ਨਵਾਂਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ (ਐੱਸ.ਐੱਸ.ਪੀ.) ਤੁਸ਼ਾਰ ਗੁਪਤਾ ਵੱਲੋਂ ਨਸ਼ਾ ਤਸਕਰਾਂ ਅਤੇ ਗ਼ੈਰ-ਕਾਨੂੰਨੀ ਧੰਦੇ ਕਰਨ ਵਾਲਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਕਾਠਗੜ੍ਹ ਪੁਲਿਸ ਨੂੰ ਉਸ ਵੇਲੇ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਮੁਖ਼ਬਰ ਖ਼ਾਸ ਦੀ ਇਤਲਾਹ ‘ਤੇ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਇਲਾਕੇ ਵਿੱਚ ਸਪਲਾਈ ਕਰਨ ਵਾਲੇ ਇੱਕ ਵਿਅਕਤੀ ਨੂੰ ਸ਼ਰਾਬ ਸਮੇਤ ਕਾਬੂ ਕਰ ਲਿਆ। ਮਿਲੀ ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਗੌਰਵ ਸਿੰਘ ਸਮੇਤ ਪੁਲਿਸ ਪਾਰਟੀ ਇਲਾਕਾ ਥਾਣਾ ਕਾਠਗੜ੍ਹ ਵਿਖੇ ਗਸ਼ਤ ਦੇ ਸਬੰਧ ਵਿੱਚ ਰਵਾਨਾ ਸਨ। ਜਦੋਂ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਹੈੱਡ ਕਾਂਸਟੇਬਲ ਗੌਰਵ ਸਿੰਘ ਨੂੰ ਸੂਚਨਾ ਦਿੱਤੀ ਕਿ ਮਹਿੰਦਰ ਪੁੱਤਰ ਪੂਰਨ, ਵਾਸੀ ਰਾਮਗੜ੍ਹ ਪਨਿਆਲੀ, ਥਾਣਾ ਕਾਠਗੜ੍ਹ, ਜੋ ਕਿ ਬਾਹਰੋਂ ਯੂ.ਟੀ. ਚੰਡੀਗੜ੍ਹ ਤੋਂ ਸਸਤੇ ਭਾਅ ਦੀ ਸ਼ਰਾਬ ਲਿਆ ਕੇ ਇੱਥੇ ਮਹਿੰਗੇ ਮੁੱਲ ‘ਤੇ ਵੇਚਣ ਦਾ ਨਾਜਾਇਜ਼ ਧੰਦਾ ਕਰਦਾ ਹੈ। ਮੁਖ਼ਬਰ ਨੇ ਪੁਲਿਸ ਨੂੰ ਪੱਕੀ ਇਤਲਾਹ ਦਿੱਤੀ ਕਿ ਉਕਤ ਮੁਲਜ਼ਮ ਅੱਜ ਵੀ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਲੈ ਕੇ ਪਨਿਆਲੀ ਮੰਡ ਨੂੰ ਜਾਣ ਵਾਲੀ ਸੜਕ ‘ਤੇ ਖੜ੍ਹਾ ਹੈ ਅਤੇ ਉੱਥੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਪਾਰਟੀ ਨੇ ਮੌਕੇ ‘ਤੇ ਛਾਪੇਮਾਰੀ ਕਰਕੇ ਮਹਿੰਦਰ ਪੁੱਤਰ ਪੂਰਨ ਵਾਸੀ ਰਾਮਗੜ੍ਹ ਪਨਿਆਲੀ ਨੂੰ 24 ਨਾਜਾਇਜ਼ ਸ਼ਰਾਬ ਸਣੇ ਕਾਬੂ ਕਰ ਲਿਆ। ਮੁਲਜ਼ਮ ਦੇ ਖ਼ਿਲਾਫ਼ ਥਾਣਾ ਕਾਠਗੜ੍ਹ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


