ਰਾਏਕੋਟ (ਸਮਾਜ ਵੀਕਲੀ) (ਗੁਰਭਿੰਦਰ ਗੁਰੀ) ਲੁਧਿਆਣਾ ਦੇ ਸਿਵਲ ਸਰਜਨ ਡਾਕਟਰ ਰਮਨਦੀਪ ਕੌਰ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਰਕਾਰੀ ਹਸਪਤਾਲ ਹਠੂਰ ਦੇ ਐਸ ਐਮ ਓ ਡਾ: ਅਮਨ ਸ਼ਰਮਾ ਦੀ ਅਗਵਾਈ ਹੇਠ ਪਿੰਡ ਮਾਣੂੰਕੇ ਵਿਖੇ ਐਂਟੀ ਮਲੇਰੀਆ ਕੈਂਪ ਲਗਾਇਆ ਗਿਆ।ਇਸ ਮੌਕੇ ਹੈਲਥ ਇਸਪੈਕਟਰ ਸਵਰਨ ਸਿੰਘ ਡੱਲਾ ਕਿਹਾ ਕਿ ਬੁਖਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਖੜ੍ਹੇ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦੇ ਹਨ ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦੇ ਹਨ,ਮਲੇਰੀਆ ਬੁਖਾਰ ਦੇ ਲੱਛਣ ਠੰਢ ਅਤੇ ਕਾਂਬੇ ਨਾਲ ਬੁਖਾਰ ਸਿਰ ਦਰਦ ਹੋਣਾ ਬੁਖਾਰ ਉਤਰਨ ਤੋਂ ਬਾਅਦ ਕਮਜ਼ੋਰੀ ਹੋਣਾ ਅਤੇ ਸ਼ਰੀਰ ਨੂੰ ਪਸੀਨਾ ਆਉਣਾ ਆਦਿ ਹਨ। ਉਨ੍ਹਾ ਮਲੇਰੀਆ ਬੁਖਾਰ ਦੇ ਬਚਾਅ ਲਈ ਕਿਹਾ ਕਿ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆਂ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ ਅਤੇ ਟੋਇਆਂ ਨੂੰ ਮਿੱਟੀ ਨਾਲ ਭਰ ਦਿਓ,ਛੱਪੜਾਂ ਵਿੱਚ ਖੜ੍ਹੇ ਪਾਣੀ ਤੇ ਕਾਲੇ ਤੇਲ ਦਾ ਛਿੜਕਾਓ ਕਰੋ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਕੱਟ ਨਾ ਸਕੇ ਰਾਤ ਨੂੰ ਸੌਣ ਸਮੇਂ ਮੱਛਰਦਾਨੀ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕਰੋ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ਬੁਖਾਰ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਜਾਂ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ ਮਲੇਰੀਆ ਦਾ ਟੈਸਟ ਅਤੇ ਇਲਾਜ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਇਸ ਮੌਕੇ ਹੈਲਥ ਇਸਪੈਕਟਰ ਪ੍ਰਕਾਸ਼ ਸਿੰਘ ਬੀਹਲਾ, ਏ ਐਨ ਐਮ ਸਵਰਨਜੀਤ ਕੌਰ, ਸੀ ਐੱਚ ਓ ਜਸਪ੍ਰੀਤ ਕੌਰ,ਬਲਜਿੰਦਰ ਕੌਰ, ਓਟ ਕੌਂਸਲਰ ਡਾਕਟਰ ਸੁਮਨਜੀਤ ਕੌਰ, ਮੈਡੀਕਲ ਅਫ਼ਸਰ ਸ਼ਰਨਜੀਤ ਕੌਰ,ਰਾਕੇਸ਼
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



