ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਮੋਰਿੰਡਾ ਦੇ ਵੱਖ ਵੱਖ ਵਾਰਡਾਂ ਤੋਂ ਅਜ਼ਾਦ ਤੌਰ ਤੇ ਜਿਤੇ ਦੋ ਕੌਂਸਲਰ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਸਿਆ ਕਿ ਨਗਰ ਕੌਂਸਲ ਮੋਰਿੰਡਾ ਦੀਆਂ ਤਾਜ਼ਾ ਹੋਈਆਂ ਚੋਣਾਂ ਵਿੱਚ ਵਾਰਡ ਨੰਬਰ 5 ਅਤੇ 6 ਤੋਂ ਅਜ਼ਾਦ ਤੌਰ ਤੇ ਜਿਤੇ ਕੌਂਸਲਰ ਮਨਦੀਪ ਸਿੰਘ ਬਾਜਵਾ ਅਤੇ ਸੁਰਿੰਦਰ ਕੌਰ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸ੍ਰ ਚਰਨਜੀਤ ਸਿੰਘ ਚੰਨੀ ਨੇ ਉਪਰੋਕਤ ਕੌਂਸਲਰਾਂ ਨੂੰ ਸਿਰੋਪਾਓ ਪਾ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ। ਅਤੇ ਵਿਸ਼ਵਾਸ ਦਿਵਾਇਆ ਕਿ ਉਹ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਜ਼ਰੂਰ ਦੇਣਗੇ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਮੋਰਿੰਡਾ ਦੇ ਕੁਲ 15 ਵਾਰਡਾਂ ਦੀਆਂ ਤਾਜ਼ਾ ਹੋਈਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਨਿਸ਼ਾਨ ਹੱਥ ਪੰਜੇ ਤੇ 10 ਕੌਂਸਲਰ ਜੇਤੂ ਰਹੇ ਸਨ । ਜਦੋਂ ਕਿ 4 ਅਜਾਦ ਉਮੀਦਵਾਰ ਜੇਤੂ ਰਹੇ ਅਤੇ ਇਕ ਕੌਂਸਲਰ ਅਕਾਲੀ ਦਲ ਦੇ ਤੱਕੜੀ ਨਿਸ਼ਾਨ ਤੇ ਚੁਣਿਆ ਗਿਆ ਹੈ। ਹੁਣ 4 ਅਜਾਦ ਜਿਤੇ ਕੌਂਸਲਰਾਂ ਵਿੱਚੋਂ ਦੋ ਕੌਂਸਲਰ ਮਨਦੀਪ ਸਿੰਘ ਬਾਜਵਾ ਅਤੇ ਸੁਰਿੰਦਰ ਕੌਰ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਦੇ ਕੌਂਸਲਰਾਂ ਦੀ ਗਿਣਤੀ 12 ਹੋ ਗਈ ਹੈ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਇਕ ਸਵਾਲ ਦੇ ਜਵਾਬ ਨੇ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ 65000 ਨੌਕਰੀਆਂ ਦੇਣ ਦਾ ਢੰਡੋਰਾ ਪਿਟਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹੱਕ ਸੱਚ ਦੀ ਲੜਾਈ ਲੜ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਬੇ ਰਹਿਮੀ ਨਾਲ ਲਾਠੀਆਂ ਨਾਲ ਕੁਟਿਆ ਗਿਆ ਜ਼ੋ ਲੋਕ ਤੰਤਰ ਦਾ ਘਾਣ ਹੈ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹਨਾਂ ਆਖਿਆ ਕਿ ਅੱਜ ਪੰਜਾਬ ਤੇ ਪੰਜਾਬੀ ਦਾ ਰਾਜ ਨਹੀਂ ਬਲਕਿ ਦਿੱਲੀ ਦੇ ਲੋਕਾਂ ਦਾ ਸਿਧਾ ਰਾਜ ਚਲ ਰਿਹਾ ਹੈ। ਦੁਜੇ ਰਾਜਾਂ ਦੇ ਵਿਅਕਤੀਆਂ ਨੂੰ ਵੱਡੇ ਵੱਡੇ ਸਰਕਾਰੀ ਅਹੁਦਿਆਂ ਤੇ ਬਿਠਾ ਕੇ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ। ਚਾਰ ਸਾਲ ਦੇ ਆਮ ਆਦਮੀ ਪਾਰਟੀ ਦੇ ਸ਼ਾਸਨ ਤੋਂ ਸਿੱਧ ਹੋ ਗਿਆ ਹੈ ਕਿ ਪੰਜਾਬ ਸਰਕਾਰ ਲੋਕ ਵਿਰੋਧੀ ਹੈ। ਦਲਿਤ ਵਿਰੋਧੀ ਹੈ। ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦਾ ਤਖ਼ਤਾ ਪਲਟਣ ਲਈ ਸਹੀ ਸਮੇਂ ਦਾ ਇੰਤਜ਼ਾਰ ਕਰ ਰਹੀ ਹੈ। ਉਹਨਾਂ ਆਖਿਆ ਕਿ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤਹਿ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਹਰਮਿੰਦਰ ਸਿੰਘ ਲੱਕੀ, ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ, ਦਰਸ਼ਨ ਸਿੰਘ ਸੰਧੂ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਮੋਰਿੰਡਾ, ਕੌਂਸਲਰ ਹਰਜਿੰਦਰ ਸਿੰਘ ਛਿੱਬਰ, ਗੁਰਸੇਵਕ ਸਿੰਘ ਗੁਰੂ, ਮਹਿੰਦਰ ਸਿੰਘ ਢਿੱਲੋਂ, ਰਾਜੇਸ਼ ਕੁਮਾਰ ਸਿਸੋਦੀਆ, ਹਰਜੀਤ ਸਿੰਘ ਸੋਢੀ, ਬਲਵਿੰਦਰ ਸਿੰਘ ਬਾਜਵਾ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ , ਬਲਵੀਰ ਸਿੰਘ ਲਾਲਾ, ਨੰਬਰਦਾਰ ਰੁਪਿੰਦਰ ਸਿੰਘ ਭਿਚਰਾ, ਚੁਚੂ ਸੂਦ, ਰਾਹੂਲ ਸ਼ਰਮਾ, ਸਾਬਕਾ ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਸੰਗਤ ਸਿੰਘ ਭਾਮੀਆਂ, ਤਰਸੇਮ ਲਾਲ, ਬਬਲਾ ਸਰਪੰਚ ਗੋਸਲਾਂ, ਟਹਿਲ ਸਿੰਘ ਸਾਬਕਾ ਸਰਪੰਚ ਲੁਠੇੜੀ, ਸੋਨੂੰ ਦੱਤ, ਹਰਜੋਤ ਸਿੰਘ ਢੰਗਰਾਲੀ, ਧਰਮਪਾਲ ਥੰਮਣ ਪ੍ਰਧਾਨ ਸਿਟੀ ਕਾਂਗਰਸ ਕਮੇਟੀ, ਜਗਤਾਰ ਸਿੰਘ ਦਫ਼ਤਰ ਸਕੱਤਰ ਆਦਿ ਕਾਂਗਰਸੀ ਆਗੂ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



