ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਲਕਾ ਬਲਾਚੌਰ ਦੇ ਪਿੰਡ ਭੱਦੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਕੀਤੀ ਗਈ ‘ਲੋਕ ਮਿਲਣੀ’ ਦੌਰਾਨ ਕਈ ਪਰਿਵਾਰ ਵਿਰੋਧੀ ਧਿਰਾਂ ਨੂੰ ਹਮੇਸ਼ਾ ਲਈ ਛੱਡ ਕੇ ‘ਆਪ’ ਪਰਿਵਾਰ ਵਿੱਚ ਸ਼ਾਮਿਲ ਹੋ ਗਏ। ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਨਵੇਂ ਸਾਥੀਆਂ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦੇਣ ਦਾ ਪੂਰਾ ਭਰੋਸਾ ਦਿਵਾਇਆ।ਪਿੰਡ ਭੱਦੀ ਵਿਖੇ ਹੋਏ ਇਸ ਪ੍ਰਭਾਵਸ਼ਾਲੀ ਇਕੱਠ ਦੌਰਾਨ ਵਿਰੋਧੀ ਧਿਰਾਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਸ਼ਾਮਿਲ ਦਲਵੀਰ ਚੰਦ, ਅਮਰ ਚੰਦ, ਸ਼ਾਮ ਲਾਲ, ਮਾਂਗੇ ਲਾਲ, ਠੰਢੀਆਂ, ਬਲਵੰਤ ਰਾਮ, ਰਾਮ ਲਾਲ, ਬਣਵਾਰੀ ਲਾਲ, ਚਾਂਦੀ ਰਾਮ, ਕਾਲੀਆ, ਰਾਮ ਲਾਲ, ਸਰਵਣ ਦਾਸ, ਅਮਰਜੀਤ, ਭਰਥਲੀ, ਸ਼ੁਭਾਸ਼ ਚੰਦ, ਸੁੰਦਰ ਲਾਲ, ਸੇਵਕ, ਵੀਰ ਬਹਾਦਰ, ਵੀਰੂ, ਓਮੀ, ਪੁਜਾਰੀ, ਰਾਜ ਕੁਮਾਰ, ਧਰਮਵੀਰ, ਗੋਪੀ, ਰਾਮ ਭਗਤ, ਰਾਜ ਕੁਮਾਰ, ਕ੍ਰਿਸ਼ਨ, ਜੈਲਾ ਅਤੇ ਕ੍ਰਿਸ਼ਨ ਆਦਿ ਹਨ lਇਨ੍ਹਾਂ ਸਾਰੇ ਆਗੂਆਂ ਦੇ ਨਾਲ ਉਨ੍ਹਾਂ ਦੇ ਦਰਜਨਾਂ ਸਾਥੀ ਵੀ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਵਿਧਾਇਕਾ ਸੰਤੋਸ਼ ਕਟਾਰੀਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ, “ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਲੋਕ-ਹਿੱਤੂ ਨੀਤੀਆਂ ਸਦਕਾ ਅੱਜ ਪੰਜਾਬ ਦਾ ਹਰ ਵਰਗ ਸਰਕਾਰ ਦੇ ਕੰਮਾਂ ਤੋਂ ਬੇਹੱਦ ਖ਼ੁਸ਼ ਹੈ। ‘ਆਪ’ ਪਰਿਵਾਰ ਵਿੱਚ ਸ਼ਾਮਿਲ ਹੋਏ ਸਾਰੇ ਨਵੇਂ ਸਾਥੀਆਂ ਦਾ ਮੈਂ ਦਿਲੋਂ ਸਵਾਗਤ ਕਰਦੀ ਹਾਂ। ਮੈਨੂੰ ਪੂਰੀ ਉਮੀਦ ਹੈ ਕਿ ਇਨ੍ਹਾਂ ਸਾਰੇ ਸਾਥੀਆਂ ਦੇ ਸਹਿਯੋਗ ਨਾਲ ਹਲਕੇ ਅੰਦਰ ਲੋਕ ਸੇਵਾ ਅਤੇ ਵਿਕਾਸ ਦਾ ਇਹ ਸਫ਼ਰ ਹੋਰ ਵੀ ਜ਼ਿਆਦਾ ਮਜ਼ਬੂਤ ਹੋਵੇਗਾ।”ਇਸ ਦੌਰਾਨ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਵੀ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ, “ਹਲਕਾ ਬਲਾਚੌਰ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨਾ ਸਾਡੀ ਮੁੱਖ ਤਰਜੀਹ ਹੈ। ਅੱਜ ਪਿੰਡ ਦੇ ਮੋਹਤਬਰਾਂ ਵੱਲੋਂ ਪਾਰਟੀ ‘ਤੇ ਜਿਤਾਇਆ ਗਿਆ ਇਹ ਭਰੋਸਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਹਲਕੇ ਵਿੱਚ ਹੋ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਦੇ ਨਾਲ ਖੜ੍ਹੇ ਹਨ।” ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦੀ ਨਿਰਪੱਖ ਕਾਰਜਸ਼ੈਲੀ ਅਤੇ ਇਲਾਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਪ੍ਰੋਗਰਾਮ ਦੌਰਾਨ ਮੁੱਖ ਤੌਰ ‘ਤੇ ਲਖਵਿੰਦਰ ਸਹਿਬਾਜ਼ਪੁਰ ਬਲਾਕ ਪ੍ਰਧਾਨ, ਹਰਮੇਸ਼ ਲਾਲ ਸਰਪੰਚ, ਅਸ਼ਵਨੀ ਸਰਪੰਚ ਭਾਣੇਵਾਲ, ਦਵਿੰਦਰ ਸਰਪੰਚ ਰਾਜੂਮਾਜਰਾ, ਅਸ਼ਵਨੀ ਲੰਬੂਆਂ, ਨੀਕਾ ਬੂੰਗੜੀ, ਅਤੇ ਪਿਆਰਾ ਲਾਲ ਸਰਪੰਚ ਭੱਦੀ ਸਮੇਤ ਪਿੰਡ ਦੇ ਹੋਰ ਵੀ ਕਈ ਪਤਵੰਤੇ ਸੱਜਣ, ਪਾਰਟੀ ਵਰਕਰ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





