ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਹਾਲ ਹੀ ਵਿੱਚ ਵਾਪਰੀ ਇੱਕ ਹੋਰ ਗੋਲੀਬਾਰੀ ਦੀ ਘਟਨਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਦੁੱਖਦਾਈ ਸੂਚਨਾ ਮਿਲੀ ਹੈ। ਮਾਰੇ ਗਏ 18 ਸਾਲਾ ਨੌਜਵਾਨ ਦੀ ਪਛਾਣ ਗੌਰਵ ਦਿਓਲ ਵਜੋਂ ਕੀਤੀ ਗਈ ਹੈ। ਕਤਲ ਮਾਮਲਿਆਂ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਉਸ ਦੀ ਪਛਾਣ ਜਨਤਕ ਕੀਤੀ। ਜਾਣਕਾਰੀ ਅਨੁਸਾਰ ਗੌਰਵ ਦਿਓਲ ਇੱਕ ਵਾਹਨ ਵਿੱਚ ਸਵਾਰ ਸੀ ਜਦੋਂ ਉਸ ਨੂੰ ਗੋਲੀ ਮਾਰੀ ਗਈ। ਗੋਲੀਬਾਰੀ ਤੋਂ ਬਾਅਦ ਉਸ ਦਾ ਵਾਹਨ ਸਰੀ ਦੇ 138 ਸਟਰੀਟ ਅਤੇ 62 ਐਵੇਨਿਊ ਇਲਾਕੇ ਵਿੱਚ ਇੱਕ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ। ਐਮਰਜੈਂਸੀ ਸੇਵਾਵਾਂ ਮੌਕੇ ’ਤੇ ਪਹੁੰਚੀਆਂ ਪਰ ਨੌਜਵਾਨ ਦੀ ਜਾਨ ਨਹੀਂ ਬਚਾਈ ਜਾ ਸਕੀ। ਅਧਿਕਾਰੀਆਂ ਵੱਲੋਂ ਘਟਨਾ ਦੇ ਕਾਰਨਾਂ ਅਤੇ ਸੰਭਾਵਿਤ ਸ਼ੱਕੀਆਂ ਬਾਰੇ ਜਾਂਚ ਜਾਰੀ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



