HOME ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ: 4 ਗ੍ਰਾਮ ਹੈਰੋਇਨ ਸਮੇਤ ਦੋ...

ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ: 4 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ, ਮੁਕੱਦਮਾ ਦਰਜ

19

ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਇਲਾਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਹੈਡ ਕਾਂਸਟੇਬਲ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਮਾੜੇ ਅਨਸਰਾਂ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੇ ਸਬੰਧ ਵਿੱਚ ਮੁੱਖ ਚੌਕ  ਤੋਂ ਨਵੀਂ ਲੱਕੜ ਮੰਡੀ ਤੋਂ ਹੋ ਗੁੱਜਰਾਂ ਦੇ ਡੇਰੇ ਵੱਲ ਨੂੰ ਜਾ ਰਹੀ ਸੀ। ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਦੋ ਵਿਅਕਤੀਆਂ ਨੂੰ ਮੌਕੇ ‘ਤੇ ਕਾਬੂ ਕੀਤਾ। ਪੁਲਿਸ ਵੱਲੋਂ ਕਾਬੂ ਕੀਤੇ ਜਾਣ ਤੋਂ ਬਾਅਦ ਜਦੋਂ ਦੋਵਾਂ ਦੇ ਨਾਮ ਅਤੇ ਪਤੇ ਪੁੱਛੇ ਗਏ, ਤਾਂ ਪਹਿਲੇ ਵਿਅਕਤੀ ਨੇ ਆਪਣੀ ਪਛਾਣ ਬਲਜਿੰਦਰ ਸਿੰਘ ਉਰਫ਼ ਗੋਲੂ ਪੁੱਤਰ ਦਿਆਲ ਚੰਦ, ਵਾਸੀ ਸੋਇਤਾ, ਥਾਣਾ ਰਾਹੋਂ ਵਜੋਂ ਦੱਸੀ ਅਤੇ ਦੂਸਰੇ ਵਿਅਕਤੀ ਨੇ ਆਪਣਾ ਨਾਮ ਗੁਰਜੋਤ ਸਿੰਘ ਉਰਫ਼ ਜੋਤ ਵਾਸੀ ਰਾਣੇਵਾਲ ਥਾਣਾ ਸਦਰ ਨਵਾਂਸ਼ਹਿਰ ਦੱਸਿਆ। ਪੁਲਿਸ ਨੇ ਜਿੰਨਾ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous article*ਹਲਕਾ ਬਲਾਚੌਰ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ: ਕੁੱਕੜਸੂਹਾ ਦੇ ਕਈ ਪਰਿਵਾਰ ‘ਆਪ’ ‘ਚ ਸ਼ਾਮਿਲ*
Next articleਵਿਕਾਸ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਵੀ ਜ਼ਰੂਰੀ, ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ”: ਸੰਤੋਸ਼ ਕਟਾਰੀਆ