HOME ਕਾਂਗਰਸ ਹਾਈ ਕਮਾਂਡ ਪੰਜਾਬ ਵਿੱਚ ਸੱਤਾ ਪ੍ਰਾਪਤੀ ਲਈ ਸਾਬਕਾ ਮੁੱਖ ਮੰਤਰੀ ਸ...

ਕਾਂਗਰਸ ਹਾਈ ਕਮਾਂਡ ਪੰਜਾਬ ਵਿੱਚ ਸੱਤਾ ਪ੍ਰਾਪਤੀ ਲਈ ਸਾਬਕਾ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਨੂੰ ਸੌਂਪਣ ਵੱਡੀ ਜ਼ਿੰਮੇਵਾਰੀ-ਸੋਮ ਦੱਤ ਸੋਮੀ

21
ਸੋਮ ਦੱਤ ਸੋਮੀ

ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜੇਕਰ ਕਾਂਗਰਸ ਪਾਰਟੀ ਨੇ ਦੁਬਾਰਾ ਸੱਤਾ ਪ੍ਰਾਪਤ ਕਰਨੀ ਹੈ ਤਾਂ ਹਾਈ ਕਮਾਂਡ ਨੂੰ ਸਾਬਕਾ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਨੂੰ ਅਹਿਮ ਜ਼ਿੰਮੇਵਾਰੀ ਸੌਂਪਣੀ ਚਾਹੀਦੀ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੋਮ ਦੱਤ ਸੋਮੀ ਕੋ-ਚੇਅਰਮੈਨ ਜ਼ਿਲ੍ਹਾ ਜਲੰਧਰ ਕਾਂਗਰਸ ਨੇ ਕਿਹਾ ਕਿ ਸ ਚੰਨੀ ਹਰ ਵਰਗ ਦੇ ਹਰਮਨਪਿਆਰੇ ਨੇਤਾ ਹਨ। ਪੰਜਾਬ ਦੇ ਜ਼ਿਆਦਾਤਰ ਵਿਧਾਇਕ ਵੀ ਉਨਾਂ ਨੂੰ ਪਸੰਦ ਕਰਦੇ ਹਨ ਤੇ ਉਨ੍ਹਾਂ ਦੀ ਅਗਵਾਈ ਵਿੱਚ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀ ਵਾਰ ਜਦੋਂ ਚੰਨੀ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਕਈ ਲੋਕ ਭਲਾਈ ਸਕੀਮਾਂ ਬਿਨਾਂ ਕਿਸੇ ਭੇਦ ਭਾਵ ਤੋਂ ਜਾਰੀ ਕੀਤੀਆਂ ਸਨ। ਸ ਚਰਨਜੀਤ ਸਿੰਘ ਚੰਨੀ ਇੱਕ ਤਕੜੇ ਬੁਲਾਰੇ ਵੀ ਹਨ ਤੇ ਆਮ ਲੋਕ ਉਨਾਂ ਦੇ ਭਾਸ਼ਣਾਂ ਨੂੰ ਪੂਰੇ ਗੌਰ ਨਾਲ ਸੁਣਦੇ ਹਨ। ਪੰਜਾਬ ਦੇ ਲੋਕ ਮਹਿਸੂਸ ਕਰਦੇ ਹਨ ਕਿ ਸ ਚਰਨਜੀਤ ਸਿੰਘ ਚੰਨੀ ਕੋਈ ਹੋਰ ਨਹੀਂ ਬਲਕਿ ਉਨਾਂ ‘ਚ ਹੀ ਹਨ, ਉਨਾਂ ਦੇ ਆਪਣੇ ਹਨ। ਸੋਮ ਦੱਤ ਸੋਮੀ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਪ੍ਰਾਪਤੀ ਲਈ ਕਾਂਗਰਸ ਹਾਈ ਕਮਾਂਡ ਨੂੰ ਸਾਬਕਾ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਨੂੰ ਅਹਿਮ ਜ਼ਿੰਮੇਵਾਰੀ ਜਲਦ ਤੋਂ ਜਲਦ ਸੌਂਪਣੀ ਚਾਹੀਦੀ ਹੈ ਤਾਂ ਪਾਰਟੀ ਦੇ ਬਾਕੀ ਅਹੁਦੇਦਾਰ ਵੀ ਸ ਚੰਨੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਕਾਂਗਰਸ ਪਾਰਟੀ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾ ਸਕਣ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਨਵਾੜੀ ਸੈਂਟਰ ਲਿੱਧੜ ਵਿੱਚ ਲਗਾਇਆ ਗਿਆ ਕੈਂਪ
Next articleडॉ. अम्बेडकर द्वारा मनुस्मृति की आलोचना और नीत्शे की उसकी व्याख्या