HOME ਮਹਾਰਾਜਾ ਯਾਦਵਿੰਦਰਾ ਇਨਕਲੇਵ ‘ਚ ਲੱਗਿਆ ਮੁੱਖ ਮੰਤਰੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਕੈਂਪ

ਮਹਾਰਾਜਾ ਯਾਦਵਿੰਦਰਾ ਇਨਕਲੇਵ ‘ਚ ਲੱਗਿਆ ਮੁੱਖ ਮੰਤਰੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਕੈਂਪ

5

 ਪਟਿਆਲਾ  (ਸਮਾਜ ਵੀਕਲੀ)   ਮਹਾਰਾਜਾ ਯਾਦਵਿੰਦਰਾ ਇਨਕਲੇਵ (ਨਾਭਾ ਰੋਡ) ਦੇ ਮੁੱਖ ਪਾਰਕ ਵਿੱਚ ਕਲੋਨੀ ਦੀ ਰੈਜੀਡੈਂਟ ਟੀਮ ਵੱਲੋਂ ਮੁੱਖ ਮੰਤਰੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਇੱਕ ਵਿਸ਼ੇਸ਼ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਕਰੀਬ 35 ਯੋਗ ਇਲਾਕਾ ਨਿਵਾਸੀਆਂ ਦੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਕੇ ਉਨ੍ਹਾਂ ਨੂੰ ਯੋਜਨਾ ਦਾ ਲਾਭ ਦਿਵਾਉਣ ਦੀ ਪ੍ਰਕਿਰਿਆ ਸੰਪੰਨ ਕੀਤੀ ਗਈ। ਆਨਲਾਈਨ ਰਜਿਸਟ੍ਰੇਸ਼ਨ ਅਤੇ ਹੋਰ ਤਕਨੀਕੀ ਕਾਰਵਾਈ ਵਿੱਚ ਆਂਗਣਵਾੜੀ ਵਰਕਰ ਕਿਰਨ ਰਾਣੀ ਨੇ ਅਹਿਮ ਯੋਗਦਾਨ ਪਾਇਆ। ਰੈਜੀਡੈਂਟ ਟੀਮ ਵੱਲੋਂ ਪਵਨ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦਾ ਆਯੋਜਨ ਐਤਵਾਰ ਦੀ ਛੁੱਟੀ ਵਾਲੇ ਦਿਨ ਸ਼ਾਮ ਦੇ ਸਮੇਂ ਕੀਤਾ ਗਿਆ, ਤਾਂ ਜੋ ਕੋਈ ਵੀ ਯੋਗ ਮਹਿਲਾ ਇਸ ਲੋਕ-ਭਲਾਈ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰ ਸਾਰੀਆਂ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕੈਂਪ ਨੂੰ ਸਫਲ ਬਣਾਉਣ ਵਿੱਚ ਮੋਨਿਕਾ ਸ਼ਰਮਾ (ਸਟੇਟ ਜੁਆਇੰਟ ਸੈਕਟਰੀ, ਵੂਮੈਨ ਵਿੰਗ), ਮਹਿਲਾ ਸਤਿਕਾਰ ਸਖੀ ਕਿਰਨ ਲਤਾ, ਕੰਵਲਪ੍ਰੀਤ ਕੌਰ ਅਤੇ ਪਰਮਜੀਤ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਰੈਜੀਡੈਂਟ ਟੀਮ ਦੇ ਦੇਵਿੰਦਰ ਜੈਨ, ਰਾਜ ਸਿੰਘ, ਪਰਮਵੀਰ ਸਿੰਘ, ਅਜੈ ਬਾਂਸਲ ਅਤੇ ਅਵਤਾਰ ਸਿੰਘ ਸਮੇਤ ਹੋਰ ਮੈਂਬਰਾਂ ਨੇ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਆਯੋਜਕਾਂ ਨੇ ਦੱਸਿਆ ਕਿ ਇਲਾਕੇ ਦੀਆਂ ਵੱਧ ਤੋਂ ਵੱਧ ਮਹਿਲਾਵਾਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਦਿਵਾਉਣ ਦੇ ਉਦੇਸ਼ ਨਾਲ ਜਲਦ ਹੀ ਇੱਕ ਹੋਰ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਾਉਣਾ ਹੀ ਇਸ ਉਪਰਾਲੇ ਦਾ ਮੁੱਖ ਮੰਤਵ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous article‘ਜਥੇਦਾਰ’ ਬਣਿਆ ‘ਗੜਗੱਜ’
Next articleSAMAJ WEEKLY = 23/06/2026