ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਵੱਲੋ ਜਾਰੀ ਦਿਸ਼ਾ ਅਨੁਸਾਰ ਜ਼ਿਲਾ ਬਾਲ ਸੁਰੱਖਿਆ ਦਫਤਰ ਦੇ ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ ਵੱਲੋ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਮੁਫਤ ਹੁਨਰ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਦਾ ਪੋਕਸੋ ਐਕਟ ਅਤੇ ਪੌਸ਼ ਐਕਟ ਬਾਰੇ ਸੈਮੀਨਾਰ ਲਗਾਇਆ ਗਿਆ।ਗੌਰਵ ਸ਼ਰਮਾ ਵੱਲੋ ਨੌਜਵਾਨਾਂ ਨੂੰ ਮਹਿਲਾਵਾਂ ਦੇ ਵਰਕ ਪਲੇਸ ਤੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਵੱਲੋ ਨੌਜਵਾਨਾਂ ਨੂੰ ਗੁੱਡ ਟਚ, ਬੈਡ ਟਚ ਅਤੇ ਪਰਸਨਲ ਸਪੇਸ ਬਾਰੇ ਜਾਗਰੁਕ ਕੀਤਾ ਗਿਆ ਅਤੇ ਪੋਕਸੋ ਐਕਟ ਅਧੀਨ ਵੱਖ ਵੱਖ ਸੈਕਸ਼ਨਾਂ ਅਧੀਨ ਸਜਾਵਾਂ ਬਾਰੇ ਜਾਣੂ ਕਰਵਾਇਆ ਗਿਆ।ਇਸ ਸਬੰਧੀ ਉਹਨਾਂ ਵੱਲੋ ਮਹਿਲਾਵਾਂ ਦੇ ਮੌਲਿਕ ਅਧਿਕਾਰਾਂ ਬਾਰੇ ਦੱਸਿਆ ਗਿਆ। ਉਹਨਾਂ ਵੱਲੋਂ ਮਹਿਲਾਵਾਂ ਲਈ ਕੰਪਲੇਂਟ ਐਮਰਜੈਂਸੀ ਨੰਬਰ ਅਤੇ ਸਰਕਾਰ ਦੇ ਵੱਖ ਵੱਖ ਪੋਰਟਲਾਂ ਬਾਰੇ ਜਾਣਕਾਰੀ ਦਿੱਤੀ ਗਈ। ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਵੱਲੋ ਦੱਸਿਆ ਗਿਆ ਕਿ ਮਿਸ਼ਨ ਵੱਲੋ ਕੇਂਦਰੀ ਪ੍ਰਾਯੋਜਿਤ ਸਕੀਮ ਦੀਨ ਦਿਆਲ ਉਪਾਧਿਆ ਗ੍ਰਾਮੀਨ ਕੌਸ਼ਲ ਯੋਜਨਾ ਤਹਿਤ ਜ਼ਿਲੇ ਦੇ ਨੌਜਵਾਨਾਂ ਨੂੰ ਰਿਟੇਲ ਅਤੇ ਇਲੈਕਟ੍ਰਾਨਿਕ ਸੈਕਟਰਾਂ ਵਿੱਚ ਮੁਫਤ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ।ਇਹਨਾਂ ਨੌਜਵਾਨਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ਵੱਖ ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਉਹ ਆਪਣੇ ਅਧਿਕਾਰਾਂ ਬਾਰੇ ਜਾਣੂ ਹੋ ਸਕਣ।ਇਸ ਮੌਕੇ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਵੱਲੋ ਰਾਜ ਕੁਮਾਰ ਅਤੇ ਟ੍ਰੇਨਿੰਗ ਸੈਂਟਰ ਦਾ ਸਮੂਹ ਸਟਾਫ ਮੌਜੂਦ ਸੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



