HOME ਯੋਗ ਦਿਵਸ ਮੌਕੇ ਔਸ਼ਧੀ ਬੂਟੇ ਅਤੇ ਕੱਪੜੇ ਦੇ ਥੈਲੇ ਵੰਡੇ

ਯੋਗ ਦਿਵਸ ਮੌਕੇ ਔਸ਼ਧੀ ਬੂਟੇ ਅਤੇ ਕੱਪੜੇ ਦੇ ਥੈਲੇ ਵੰਡੇ

4
ਫੋਟੋ :ਬਰਾਦਰੀ ਗਾਰਡਨ ਵਿਖੇ ਮੇਡਿਸਨਲ ਬੂਟੇ ਅਤੇ ਕੱਪੜੇ ਦੇ ਥੈਲੇ ਵੰਡਦੇ ਹੋਏ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਦੇ ਅਹੁਦੇਦਾਰ ਅਤੇ ਹੋਰ ਪਤਵੰਤੇ।

ਬਚੇ ਹੋਏ ਕੱਪੜਿਆਂ ਤੋਂ ਤਿਆਰ ਥੈਲਿਆਂ ਦੀ ਲੋਕਾਂ ਨੇ ਕੀਤੀ ਸ਼ਲਾਘਾ, ਪਲਾਸਟਿਕ ਮੁਕਤ ਭਾਰਤ ਦਾ ਦਿੱਤਾ ਸੰਦੇਸ਼

ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ )  ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਉਪਰੰਤ ਬਰਾਦਰੀ ਗਾਰਡਨ ਵਿਖੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ  ਪਰਿਆਵਰਣ ਸੰਰੱਖਣ ਗਤੀਵਿਧੀ  ਨਵਾਂਸ਼ਹਿਰ ਦੇ ਸਹਿਯੋਗ ਨਾਲ ਔਸ਼ਧੀ ਬੂਟਿਆਂ ਅਤੇ ਕੱਪੜੇ ਦੇ ਥੈਲਿਆਂ ਦੀ ਵੰਡ ਕੀਤੀ ਗਈ। ਇਸ ਦੌਰਾਨ ਲੋਕਾਂ ਨੂੰ ਵਾਤਾਵਰਣ ਸੰਭਾਲ ਅਤੇ ਪਲਾਸਟਿਕ ਮੁਕਤ ਭਾਰਤ ਦਾ ਸੰਦੇਸ਼ ਦਿੰਦਿਆਂ 150 ਮੇਡੀਸਨਲ ਬੂਟੇ ਅਤੇ 150 ਕੱਪੜੇ ਦੇ ਥੈਲੇ ਮੁਫ਼ਤ ਵੰਡੇ ਗਏ। ਇਸ ਮੌਕੇ ਨੀਮ, ਕੜੀ ਪੱਤਾ, ਸੁਹਾਂਜਣਾ, ਪਾਰਿਜਾਤ, ਗੁੜਹਲ ਅਤੇ ਆਂਵਲਾ ਵਰਗੇ ਔਸ਼ਧੀ ਗੁਣਾਂ ਨਾਲ ਭਰਪੂਰ ਬੂਟੇ ਲੋਕਾਂ ਨੂੰ ਦਿੱਤੇ ਗਏ। ਨਾਲ ਹੀ ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਘਟਾਉਣ ਅਤੇ ਸਬਜ਼ੀ ਮੰਡੀ ਜਾਂ ਬਾਜ਼ਾਰ ਜਾਂਦੇ ਸਮੇਂ ਕੱਪੜੇ ਦੇ ਥੈਲੇ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਲੱਬ ਦੇ ਪ੍ਰਧਾਨ ਅੰਕੁਸ਼ ਨਿਝਾਵਨ ਨੇ ਕਿਹਾ ਕਿ ਯੋਗ ਸਰੀਰ ਅਤੇ ਮਨ ਨੂੰ ਤੰਦਰੁਸਤ ਬਣਾਉਣ ਦਾ ਸਾਧਨ ਹੈ, ਜਦਕਿ ਬੂਟੇ ਲਗਾਉਣਾ ਅਤੇ ਵਾਤਾਵਰਣ ਦੀ ਸੰਭਾਲ ਕਰਨਾ ਸਾਡੀ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਪਲਾਸਟਿਕ ਦੀ ਥਾਂ ਵਾਤਾਵਰਣ ਅਨੁਕੂਲ ਵਿਕਲਪ ਅਪਣਾਉਣੇ ਚਾਹੀਦੇ ਹਨ। ਸਮਾਜ ਸੇਵੀ ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਵੰਡੇ ਗਏ ਥੈਲੇ ਕੱਪੜਿਆਂ ਦੇ ਬਚੇ ਹੋਏ ਟੁਕੜਿਆਂ ਤੋਂ ਤਿਆਰ ਕਰਵਾਏ ਗਏ ਹਨ। ਇਸ ਉਪਰਾਲੇ ਨਾਲ ਜਿੱਥੇ ਕੱਪੜੇ ਦੀ ਮੁੜ ਵਰਤੋਂ ਨੂੰ ਉਤਸ਼ਾਹ ਮਿਲਿਆ ਹੈ, ਉੱਥੇ ਹੀ ਪਲਾਸਟਿਕ ਦੇ ਬਦਲ ਨੂੰ ਵੀ ਪ੍ਰਮੋਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਹੋਰ ਵੀ ਕੱਪੜੇ ਦੇ ਥੈਲੇ ਤਿਆਰ ਕਰਵਾ ਕੇ ਲੋਕਾਂ ਵਿੱਚ ਵੰਡੇ ਜਾਣਗੇ। ਪੀਐੱਸਜੀ ਨਵਾਂਸ਼ਹਿਰ ਦੇ ਜ਼ਿਲ੍ਹਾ ਸੰਯੋਜਕ ਮਨੋਜ ਕਾਂਡਾ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਹੋਵੇਗਾ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਲੱਬ  ਅਖਿਲ ਸ਼ਰਮਾ, ਹੈਰੀ ਚੌਹਾਨ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਬਲਾਚੌਰ ‘ਚ ਜਥੇਬੰਦਕ ਢਾਂਚੇ ਦਾ ਵੱਡਾ ਵਿਸਤਾਰ; ਹਲਕਾ ਇੰਚਾਰਜ ਹਨੀ ਟੌਂਸਾ ਦੀ ਅਗਵਾਈ ਹੇਠ ਸੀਨੀਅਰ ਆਗੂਆਂ ਤੇ ਵਰਕਰਾਂ ਨੂੰ ਸੌਂਪੀਆਂ ਅਹੁਦੇਦਾਰੀਆਂ
Next articleNew Era of Social Revolution in Balachaur: Grand Inauguration of the Office of ‘Balachaur Lok Bhalai Vikas Manch’