ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਪ੍ਰਧਾਨ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਲਈ ਆਪਣੀਆਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਜੁਝਾਰੂ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ।ਇਸੇ ਲੜੀ ਤਹਿਤ ਹਲਕਾ ਜਗਰਾਉਂ ਦੇ ਕਸਬਾ ਹਠੂਰ ਦੇ ਨੌਜਵਾਨ ਆਗੂ ਪਰਮਿੰਦਰ ਸਿੰਘ ਕੰਬੋ ਹਠੂਰ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ (ਬਾਦਲ) ਦੀ ਚੜ੍ਹਦੀ ਕਲਾ ਲਈ ਹਮੇਸ਼ਾਂ ਅੱਗੇ ਹੋ ਕੇ ਪਾਰਟੀ ਲਈ ਕੰਮ ਕਰਦੇ ਆ ਰਹੇ ਹਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਹਲਕਾ ਜਗਰਾਉ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਐੱਸ.ਆਰ.ਕਲੇਰ ਅਤੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਵੱਲੋਂ ਪਰਮਿੰਦਰ ਸਿੰਘ ਕੰਬੋ ਨੂੰ ਹਲਕਾ ਜਗਰਾਉਂ ਤੋਂ ਬੀ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਕੰਬੋ ਹਠੂਰ ਨੇ ਕਿਹਾ ਕਿ ਪਾਰਟੀ ਨੇ ਜੋ ਵੀ ਮਾਣ ਬਖਸ਼ਿਆ ਹੈ ਅਤੇ ਜੋ ਵੀ ਜਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਪ੍ਰਧਾਨ ਹੀਰਾ ਸਿੰਘ ਗਾਬੜੀਆ,ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ,ਐਸ ਜੀ ਪੀ ਸੀ ਦੇ ਮੈਬਰ ਭਾਈ ਗੁਰਚਰਨ ਸਿੰਘ ਗਰੇਵਾਲ,ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ,ਪ੍ਰਧਾਨ ਜਥੇ.ਪਰਮਿੰਦਰ ਸਿੰਘ ਚੀਮਾ, ਸ਼ਿਵਰਾਜ ਸਿੰਘ, ਰਣਧੀਰ ਸਿੰਘ ਚਕਰ, ਦੀਦਾਰ ਸਿੰਘ ਮਲਕ (ਚਾਰੋਂ ਸਰਕਲ ਜਥੇਦਾਰ) ਅਤੇ ਸਾਬਕਾ ਸਰਪੰਚ ਮਲਕੀਤ ਸਿੰਘ ਹਠੂਰ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਰੇਸ਼ਮ ਸਿੰਘ, ਡਾਇਰੈਕਟਰ ਬਲਜੀਤ ਸਿੰਘ,ਪ੍ਰਧਾਨ ਸੰਦੀਪ ਸਿੰਘ ਮੱਲ੍ਹਾ,ਯੂਥ ਆਗੂ ਜੋਤੀ ਮੱਲ੍ਹਾ,ਪੰਚ ਇੰਦਰਜੀਤ ਸਿੰਘ ਮੱਲ੍ਹਾ,ਯੂਥ ਆਗੂ ਰਾਮ ਸਿੰਘ ਸਰਾਂ, ਨੰਬਰਦਾਰ ਮਿਹਰਦੀਪ ਸਿੰਘ ਹਠੂਰ, ਬਲਵੰਤ ਸਿੰਘ ਬਾਦਲ,ਚੇਅਰਮੈਨ ਬੂੜਾ ਸਿੰਘ ਗਿੱਲ, ਸੁਖਵਿੰਦਰ ਸਿੰਘ, ਹਰਪਾਲ ਸਿੰਘ, ਕੇਵਲ ਸਿੰਘ, ਹਰਜੀਤ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਆਦਿ ਨੇ ਪ੍ਰਧਾਨ ਪ੍ਰਮਿੰਦਰ ਸਿੰਘ ਕੰਬੋ ਨੂੰ ਵਧਾਈਆਂ ਦਿੱਤੀਆਂ ਅਤੇ ਮੂੰਹ ਮਿੱਠਾ ਕਰਵਾਇਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



