਵਾਪਸ ਕਰ ਦਿੱਤਾ ਸੀ। ਉਹਨਾਂ ਨੂੰ 1990 ’ਚ ਹਾਰਮਨੀ ਐਵਾਰਡ, 1991 ’ਚ ਲੋਕ ਰਤਨ ਐਵਾਰਡ ਪ੍ਰਾਪਤ ਹੋਏ। ਪੰਜਾਬ ਵਿਰਾਸਤ ਸੰਸਥਾ ਸ਼ਿਕਾਗੋ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਵੀ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ । ਭਾਈ ਕਨੱਈਆ ਐਵਾਰਡ ਕਮੇਟੀ ਵੱਲੋਂ ਪਹਿਲਾ ‘ਭਾਈ ਕਨੱਈਆ ਐਵਾਰਡ’ ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਨੂੰ ਸੱਚ-ਖੰਡ ਪਿਆਨਾ ਕਰਨ ਉਪਰੰਤ 4 ਅਕਤੂਬਰ 1995 ਨੂੰ ਦਿੱਤਾ ਗਿਆ ਜੋ ਡਾ: ਇੰਦਰਜੀਤ ਕੌਰ ਮੌਜੂਦਾ ਮੁਖੀ ਨੇ ਪ੍ਰਾਪਤ ਕੀਤਾ। ਸੇਵਾ ਦੇ ਪੁੰਜ, ਨਿਆਸਰਿਆਂ ਦਾ ਆਸਰਾ ਭਗਤ ਪੂਰਨ ਸਿੰਘ 5 ਅਗਸਤ 1992 ਈ: ਨੂੰ 88 ਸਾਲ ਦੀ ਉਮਰ ਬਤੀਤ ਕਰਕੇ ਸੱਚ-ਖੰਡ ਜਾ ਬਿਰਾਜੇ।
20ਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ-ਸੇਵੀ ਭਗਤ ਪੂਰਨ ਸਿੰਘ ਜੀ ਬਾਨੀ ਪਿੰਗਲਵਾੜਾ ਅੰਮ੍ਰਿਤਸਰ ਦਾ 122ਵਾਂ ਜਨਮ-ਦਿਹਾੜਾ ਡਾ: ਇੰਦਰਜੀਤ ਕੌਰ ਜੀ ਦੀ ਸਰਪ੍ਰਸਤੀ ਹੇਠ 2, 3 ਅਤੇ 4 ਜੂਨ ਦਿਨ ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। 2 ਜੂਨ ਦਿਨ ਮੰਗਲਵਾਰ ਨੂੰ ਭਗਤ ਪੂਰਨ ਸਿੰਘ ਜੀ ਦੇ ਜਨਮ-ਦਿਨ ਨੂੰ ਸਮਰਪਿਤ ਪਿੰਗਲਵਾੜਾ ਪਰਿਵਾਰ ਵੱਲੋਂ ਸਵੇਰੇ 10 ਵਜੇ ਤੋਂ 2 ਵਜੇ ਤੱਕ ਸੈਮੀਨਾਰ “ਗੁਰਮਤਿ ਵਿਚਾਰਧਾਰਾ ਦੀ ਰੋਸ਼ਨੀ ਵਿੱਚ ਕੁਦਰਤ ਦੀ ਸੰਭਾਲ” ਹੋ ਰਿਹਾ ਹੈ । ਜਿਸ ਵਿੱਚ ਡਾ: ਸਵਰਾਜਬੀਰ ਸਿੰਘ, ਸ੍ਰ: ਜਸਕੀਰਤ ਸਿੰਘ, ਗਿਆਨੀ ਕੇਵਲ ਸਿੰਘ, ਸ੍ਰ: ਸਤਨਾਮ ਸਿੰਘ ਮਾਣਕ, ਡਾ: ਇੰਦਰਜੀਤ ਸਿੰਘ ਗੋਗੋਆਣੀ, ਸ੍ਰ: ਹਮੀਰ ਸਿੰਘ ਆਦਿ ਵਿਦਵਾਨ ਵਾਤਾਵਰਣ ਸੰਬੰਧੀ ਆਪਣੇ ਵਿਚਾਰ ਦੱਸਣਗੇ। ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ ਸੈਮੀਨਾਰ ਦੀ ਪ੍ਰਧਾਨਗੀ ਕਰਨਗੇ । 3 ਜੂਨ ਦਿਨ ਬੁੱਧਵਾਰ ਨੂੰ ਪਿੰਗਲਵਾੜੇ ਦੇ ਮਰੀਜ਼ਾਂ ਅਤੇ ਸਕੂਲੀ ਬੱਚਿਆਂ ਵੱਲੋਂ ਵਾਤਾਵਰਣ ਸੰਬੰਧੀ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕੀਤਾ ਜਾਵੇਗਾ । ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ: ਇੰਦਰਬੀਰ ਸਿੰਘ ਨਿੱਝਰ ਹੋਣਗੇ । 4 ਜੂਨ ਦਿਨ ਵੀਰਵਾਰ ਨੂੰ ਮੁੱਖ ਦਫ਼ਤਰ ਪਿੰਗਲਵਾੜਾ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦਾ ਭੋਗ ਪਾਇਆ ਜਾਵੇਗਾ। ਉਪਰੰਤ ਭਾਈ ਜਸਬੀਰ ਸਿੰਘ ਜੀ ਅਤੇ ਪਿੰਗਲਵਾੜਾ ਸੰਸਥਾ ਦੇ ਬੱਚਿਆਂ ਵੱਲੋਂ ਗੁਰਬਾਣੀ ਦੇ ਰਸ-ਭਿੰਨਾ ਕੀਰਤਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਮਹਾਨ ਸਮਾਜ ਸੇਵੀ ਅਤੇ ਵਾਤਾਵਰਣ ਪ੍ਰੇਮੀਆਂ ਵੱਲੋਂ ਭਗਤ ਪੂਰਨ ਸਿੰਘ ਜੀ ਦੇ ਜੀਵਨ ਬਾਰੇ ਵੱਖ-ਵੱਖ ਪਹਿਲੂਆਂ ਤੇ ਵਿਚਾਰਾਂ ਕੀਤੀਆਂ ਜਾਣਗੀਆਂ । ਸ਼੍ਰੀ ਦਵਿੰਦਰ ਸ਼ਰਮਾ ਦੀ ਹਿੰਦੀ ਪੁਸਤਕ ‘ਜ਼ਮੀਨੀ ਸਚਾਈ’ ਅਤੇ ਪਿੰਗਲਵਾੜਾ ਸੰਸਥਾ ਵੱਲੋਂ ਛਾਪੀਆਂ ਗਈਆਂ ਕਿਤਾਬਾਂ ਰਿਲੀਜ਼ ਕੀਤੀਆਂ ਜਾਣਗੀਆਂ । ਇਸ ਮੌਕੇ ਪਿੰਗਲਵਾੜੇ ਵਿੱਚ ਪਿਛਲੇ ਇੱਕ ਸਾਲ ਵਿੱਚ ਹੋਈਆਂ ਗਤੀਵਿਧੀਆਂ ਦਾ ਇੱਕ ਸੋਵੀਨਰ ਦੀ ਵੀ ਘੁੰਡ ਚੁਕਾਈ ਕੀਤੀ ਜਾਵੇਗੀ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

ਕਰਨੈਲ ਸਿੰਘ ਐੱਮ.ਏ. ਲੁਧਿਆਣਾ