HOME *ਸਪੈਸ਼ਲ ਇਨਟੈਂਸਿਵ ਰਵੀਜ਼ਨ (SIR)-2026 ਦੀ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦੇ ਆਖਰੀ ਦਿਨ...

*ਸਪੈਸ਼ਲ ਇਨਟੈਂਸਿਵ ਰਵੀਜ਼ਨ (SIR)-2026 ਦੀ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦੇ ਆਖਰੀ ਦਿਨ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਨੇ ਸੁਪਰਵਾਈਜ਼ਰਾਂ ਨੂੰ ਦਿੱਤੀ ਸਿਖਲਾਈ*

28
*ਫੋਟੋ ਕੈਪਸ਼ਨ:* SIR-2026 ਦੀ ਟ੍ਰੇਨਿੰਗ ਵਰਕਸ਼ਾਪ ਦੌਰਾਨ ਮਾਸਟਰ ਟ੍ਰੇਨਰ ਸੁਪਰਵਾਈਜ਼ਰਾਂ ਨੂੰ ਗਣਨਾ ਫਾਰਮਾਂ ਦੀ ਜਾਂਚ ਸਬੰਧੀ ਸਿਖਲਾਈ ਦਿੰਦੇ ਹੋਏ।
ਸ਼ਹੀਦ ਭਗਤ ਸਿੰਘ ਨਗਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਘਣੀ ਸੋਧ (ਐਸ ਆਈ ਆਰ )-2026 ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇਕਰਵਾਈ ਗਈ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦੇ ਦੂਜੇ ਤੇ ਆਖਰੀ ਦਿਨ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਨੇ ਸੁਪਰਵਾਈਜ਼ਰਾਂ ਨੂੰ ਮੈਦਾਨੀ ਪੱਧਰ ’ਤੇ ਕੰਮ ਕਰਨ ਸਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ। ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਨੇ ਸੁਪਰਵਾਈਜ਼ਰਾਂ ਨੂੰ ਬੀ.ਐਲ.ਓਜ਼ ਵੱਲੋਂ ਭਰੇ ਗਏ ਗਣਨਾ ਫਾਰਮਾਂ ਦੀ ਜਾਂਚ, ਗਲਤੀਆਂ ਦੀ ਪੜਤਾਲ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਬਾਰੇ ਪ੍ਰੈਕਟੀਕਲ ਅਭਿਆਸ ਕਰਵਾਇਆ। ਉਨ੍ਹਾਂ ਨੂੰ ਡੁਪਲੀਕੇਟ ਐਂਟਰੀਆਂ, ਮ੍ਰਿਤਕ ਵੋਟਰਾਂ ਅਤੇ ਸ਼ਿਫਟ ਹੋਏ ਵੋਟਰਾਂ ਦੀ ਪਛਾਣ ਕਰਨ ਦੇ ਤਰੀਕੇ ਵੀ ਸਮਝਾਏ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਸੈਕਟਰਾਂ ਵਿੱਚ ਬੀ.ਐਲ.ਓਜ਼ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ SIR ਕੰਮ ਨੂੰ ਸ਼ੁੱਧਤਾ ਤੇ ਪਾਰਦਰਸ਼ਤਾ ਨਾਲ ਮੁਕੰਮਲ ਕਰਵਾਉਣ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸ਼ੁੱਧਤਾ ਹੀ ਲੋਕਤੰਤਰ ਦੀ ਨੀਂਹ ਹੈ, ਇਸ ਲਈ ਕਿਸੇ ਵੀ ਯੋਗ ਵੋਟਰ ਦਾ ਨਾਂ ਨਾ ਛੁੱਟੇ ਅਤੇ ਕੋਈ ਵੀ ਅਯੋਗ ਨਾਂ ਸ਼ਾਮਲ ਨਾ ਹੋਵੇ। ਟ੍ਰੇਨਿੰਗ ਦੇ ਸਮਾਪਤੀ ਸੈਸ਼ਨ ਵਿੱਚ ਸੁਪਰਵਾਈਜ਼ਰਾਂ ਦੇ ਸ਼ੰਕੇ ਦੂਰ ਕੀਤੇ ਗਏ ਅਤੇ ਉਨ੍ਹਾਂ ਨੂੰ ਫੀਲਡ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਬਾਰੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੁਪਰਵਾਈਜ਼ਰ ਅਤੇ ਸਬੰਧਤ ਚੋਣ ਸਟਾਫ ਹਾਜ਼ਰ ਸੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਲਾਵਾਰਿਸ/ਬੇਸਹਾਰਾ ਗਊਧਨ ਨੂੰ ਕੈਟਲ ਪਾਊਂਡ ਗਊਸ਼ਾਲਾ ਵਿੱਚ ਪਹੁੰਚਾਉਣ ਲਈ ਸ੍ਰੀ ਕੀਮਤੀ ਭਗਤ, ਉਪ-ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ*
Next articleਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤੀ ਜਾ ਸਕਦੀ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ