HOME ਗੁੱਜਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਐਮ.ਪੀ. ਮਲਵਿੰਦਰ ਸਿੰਘ...

ਗੁੱਜਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਐਮ.ਪੀ. ਮਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ; ਬਲਾਚੌਰ ਹਲਕੇ ਦੇ ਵਿਕਾਸ ਕਾਰਜਾਂ ਅਤੇ ਲੋਕ ਮਸਲਿਆਂ ‘ਤੇ ਹੋਈ ਚਰਚਾ

3
​ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) :  ਹਲਕਾ ਬਲਾਚੌਰ ਦੇ ਵਿਕਾਸ ਕਾਰਜਾਂ ਅਤੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਅੱਜ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ (ਐਮ.ਪੀ.) ਮਲਵਿੰਦਰ ਸਿੰਘ ਕੰਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਅੱਜ ਇਲਾਕੇ ਦੇ ਸਰਪੰਚ ਸਾਹਿਬਾਨਾਂ ਅਤੇ ਹੋਰ ਮੋਹਤਬਰ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਐਮ.ਪੀ. ਮਲਵਿੰਦਰ ਸਿੰਘ ਕੰਗ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵਿਚਕਾਰ ਹਲਕੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਹੋਈ।​ਮੀਟਿੰਗ ਦੌਰਾਨ ਬਲਾਚੌਰ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਅਤੇ ਰੁਕੇ ਹੋਏ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਚੇਅਰਮੈਨ ਅਤੇ ਹਾਜ਼ਰ ਸਰਪੰਚਾਂ ਨੇ ਇਲਾਕੇ ਦੀਆਂ ਸਾਂਝੀਆਂ ਲੋੜਾਂ, ਲਿੰਕ ਸੜਕਾਂ, ਪੀਣ ਵਾਲੇ ਪਾਣੀ, ਅਤੇ ਗੁੱਜਰ ਭਾਈਚਾਰੇ ਸਮੇਤ ਸਮੁੱਚੇ ਇਲਾਕਾ ਵਾਸੀਆਂ ਨੂੰ ਦਰਪੇਸ਼ ਪ੍ਰਸ਼ਾਸਨਿਕ ਤੇ ਸਮਾਜਿਕ ਮੁਸ਼ਕਿਲਾਂ ਤੋਂ ਐਮ.ਪੀ. ਕੰਗ ਨੂੰ ਜਾਣੂ ਕਰਵਾਇਆ। ਐਮ.ਪੀ. ਮਲਵਿੰਦਰ ਸਿੰਘ ਕੰਗ ਨੇ ਵਫ਼ਦ ਦੀਆਂ ਗੱਲਾਂ ਨੂੰ ਬਹੁਤ ਹੀ ਹਮਦਰਦੀ ਅਤੇ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਬਲਾਚੌਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਲਾਕੇ ਦੇ ਸਰਪੰਚਾਂ ਤੇ ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਐਮ.ਪੀ. ਕੰਗ ਵੱਲੋਂ ਮਿਲੇ ਹਾਂਪੱਖੀ ਹੁੰਗਾਰੇ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ ਅਤੇ ਕਿਹਾ ਕਿ ਅਜਿਹੇ ਯਤਨਾਂ ਨਾਲ ਇਲਾਕੇ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਿੰਡ ਬਖੋਪੀਰ ਵਿਖੇ ਚੱਲ ਰਹੇ ਸਮਰ ਕੈਂਪ ਦੇ 21ਵੇਂ ਦਿਨ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਰਲਕੇ ਮਨਾਇਆ ਵਿਸ਼ਵ ਯੋਗਾ ਦਿਵਸ।
Next articleSAMAJ WEEKLY = 22/06/2026