HOME 22 ਜੂਨ ਨੂੰ ਕੜਾਹੇਵਾਲਾ ਟੋਲ ਪਲਾਜ਼ਾ ਪੂਰਾ ਦਿਨ ਕੀਤਾ ਜਾਵੇਗਾ ਜਾਮ- ਏ.ਕੇ.ਐਮ.

22 ਜੂਨ ਨੂੰ ਕੜਾਹੇਵਾਲਾ ਟੋਲ ਪਲਾਜ਼ਾ ਪੂਰਾ ਦਿਨ ਕੀਤਾ ਜਾਵੇਗਾ ਜਾਮ- ਏ.ਕੇ.ਐਮ.

3

24 ਜੂਨ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਮੁੱਖ ਮੰਤਰੀ ਪੰਜਾਬ ਦੇ ਫੂਕੇ ਜਾਣਗੇ ਪੁਤਲੇ

ਮੋਗਾ/ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ. ਏ.) ਅਜ਼ਾਦ ਕਿਸਾਨ ਮੋਰਚਾ ਪੰਜਾਬ ਫੋਰਮ ਦੀਆਂ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਸੁੱਖ ਗਿੱਲ ਮੋਗਾ, ਸਤਨਾਮ ਸਿੰਘ ਹਰੀਕੇ, ਜਸਬੀਰ ਸਿੰਘ ਆਹਲੂਵਾਲੀਆ, ਨਛੱਤਰ ਸਿੰਘ ਬਿਜਲੀ ਨੰਗਲ, ਪਰਮਜੀਤ ਸਿੰਘ ਜੱਬੋਵਾਲ, ਸਾਰਜ ਸਿੰਘ ਬੰਬ, ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਭੁਪਿੰਦਰ ਸਿੰਘ ਕੋਟ ਦੁੱਨਾਂ, ਜਗਮੀਤ ਸਿੰਘ ਜੱਗਾ, ਸਵਰਨ ਸਿੰਘ ਕੋਟ ਕਰੋੜ, ਜਗਦੀਪ ਸਿੰਘ ਖਾਲਸਾ, ਸ਼ਰਨਜੀਤ ਸਿੰਘ ਸਰਾਂ,‌ ਲਖਬੀਰ ਸਿੰਘ ਸੌਂਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ । ਮੋਰਚੇ ਦੇ ਆਗੂਆਂ ਨੇ ਦੱਸਿਆ ਕਿ 4 ਜੂਨ ਨੂੰ ਕਿਸਾਨ ਆਗੂਆਂ ਦੀ ਹੋਈਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਅਤੇ ਟੋਲ ਪਲਾਜੇ ਦੇ ਆਗੂ ਵੱਲੋਂ ਬੋਲੀ ਗਈ ਮਾੜੀ ਸ਼ਬਦਾਵਲੀ ਕਰਕੇ 22 ਜੂਨ 2026 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਮੋਗਾ ਜ਼ਿਲ੍ਹੇ ਦਾ ਕੜਾਹੇਵਾਲਾ ਟੋਲ ਪਲਾਜ਼ਾ ਜਾਮ ਕੀਤਾ ਜਾਵੇਗਾ । ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਲੋਕਤੰਤਰੀ ਅਧਿਕਾਰਾਂ ਨੂੰ ਕੁਚਲ ਰਹੀ ਹੈ ਅਤੇ ਕਿਸਾਨੀ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੇ ਵਿਵਾਦਿਤ ਵੀਡੀਓ ਮਾਮਲੇ ਨੂੰ ਲੈ ਕੇ ਵੀ ਮੋਰਚੇ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ ਗਿਆ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ ਇਸ ਮਾਮਲੇ ਵਿੱਚ ਵੱਖ-ਵੱਖ ਪੱਖਾਂ ਵੱਲੋਂ ਵੱਖਰੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵੀਡੀਓ ਵਿੱਚ ਆਪਣੇ ਹੋਣ ਤੋਂ ਇਨਕਾਰ ਕੀਤਾ ਹੈ। ਅਜ਼ਾਦ ਕਿਸਾਨ ਮੋਰਚਾ ਪੰਜਾਬ ਫੋਰਮ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ। ਮੋਰਚੇ ਨੇ ਇਹ ਵੀ ਮੰਗ ਕੀਤੀ ਕਿ ਕੇਜਰੀਵਾਲ ਮੁੱਖ ਮੰਤਰੀ ਨੂੰ ਪਾਰਟੀ ਵਿੱਚੋਂ ਬਾਹਰ ਕਰਨ ਬਾਰੇ ਫ਼ੈਸਲਾ ਲੈਣ। ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ 24 ਜੂਨ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਸਵੇਰੇ 11 ਵਜੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਲਗਾਤਾਰ ਉੱਠ ਰਹੀ ਹੈ ਅਤੇ ਅਜ਼ਾਦ ਕਿਸਾਨ ਮੋਰਚੇ ਦੀਆਂ 16 ਜਥੇਬੰਦੀਆਂ ਇਸ ਮੁੱਦੇ ’ਤੇ ਆਪਣਾ ਰੋਸ ਪ੍ਰਗਟ ਕਰ ਰਹੀਆਂ ਹਨ। ਮੋਰਚੇ ਨੇ ਪੰਜਾਬ ਦੇ ਲੋਕਾਂ ਨੂੰ 22 ਜੂਨ ਦੇ ਟੋਲ ਪਲਾਜ਼ਾ ਜਾਮ ਅਤੇ 24 ਜੂਨ ਦੇ ਰੋਸ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleSUNDAY SAMAJ WEEKLY = 21/06/2026
Next articleਸ਼ਾਪਿੰਗ ਸੈਂਟਰ ‘ਚ ਭਿਆਨਕ ਅੱਗ, ਕਈ ਦੁਕਾਨਾਂ ਨੂੰ ਨੁਕਸਾਨ