HOME ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਰਾਂ ਦੀ ਤਿਮਾਹੀ ਮੀਟਿੰਗ ਕੀਤੀ

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਰਾਂ ਦੀ ਤਿਮਾਹੀ ਮੀਟਿੰਗ ਕੀਤੀ

3
*ਅਧਿਕਾਰੀਆਂ ਨੂੰ ਮਿਥੇ ਟੀਚੇ ਨਿਰਧਾਰਿਤ ਸਮੇਂ ਵਿੱਚ ਪ੍ਰਾਪਤ ਕਰਨ ਦੇ ਨਿਰਦੇਸ਼*
ਨਵਾਂਸ਼ਹਿਰ,   (ਸਮਾਜ ਵੀਕਲੀ)   (ਮਨੋਰੰਜਨ ਕਾਲੀਆ) – ਬੈਂਕਰਾਂ ਦੀ ਤਿਮਾਹੀ ਮੀਟਿੰਗ ਡੀ.ਐਲ.ਆਰ.ਸੀ. ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।ਮੀਟਿੰਗ ਵਿੱਚ ਸੀ.ਐਲ.ਡੀ.ਐਮ. ਸ਼੍ਰੀ ਰਾਜੇਸ਼ ਮੋਹਨ ਭਗਤ, ਆਰ.ਬੀ.ਆਈ. ਐਲ.ਡੀ.ਓ. ਕੁਮਾਰ ਆਲੋਕ ਰੰਜਨ, ਨਾਬਾਰਡ ਦੇ ਏ.ਜੀ.ਐਮ. ਸ਼੍ਰੀਮਤੀ ਸਿਮਰਨ ਸੇਠੀ, ਸਾਰੇ ਬੈਂਕਾਂ ਦੇ ਡੀ.ਸੀ.ਓਜ਼ ਅਤੇ ਸਬੰਧਤ ਵਿਭਾਗਾਂ ਦੇ ਮੁਖੀ ਹਾਜ਼ਰ ਹੋਏ। ਮੀਟਿੰਗ ਦੌਰਾਨ ਮਾਰਚ 2026 ਦੇ ਏ.ਸੀ.ਪੀ. ਟੀਚਿਆਂ ਅਤੇ ਸੀ.ਡੀ. ਅਨੁਪਾਤ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਕਰਜ਼ਾ ਅਰਜ਼ੀਆਂ ਨਾਲ ਸਬੰਧਤ ਵੱਖ-ਵੱਖ ਲੰਬਿਤ ਮਾਮਲਿਆਂ ਦੀ ਸਮੀਖਿਆ ਕਰਕੇ ਉਨ੍ਹਾਂ ਦੇ ਜਲਦੀ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ ਗਈਆਂ। ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿੱਥੇ ਟੀਚੇ ਸਮੇਂ ਸਿਰ ਪ੍ਰਾਪਤ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹਾਦਤ ਦਿਹਾੜੇ ‘ਤੇ “ਸੰਘਰਸ਼ ਦਾ ਦੌਰ” ਕਿਤਾਬ ਸਰੀ, ਕੈਨੇਡਾ ਵਿਖੇ ਹੋਈ ਰਿਲੀਜ਼
Next articleਆਮ ਆਦਮੀ ਪਾਰਟੀ ਦੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਬੂਥਗੜ੍ਹ ਵਿੱਚ ਕੀਤੀ ਲੋਕ ਮਿਲਣੀ