HOME ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਬਾਰਾਦਰੀ ਗਾਰਡਨ’ਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੈਂਕੜੇ ਲੋਕਾਂ...

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਬਾਰਾਦਰੀ ਗਾਰਡਨ’ਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੈਂਕੜੇ ਲੋਕਾਂ ਨੇ ਕੀਤਾ ਯੋਗ ਅਭਿਆਸ

11

ਯੋਗ ਸਰੀਰਿਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਲਈ ਵੀ ਫਾਇਦੇਮੰਦ : ਡਾ. ਸਰਬਜੀਤ ਕੌਰ 

ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੁਰਵੇਦ ਵਿਭਾਗ ਦੇ ਸਹਿਯੋਗ ਨਾਲ ਅੱਜ ਇਥੇ ਬਾਰਾਦਰੀ ਗਾਰਡਨ ਦੇ ਕੈਂਪਸ ਵਿਖੇ ਜ਼ਿਲ੍ਹਾ ਪੱਧਰ ‘ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਜ਼ਿਲ੍ਹਾ ਆਯੂਰਵੇਦਿਕ ਅਤੇ ਯੂਨਾਨੀ ਅਫ਼ਸਰ ਡਾ. ਸਰਬਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਭਾਗ ਦੇ ਮਾਹਿਰਾਂ ਵੱਲੋਂ ਸੈਂਕੜੇ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਣਾਂ ਦੀ ਸਿਖ਼ਲਾਈ ਦਿੱਤੀ ਗਈ। ਜ਼ਿਲ੍ਹਾ ਆਯੂਰਵੇਦਿਕ ਅਤੇ ਯੂਨਾਨੀ ਅਫ਼ਸਰ ਨੇ ਇਸ ਮੌਕੇ ਯੋਗ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਯੋਗ ਸਿਰਫ਼ ਸਰੀਰਿਕ ਤੰਦਰੁਸਤੀ ਲਈ ਹੀ ਨਹੀਂ, ਸਗੋਂ ਮਾਨਸਿਕ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਉਨ੍ਹਾਂ ਲੋਕਾਂ ਨੂੰ ਫਿੱਟ ਰਹਿਣ ਅਤੇ ਖੁਸ਼ਹਾਲ ਜੀਵਨ ਲਈ ਯੋਗ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ। ਯੋਗ ਦੇ ਮਾਹਿਰਾਂ ਦੀ ਇਕ ਟੀਮ ਵੱਲੋਂ ਭਾਗੀਦਾਰਾਂ ਨੂੰ ਯੋਗ ਆਸਣ ਕਰਵਾਏ ਗਏ। ਡਾ. ਸਰਬਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਯੋਗ ਨਾਲ ਜੋੜਨ ਲਈ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਹਜ਼ਾਰਾਂ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਦੀ ਸਿਖ਼ਲਾਈ ਉਨ੍ਹਾਂ ਦੇ ਘਰਾਂ ਨੇੜੇ ਹੀ ਕਲਾਸ ਲਗਾ ਕੇ ਦਿੱਤੀ ਜਾ ਰਹੀ ਹੈ। ਇਸ ਨਿਵੇਕਲੀ ਪਹਿਲ ਸਦਕਾ ਵੱਡੀ ਗਿਣਤੀ ਵਿੱਚ ਲੋਕ ਯੋਗ ਨੂੰ ਅਪਣਾ ਕੇ ਸ਼ਰੀਰਕ ਅਤੇ ਮਾਨਸਿਕ ਤੰਦਰੁਸਤੀ ਵੱਲ ਵੱਧ ਰਹੇ ਹਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਨਅਤੀ ਖੇਤਰ ਰੈਲਮਾਜਰਾ ਅਤੇ ਟੌਂਸਾ ਦੀਆਂ ਫੈਕਟਰੀਆਂ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਵਿਰੁੱਧ ਆਖਰੀ ਸਾਹ ਤੱਕ ਸੰਘਰਸ਼ ਕਰਾਂਗੇ: ਸਾਂਝਾ ਕਿਸਾਨ ਮਜ਼ਦੂਰ ਮੋਰਚਾ
Next articleਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ. ਸਹੀਦ ਭਗਤ ਸਿੰਘ ਨਗਰ ਵੱਲੋ ਨਵੀ ਜੂਡੀਸ਼ੀਅਲ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ।