ਡਿਪਟੀ ਕਮਿਸ਼ਨਰ ਵੱਲੋਂ ਤਿਆਰੀਆਂ ਦਾ ਜਾਇਜ਼ਾ
ਕਪੂਰਥਲਾ, (ਸਮਾਜ ਵੀਕਲੀ) (ਕੌੜਾ ) – ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪੰਜਾਬ ਸਰਕਾਰ ਵੱਲੋਂ ਆਉਂਦੇ ਐਤਵਾਰ 7 ਜੂਨ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ‘ਕੀਰਤਨ ਦਰਬਾਰ’ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ‘ਆਪ’ ਦੇ ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ, ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕੰਵਰ ਇਕਬਾਲ ਸਿੰਘ ਅਤੇ ‘ਆਪ’ ਆਗੂ ਪਰਵਿੰਦਰ ਸਿੰਘ ਢੋਟ ਦੀ ਹਾਜ਼ਰੀ ਵਿੱਚ ਮੌਕੇ ‘ਤੇ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਮਾਗਮ ਵਾਲੀ ਥਾਂ ਅਤੇ ਆਲੇ-ਦੁਆਲੇ ਦੀ ਚੰਗੀ ਤਰ੍ਹਾਂ ਸਾਫ਼-ਸਫ਼ਾਈ, ਟ੍ਰੈਫਿਕ ਦੀ ਸਮੱਸਿਆ ਤੋਂ ਬਚਣ ਲਈ ਵਿਸ਼ੇਸ਼ ਰੂਟ ਪਲਾਨ, ਪੁਖ਼ਤਾ ਪਾਰਕਿੰਗ, ਸਾਫ਼ ਪੀਣ ਵਾਲੇ ਪਾਣੀ, ਆਰਜ਼ੀ ਪਖਾਨੇ ਅਤੇ ਮੈਡੀਕਲ ਟੀਮਾਂ ਸਮੇਤ ਐਂਬੂਲੈਂਸਾਂ ਦੇ ਪੂਰੇ ਇੰਤਜ਼ਾਮ ਕੀਤੇ ਜਾਣ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਪ੍ਰਸਿੱਧ ਰਾਗੀ ਜਥੇ ਪਵਿੱਤਰ ਬਾਣੀ ਦੇ ਪ੍ਰਚਾਰ-ਪਸਾਰ ਲਈ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਸੰਗਤਾਂ ਨੂੰ ਇਸ ਇਤਿਹਾਸਕ ਧਾਰਮਿਕ ਸਮਾਗਮ ਵਿੱਚ ਪਰਿਵਾਰਾਂ ਸਮੇਤ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



