HOME ਵਿਕਾਸ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਵੀ ਜ਼ਰੂਰੀ, ਲੋਕਾਂ ਦੀ ਸਿਹਤ ਨਾਲ...

ਵਿਕਾਸ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਵੀ ਜ਼ਰੂਰੀ, ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ”: ਸੰਤੋਸ਼ ਕਟਾਰੀਆ

29
ਸੰਤੋਸ਼ ਕਟਾਰੀਆ
ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਵਿਧਾਇਕਾ ਸੰਤੋਸ਼ ਕਟਾਰੀਆ ਇਨ੍ਹਾਂ ਦੇ ਨਾਲ ਕਰਨ ਕਟਾਰੀਆ ਵੱਲੋਂ ਇਲਾਕੇ ਵਿੱਚ ਕੁਝ ਫੈਕਟਰੀਆਂ ਦੁਆਰਾ ਹਵਾ ਅਤੇ ਪਾਣੀ ਦੇ ਵਧ ਰਹੇ ਪ੍ਰਦੂਸ਼ਣ ਦੇ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਉਠਾਇਆ ਗਿਆ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨਾਲ ਮੁਲਾਕਾਤ ਕਰਕੇ ਇੱਕ ਲਿਖਤੀ ਸ਼ਿਕਾਇਤ ਪੱਤਰ ਸੌਂਪਿਆ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਆਪਣੇ ਪੱਤਰ ਵਿੱਚ ਵਿਸਥਾਰ ਨਾਲ ਦੱਸਿਆ ਕਿ ਬਲਾਚੌਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚੱਲ ਰਹੀਆਂ ਕੁਝ ਫੈਕਟਰੀਆਂ ਵਿੱਚੋਂ ਨਿਕਲ ਰਹੇ ਜ਼ਹਿਰੀਲੇ ਧੂੰਏਂ, ਗੰਦੇ ਪਾਣੀ ਅਤੇ ਹੋਰ ਪ੍ਰਦੂਸ਼ਣਕਾਰੀ ਤੱਤਾਂ ਕਾਰਨ ਸਥਾਨਕ ਵਾਤਾਵਰਣ ਬੁਰੀ ਤਰ੍ਹਾਂ ਪਲੀਤ ਹੋ ਰਿਹਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਸਥਾਨਕ ਵਸਨੀਕਾਂ ਵੱਲੋਂ ਵੀ ਇਸ ਸਬੰਧੀ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਹਨ, ਕਿਉਂਕਿ ਇਸ ਪ੍ਰਦੂਸ਼ਣ ਕਾਰਨ ਇਲਾਕੇ ਦੇ ਲੋਕਾਂ ਨੂੰ ਸਾਹ ਸੰਬੰਧੀ ਭਿਆਨਕ ਬਿਮਾਰੀਆਂ ਸਮੇਤ ਹੋਰ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਲਾਚੌਰ ਖੇਤਰ ਵਿੱਚ ਚੱਲ ਰਹੀਆਂ ਸਾਰੀਆਂ ਫੈਕਟਰੀਆਂ ਦੀ ਨਿਯਮਾਂ ਅਨੁਸਾਰ ਤੁਰੰਤ ਜਾਂਚ ਕੀਤੀ ਜਾਵੇ ਵਾਤਾਵਰਣ ਸੰਬੰਧੀ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੀਆਂ ਇਕਾਈਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਲਾਕੇ ਵਿੱਚ ਹਵਾ ਅਤੇ ਪਾਣੀ ਦੀ ਗੁਣਵੱਤਾ ਦੀ ਨਿਯਮਿਤ ਤੌਰ ‘ਤੇ ਨਿਗਰਾਨ ਨੂੰ ਯਕੀਨੀ ਬਣਾਇਆ ਜਾਵੇ।“ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਸਾਫ਼-ਸੁਥਰੇ ਵਾਤਾਵਰਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਕੀਮਤ ’ਤੇ ਵਾਤਾਵਰਣ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਅਤੇ ਸਾਫ਼ ਵਾਤਾਵਰਣ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।”ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਹਲਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਜਨਤਾ ਨਾਲ ਜੁੜੇ ਇਸ ਮਹੱਤਵਪੂਰਨ ਮੁੱਦੇ ਨੂੰ ਲਗਾਤਾਰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਂਦੇ ਰਹਿਣਗੇ ਤਾਂ ਜੋ ਬਲਾਚੌਰ ਖੇਤਰ ਦੇ ਨਿਵਾਸੀਆਂ ਨੂੰ ਪ੍ਰਦੂਸ਼ਣ ਦੇ ਇਸ ਡੰਗ ਤੋਂ ਜਲਦ ਰਾਹਤ ਮਿਲ ਸਕੇ ਅਤੇ ਕੁਦਰਤ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ: 4 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ, ਮੁਕੱਦਮਾ ਦਰਜ
Next articleਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਅਤੇ ਜਨਰਲ ਮੈਡੀਕਲ ਕੈਂਪ ਲਾਇਆ