ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਕੌਮੀ ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਬੀਸੀ ਵਿੰਗ ਦੇ ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਤਹਿਤ ਜਤਿੰਦਰ ਸਿੰਘ ਬੌਬੀ ਨੂੰ ਵਿਧਾਨ ਸਭਾ ਹਲਕਾ ਪੱਛਮੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ‘ਤੇ ਸਮਾਜਸੇਵਕ ਜਰਨੈਲ ਸਿੰਘ ਖੇੜਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜਤਿੰਦਰ ਸਿੰਘ ਬੌਬੀ ਦਾ ਗਰਮਜੋਸ਼ੀ ਨਾਲ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਜਰਨੈਲ ਸਿੰਘ ਖੇੜਾ ਨੇ ਕਿਹਾ ਕਿ ਜਤਿੰਦਰ ਸਿੰਘ ਬੌਬੀ ਇੱਕ ਮਿਹਨਤੀ, ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ। ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਬੀਸੀ ਵਰਗ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਦੇਵੇਗੀ ਅਤੇ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ। ਉਸ ਤੋਂ ਬਾਅਦ ਜਤਿੰਦਰ ਸਿੰਘ ਬੌਬੀ ਨੇ ਜਰਨੈਲ ਸਿੰਘ ਖੇੜਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਬੀਸੀ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮੇਸ਼ ਕੁਮਾਰ, ਜਸਵਿੰਦਰ ਸਿੰਘ ਲਾਡੀ, ਗੁਰਪ੍ਰੀਤ ਸਿੰਘ, ਗੁਰਜੋਤ ਸਿੰਘ, ਰਾਜੀਵ ਬਾਂਸਲ, ਰਾਜਾ, ਵਿੱਕੀ ਜੈਸਵਾਲ, ਮਨੋਜ ਅਰੋੜਾ ਅਤੇ ਰਾਹੁਲ ਵੀ ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



