HOME ਬਲਾਚੌਰ ਨੂੰ ਕਦੋ ਮਿਲੇਗਾ ਪੜ੍ਹਿਆ ਲਿਖਿਆ ਇਮਾਨਦਾਰ ਐਮ. ਐਲ. ਏ

ਬਲਾਚੌਰ ਨੂੰ ਕਦੋ ਮਿਲੇਗਾ ਪੜ੍ਹਿਆ ਲਿਖਿਆ ਇਮਾਨਦਾਰ ਐਮ. ਐਲ. ਏ

4
ਸਤਨਾਮ ਜਲਾਲਪੁਰ
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ, ਖ਼ਾਸ ਕਰਕੇ ਕੰਢੀ ਇਲਾਕਾ, ਲੰਮੇ ਸਮੇਂ ਤੋਂ ਪਾਣੀ, ਸੜਕਾਂ, ਸਿਹਤ, ਸਿੱਖਿਆ, ਰੁਜ਼ਗਾਰ ਅਤੇ ਕਿਸਾਨੀ ਨਾਲ ਜੁੜੀਆਂ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਲਾਕੇ ਦੇ ਲੋਕਾਂ ਵਿੱਚ ਇੱਕ ਗੱਲ ਜ਼ੋਰ ਫੜ ਰਹੀ ਹੈ ਕਿ ਇਸ ਵਾਰ ਹਲਕੇ ਦੀ ਨੁਮਾਇੰਦਗੀ ਕਿਸੇ ਅਜਿਹੇ ਵਿਅਕਤੀ ਨੂੰ ਮਿਲਣੀ ਚਾਹੀਦੀ ਹੈ ਜੋ ਪੜ੍ਹਿਆ-ਲਿਖਿਆ, ਇਮਾਨਦਾਰ, ਜ਼ਮੀਨ ਨਾਲ ਜੁੜਿਆ ਅਤੇ ਲੋਕਾਂ ਦੇ ਦੁੱਖ-ਸੁੱਖ ਦਾ ਸਾਥੀ ਹੋਵੇ। ਇਸਦੇ ਲਈ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਮੌਜੂਦਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਦਾ ਨਾਮ ਚਰਚਾ ਵਿੱਚ ਹੈ। ਐਮ. ਕਾਮ ਅਤੇ ਬੀ, ਐਡ ਦੀ ਵਿਦਿਅਕ ਯੋਗਤਾ ਰੱਖਣ ਵਾਲੇ ਸਤਨਾਮ ਜਲਾਲਪੁਰ ਨੂੰ ਪਾਰਟੀ ਪ੍ਰਤੀ ਵਫ਼ਾਦਾਰੀ, ਸਾਦਗੀ ਅਤੇ ਲੋਕ ਸੇਵਾ ਲਈ ਜਾਣਿਆ ਜਾਂਦਾ ਹੈ।ਸਾਲ 2017 ਵਿੱਚ ਉਹ ਵਿਧਾਨ ਸਭਾ ਟਿਕਟ ਦੇ ਮੁੱਖ ਦਾਅਵੇਦਾਰਾਂ ਵਿੱਚੋਂ ਇੱਕ ਸਨ, ਪਰ ਪਾਰਟੀ ਨੇ ਕਿਸੇ ਹੋਰ ਉਮੀਦਵਾਰ ਨੂੰ ਟਿਕਟ ਦਿੱਤੀ। ਇਸ ਦੇ ਬਾਵਜੂਦ ਉਨ੍ਹਾਂ ਨੇ ਪਾਰਟੀ ਦੇ ਫ਼ੈਸਲੇ ਦਾ ਸਤਿਕਾਰ ਕੀਤਾ ਅਤੇ ਚੋਣ ਪ੍ਰਚਾਰ ਵਿੱਚ ਪੂਰੀ ਤਨਦੇਹੀ ਨਾਲ ਹਿੱਸਾ ਲਿਆ। ਸਾਲ 2022 ਵਿੱਚ ਵੀ ਟਿਕਟ ਨਾ ਮਿਲਣ ਦੇ ਬਾਵਜੂਦ ਉਨ੍ਹਾਂ ਨੇ ਕੋਈ ਗਿਲਾ-ਸ਼ਿਕਵਾ ਨਹੀਂ ਕੀਤਾ ਅਤੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਨਿਭਾਉਂਦੇ ਹੋਏ ਉਮੀਦਵਾਰ ਦੇ ਹੱਕ ਵਿੱਚ ਡੱਟ ਕੇ ਚੋਣ ਪ੍ਰਚਾਰ ਕੀਤਾ। ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਵੀ ਉਨ੍ਹਾਂ ਨੇ ਕਈ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ। ਉਨ੍ਹਾਂ ਦੇ ਯਤਨਾਂ ਨਾਲ ਸੁਧਾ ਮਾਜਰਾ ਤੋਂ ਕਾਠਗੜ੍ਹ ਤੱਕ 18 ਫੁੱਟ ਚੌੜੀ ਸੜਕ ਮਨਜ਼ੂਰ ਹੋਈ। ਇਸ ਤੋਂ ਇਲਾਵਾ ਕੰਢੀ ਖੇਤਰ ਦੇ ਕਿਸਾਨਾਂ ਲਈ ਲਗਭਗ 214 ਕਰੋੜ ਰੁਪਏ ਦੇ ਲਿਫਟ ਸਿੰਚਾਈ ਪ੍ਰੋਜੈਕਟ ਨੂੰ ਅੱਗੇ ਵਧਾਉਣ ਵਿੱਚ ਵੀ ਉਨ੍ਹਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ, ਜਿਸ ਨਾਲ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਅਤੇ ਉਮੀਦ ਦੀ ਨਵੀਂ ਕਿਰਨ ਜਾਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ 1 ਕਰੋੜ 70 ਲੱਖ ਰੁਪਏ ਬਲਾਚੌਰ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ। ਇਹ ਉਨ੍ਹਾਂ ਦੀ ਬਰਾਬਰੀ ਦੀ ਸੋਚ ਅਤੇ ਲੋਕ-ਹਿਤ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ। ਇਲਾਕੇ ਦੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਬਲਾਚੌਰ ਅਤੇ ਕੰਢੀ ਖੇਤਰ ਦੀਆਂ ਸਮੱਸਿਆਵਾਂ ਨੂੰ ਵਿਧਾਨ ਸਭਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਅਜਿਹੇ ਪੜ੍ਹੇ-ਲਿਖੇ, ਇਮਾਨਦਾਰ ਅਤੇ ਦੂਰਅੰਦੇਸ਼ ਨੁਮਾਇੰਦੇ ਦੀ ਲੋੜ ਹੈ, ਜੋ ਲੋਕਾਂ ਦੀ ਆਵਾਜ਼ ਬਣ ਸਕੇ ਅਤੇ ਵਿਕਾਸ ਦੇ ਮੁੱਦਿਆਂ ਨੂੰ ਪਹਿਲ ਦੇ ਸਕੇ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਰਾਜਨੀਤਿਕ ਪਾਰਟੀਆਂ ਜ਼ਮੀਨੀ ਹਕੀਕਤ, ਵਰਕਰਾਂ ਦੀ ਭਾਵਨਾ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਕਿੰਨੀ ਤਰਜੀਹ ਦਿੰਦੀਆਂ ਹਨ। ਪਰ ਇੱਕ ਗੱਲ ਸਪੱਸ਼ਟ ਹੈ ਕਿ ਹਲਕਾ ਬਲਾਚੌਰ ਵਿੱਚ ਇਸ ਵਾਰ ਇੱਕ ਮੰਗ ਜ਼ੋਰ ਫੜ ਰਹੀ ਹੈ—”ਇਸ ਵਾਰ ਸਿਰਫ਼ ਪੜ੍ਹਿਆ-ਲਿਖਿਆ ਅਤੇ ਇਮਾਨਦਾਰ ਉਮੀਦਵਾਰ।”
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਲਾਚੌਰ ਇਲਾਕੇ ਦੀਆਂ ਵੇਰਕਾ ਸੁਸਾਇਟੀਆਂ ਨੂੰ ਮਿਲੇਗਾ ਮੈਂਬਰਸ਼ਿਪ ਤੇ ਵੋਟ ਦਾ ਅਧਿਕਾਰ, ਅਹਿਮ ਇਕੱਤਰਤਾ ‘ਚ ਹੋਇਆ ਫੈਸਲਾ
Next articleਬਲਾਚੌਰ ਵਿਖੇ ਵਿਰੋਧੀ ਧਿਰਾਂ ਨੂੰ ਵੱਡਾ ਝਟਕਾ – ਪਿੰਡ ਭੱਦੀ ਦੇ ਦਰਜਨਾਂ ਪਰਿਵਾਰ ਵਿਧਾਇਕਾ ਸੰਤੋਸ਼ ਕਟਾਰੀਆ ਦੀ ਹਾਜ਼ਰੀ ‘ਚ ‘ਆਪ’ ‘ਚ ਸ਼ਾਮਿਲ