ਹਾਈ ਕਮਾਂਡ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨ ਦੇਹੀ ਨਾਲ ਨਿਭਾਵਾਂਗਾ – ਅਵਤਾਰ ਸਿੰਘ ਅਨੰਦਪੁਰੀ
ਲੁਧਿਆਣਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਹਲਕਾ ਸਾਨੇਵਾਲ ਦੇ ਅਵਤਾਰ ਸਿੰਘ ਨੰਦਪੁਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਐਸ ਸੀ ਡਿਪਾਰਟਮੈਂਟ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਆਲ ਇੰਡੀਆ ਕਾਂਗਰਸ ਐਸ ਸੀ ਡਿਪਾਰਟਮੈਂਟ ਦੇ ਚੇਅਰਮੈਨ ਰਜਿੰਦਰ ਪਾਲ ਗੌਤਮ ਵੱਲੋਂ ਕੀਤੀ ਗਈ ਹੈ। ਜਿਸ ਦਾ ਸ਼ਹਿਰ ਦੇ ਕਾਂਗਰਸੀ ਆਗੂਆਂ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ। ਅਵਤਾਰ ਸਿੰਘ ਅਨੰਦਪੁਰੀ ਨੇ ਇਹ ਵੱਡਾ ਮਾਣ ਦਿੱਤੇ ਜਾਣ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਕਾਂਗਰਸ ਦੇ ਇਨਚਾਰਜ ਸੁਧੀਰ ਚੌਧਰੀ ਦਾ ਧੰਨਵਾਦ ਕੀਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



