HOME ਸਿਟੀ ਬਲਾਚੌਰ ਪੁਲਿਸ ਵੱਲੋਂ ਮੈਡੀਕਲ ਨਸ਼ੇ ਸਮੇਤ ਦੋ ਨੌਜਵਾਨ ਕਾਬੂ

ਸਿਟੀ ਬਲਾਚੌਰ ਪੁਲਿਸ ਵੱਲੋਂ ਮੈਡੀਕਲ ਨਸ਼ੇ ਸਮੇਤ ਦੋ ਨੌਜਵਾਨ ਕਾਬੂ

12

ਬਲਾਚੌਰ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਇਲਾਕੇ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਬਲਾਚੌਰ ਦੀ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਰਾਜ ਪਰਵਿੰਦਰ ਕੌਰ ਅਤੇ ਐਸ.ਆਈ. ਸੁਖਵਿੰਦਰ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਮੰਢੀਆਣੀ ਗੇਟ ਤੋਂ ਹੁੰਦੇ ਹੋਏ ਪਿੰਡ ਮੰਢਿਆਣੀ ਵੱਲ ਗਸ਼ਤ ‘ਤੇ ਜਾ ਰਹੇ ਸਨ, ਤਾਂ ਸੜਕ ਕਿਨਾਰੇ ਦੋ ਨੌਜਵਾਨ ਸ਼ੱਕੀ ਹਾਲਤ ਵਿੱਚ ਖੜ੍ਹੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਦੋਵਾਂ ਨੌਜਵਾਨਾਂ ਦੀ ਤਲਾਸ਼ੀ ਕਰਦਿਆਂ 32 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਉਰਫ਼ ਮਨੀ ਪੁੱਤਰ ਕਮਲਜੀਤ ਅਤੇ ਅਜੇ ਸਿੰਘ ਪੁੱਤਰ ਸੁਰਜੀਤ ਸਿੰਘ, ਦੋਵੇਂ ਵਾਸੀਆਨ ਪਿੰਡ ਬੂਲੇਵਾਲ, ਥਾਣਾ ਸਿਟੀ ਬਲਾਚੌਰ ਵਜੋਂ ਹੋਈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸ੍ਰੀ ਹਰਮੇਸ਼ ਜੱਸਲ ਆਪਣੀ ਪ੍ਰਸਿੱਧ ਪੁਸਤਕ “ਪੰਜਾਬ ਦਾ ਬੋਧੀ ਇਤਿਹਾਸ” ਭੇਟ ਕਰਦੇ ਹੋਏ
Next articleਕਾਠਗੜ੍ਹ ਹਸਪਤਾਲ ਦੇ ਮੁੱਦੇ ‘ਤੇ ਕਾਂਗਰਸੀ ਆਗੂ ਸੁਰਿੰਦਰ ਸ਼ਿੰਦਾ ਅਤੇ ਧਰਮਪਾਲ ਭਰਥਲਾ ਵਲੋਂ ਵਿਰੋਧੀਆਂ ‘ਤੇ ਤਿੱਖੇ ਸਿਆਸੀ ਹਮਲੇ