ਪ੍ਰਧਾਨ ਭੁਪਿੰਦਰ ਭਿੰਦਾ ਅਤੇ ਕਮਲ ਚੇਤਲੀ ਨੇ ਪਾਰਟੀ ਦੇ ਵਿੱਚ ਕੀਤਾ ਸਵਾਗਤ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਆਲ ਪੰਜਾਬ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਘਈ ਆਪਣੇ ਬਹੁ ਗਿਣਤੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ । ਇਹ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਕਮਲ ਚੇਤਲੀ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ‘ਤੇ ਕਮਲ ਚੇਤਲੀ ਅਤੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਰਜਿੰਦਰ ਘਈ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਹੱਕਾਂ ਦੀ ਲੜਾਈ ਲੜਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਰਜਿੰਦਰ ਘਈ ਵਰਗੇ ਸਮਾਜਿਕ ਖੇਤਰ ਨਾਲ ਜੁੜੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨਾਲ ਪਾਰਟੀ ਦਾ ਰਾਬਤਾ ਹੋਰ ਮਜ਼ਬੂਤ ਹੋਵੇਗਾ। ਰਜਿੰਦਰ ਘਈ ਨੇ ਵੀ ਇਸ ਮੌਕੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਅਜਿਹੀ ਸਿਆਸੀ ਤਾਕਤ ਦੀ ਲੋੜ ਹੈ ਜੋ ਸੂਬੇ ਦੇ ਹੱਕਾਂ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਆਪਣੇ ਸਾਥੀਆਂ ਸਮੇਤ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਸਮਾਗਮ ਦੌਰਾਨ ਮੌਜੂਦ ਅਕਾਲੀ ਆਗੂਆਂ ਨੇ ਵੀ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪਾਰਟੀ ਦਾ ਆਧਾਰ ਹੋਰ ਵਿਸਥਾਰ ਪਾਏਗਾ। ਇਸ ਮੌਕੇ ਯੂਥ ਆਗੂ ਕੰਵਲਜੀਤ ਸਿੰਘ, ਪ੍ਰਭਜੋਤ ਸਿੰਘ ਗੋਰਾ, ਐਡਵੋਕੇਟ ਸਾਗਰ ਲਕਸ਼ਿਆ ਅਤੇ ਗੁਰਪ੍ਰੀਤ ਸਿੰਘ ਸਲੂਜਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਹੋਰ ਹਾਜ਼ਰ ਅਕਾਲੀ ਸਮਰਥਕਾਂ ਨੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



