HOME ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਅਤੇ ਜਨਰਲ...

ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਅਤੇ ਜਨਰਲ ਮੈਡੀਕਲ ਕੈਂਪ ਲਾਇਆ

18

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹਾਦਤ ਨੂੰ ਸਮਰਪਿਤ ਹਿਊਮਨ ਰਾਇਟਸ ਸੋਸ਼ਲ ਵੈਲਫੇਅਰ ਐਸੋਸੀਏਸ਼ਨ, ਆਲ ਇੰਡੀਆ ਹਿਊਮਨ ਰਾਇਟਸ ਕੋਂਸਲ ਵੱਲੋਂ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੇ ਸਹਿਯੋਗ ਨਾਲ ਹਰਜਿੰਦਰ ਸਿੰਘ ਪਮਾਲ ਦੀ ਅਗਵਾਈ ਹੇਠ ਤੀਜਾ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਪ੍ਰੇਮ ਸਾਗਰ, ਪਿੰਡ ਪਮਾਲ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਏਕਨੂਰ ਨੇਕੀ ਦਾ ਹਸਪਤਾਲ ਵੱਲੋਂ ਫ਼ਰੀ ਜਨਰਲ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਅੱਖਾਂ, ਕੰਨ, ਨੱਕ, ਗਲਾ, ਹੱਡੀਆਂ ਅਤੇ ਹਾਰਟ ਦੀਆਂ ਬਿਮਾਰੀਆਂ ਦੇ 150 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਦਵਾਈਆਂ ਅਤੇ ਐਨਕਾਂ ਫਰੀ ਵੰਡੀਆਂ। ਇਸ ਮਹਾਨ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਸੰਤ ਬਾਬਾ ਸੁਖਬੀਰ ਸਿੰਘ ਖਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਉੱਘੇ ਸਮਾਜ ਸੇਵੀ ਰਣਜੀਤ ਸਿੰਘ ਸਿਡਾਨਾ ਨੇ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਯਾਦ ਵਿੱਚ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ। ਡਾ: ਸੁਖਵਿੰਦਰ ਸਿੰਘ ਹਿੱਸੋਵਾਲ ਸਮੇਤ ਖੂਨਦਾਨ ਕਰਨ ਵਾਲੇ ਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਸਰਟੀਫਿਕੇਟ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਦੱਸਿਆ ਕਿ ਕੈਂਪ ਦੌਰਾਨ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਆਲ ਇੰਡੀਆ ਹਿਊਮਨ ਰਾਇਟਸ ਕੌਂਸਲ ਕੌਮੀ ਪ੍ਰਧਾਨ ਆਸਾ ਸਿੰਘ ਅਜਾਦ, ਰਕੇਸ਼ ਕੁਮਾਰ ਮੀਡੀਆ ਇੰਚਾਰਜ ਲੁਧਿਆਣਾ, ਗੁਰਪ੍ਰੀਤ ਸਿੰਘ ਪਟਿਆਲਾ, ਹਰਜਿੰਦਰ ਸਿੰਘ, ਪਵਨ ਕੁਮਾਰ, ਰਣਜੀਤ  ਸਿੰਘ,  ਸਮਸੇਰ ਸਿੰਘ ਧਰਮਕੋਟ, ਗੁਰਪ੍ਰੀਤ ਸਿੰਘ ਮੋਹਾਲੀ, ਹਿਊਮਨ ਰਾਇਟਸ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਗੁਰਦੀਪ ਸਿੰਘ ਮਦਨ, ਰਣਜੀਤ ਸਿੰਘ ਢਿਲਵਾਂ, ਗੁਰਜੀਤ ਕੌਰ, ਚਰਨਜੀਤ ਕੌਰ, ਸਰਵਨ ਸਿੰਘ, ਚਮਕੌਰ ਸਿੰਘ ਮੋਗਾ, ਰਘਵੀਰ ਸਿੰਘ, ਕੁਲਵਿੰਦਰ ਕੌਰ, ਰਜਿੰਦਰ ਕੌਰ, ਕਮਲਜੀਤ ਕੌਰ, ਸਰਬਜੀਤ ਕੌਰ, ਅਮਰਜੀਤ ਸਿੰਘ, ਹਰਜਿੰਦਰ ਸਿੰਘ ਘੁਮਾਣਾ, ਇਤਬਾਰ ਸਿੰਘ ਨੱਥੋਵਾਲ, ਲਖਵੀਰ ਸਿੰਘ, ਡਾਕਟਰ ਹਰਦੀਪ ਸਿੰਘ, ਜਗਤਾਰ ਸਿੰਘ, ਜਤਿੰਦਰ ਸਿੰਘ ਗੋਲੂ, ਸੋਨੀ ਸਿੰਘ, ਲਖਵਿੰਦਰ ਸਿੰਘ, ਹਰਦੇਵ ਸਿੰਘ,  ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਰਾਜਵੀਰ ਸਿੰਘ, ਜਸਨਦੀਪ ਸਿੰਘ, ਇੰਦਾ ਸਿੰਘ, ਚਮਕੌਰ ਸਿੰਘ, ਮਨਪ੍ਰੀਤ ਸਿੰਘ, ਗੌਰਵ ਸਿੰਘ, ਲੱਕੀ ਸਿੰਘ, ਮਨੀ ਸਿੰਘ, ਰਿੱਕੀ ਸਿੰਘ, ਸੁਖਦੇਵ ਸਿੰਘ ਪਮਾਲ, ਭੋਲਾ ਸਿੰਘ ਕਾਲਾ, ਪੁਨੂੰ, ਲੀਲਾ, ਲੱਕੀ ਸਰਪੰਚ ਪੱਖੋਵਾਲ, ਦੀਪ ਲੁਧਿਆਣਾ, ਸਿੰਦੀ, ਲੀਲਾ, ਮਨੀ ਸੁਧਾਰ, ਗੁਰਮਨ ਸਿੰਘ ਰੱਤੋਵਾਲ, ਇੰਦਰਪਾਲ ਸਿੰਘ ਪਾਮਾਲੀ, ਰਵੀ ਸਿੰਘ ਪਾਮਲੀ, ਜਗਜੀਤ ਸਿੰਘ ਜੱਗਾ, ਰਾਵਲ ਸਿੰਘ ਪਮਾਲ ਅਤੇ ਪਤਵੰਤੇ ਸੱਜਣ ਅਤੇ ਨਗਰ ਨਿਵਾਸੀ ਹਾਜ਼ਰ ਸਨ ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਵਿਕਾਸ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਵੀ ਜ਼ਰੂਰੀ, ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ”: ਸੰਤੋਸ਼ ਕਟਾਰੀਆ
Next articleਰਾਹੁਲ ਗਾਂਧੀ ਦੇ ਜਨਮ- ਦਿਨ ‘ਤੇ ਬਾਵਾ ਅਤੇ ਦਾਖਾ ਨੇ ਦਿੱਤੀ ਵਧਾਈ